Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ 38ਵੀਂ ਪ੍ਰਗਤੀ (PRAGATI) ਮੀਟਿੰਗ ਦੀ ਪ੍ਰਧਾਨਗੀ ਕੀਤੀ

ਪ੍ਰਧਾਨ ਮੰਤਰੀ ਨੇ 38ਵੀਂ ਪ੍ਰਗਤੀ (PRAGATI) ਮੀਟਿੰਗ ਦੀ ਪ੍ਰਧਾਨਗੀ ਕੀਤੀ


ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਅੱਜ 38ਵੀਂ ਪ੍ਰਗਤੀ (PRAGATI) ਮੀਟਿੰਗ ਦੀ ਪ੍ਰਧਾਨਗੀ ਕੀਤੀ। ਪ੍ਰੋਐਕਟਿਵ ਗਵਰਨੈਂਸ ਐਂਡ ਟਾਈਮਲੀ ਇੰਪਲੀਮੈਂਟੇਸ਼ਨ ਲਈ ਆਈਸੀਟੀ (ICT) ਅਧਾਰਿਤ ਮਲਟੀਮੋਡਲ ਪਲੈਟਫਾਰਮ ਪ੍ਰਗਤੀ’ (PRAGATI) ਹੈ। ਇਸ ਪਲੈਟਫਾਰਮ ਵਿੱਚ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਸ਼ਾਮਲ ਕੀਤਾ ਗਿਆ ਹੈ।

 

ਮੀਟਿੰਗ ਵਿੱਚ ਅੱਠ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ ਗਈ। ਇਨ੍ਹਾਂ ਵਿੱਚੋਂ ਚਾਰ ਪ੍ਰੋਜੈਕਟ ਰੇਲ ਮੰਤਰਾਲੇ ਦੇਦੋ ਬਿਜਲੀ ਮੰਤਰਾਲੇ ਦੇ ਅਤੇ ਇੱਕ-ਇੱਕ ਕ੍ਰਮਵਾਰ ਰੋਡ ਟਰਾਂਸਪੋਰਟ ਤੇ ਰਾਜਮਾਰਗ ਮੰਤਰਾਲੇ ਅਤੇ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦੇ ਸਨ। ਲਗਭਗ 50,000 ਕਰੋੜ ਰੁਪਏ ਦੀ ਲਾਗਤ ਵਾਲੇ ਇਹ ਪ੍ਰੋਜੈਕਟ ਸੱਤ ਰਾਜਾਂ- ਓਡੀਸ਼ਾਆਂਧਰ ਪ੍ਰਦੇਸ਼ਬਿਹਾਰਝਾਰਖੰਡਮੱਧ ਪ੍ਰਦੇਸ਼ਮਹਾਰਾਸ਼ਟਰ ਅਤੇ ਹਰਿਆਣਾ ਨਾਲ ਸਬੰਧਿਤ ਹਨ।

 

ਪਿਛਲੀਆਂ 37 ਪ੍ਰਗਤੀ ਮੀਟਿੰਗਾਂ ਵਿੱਚ, ਲਗਭਗ 14.39 ਲੱਖ ਕਰੋੜ ਰੁਪਏ ਦੀ ਕੁੱਲ ਲਾਗਤ ਵਾਲੇ 297 ਪ੍ਰੋਜੈਕਟਾਂ ਦੀ ਸਮੀਖਿਆ ਕੀਤੀ ਗਈ ਸੀ।

 

*****

ਡੀਐੱਸ/ਏਕੇਜੇ