Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਮੋਦੀ ਦੀ ਇੰਡੋਨੇਸ਼ੀਆ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਜੋਕੋ ਵਿਡੋਡੋ ਦੇ ਨਾਲ ਇਟਲੀ ਦੇ ਰੋਮ ਵਿੱਚ ਜੀ-20 ਸਮਿਟ ਦੇ ਦੌਰਾਨ ਵਿੱਚ ਬੈਠਕ

ਪ੍ਰਧਾਨ ਮੰਤਰੀ ਮੋਦੀ ਦੀ ਇੰਡੋਨੇਸ਼ੀਆ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਜੋਕੋ ਵਿਡੋਡੋ ਦੇ ਨਾਲ ਇਟਲੀ ਦੇ ਰੋਮ ਵਿੱਚ ਜੀ-20 ਸਮਿਟ ਦੇ ਦੌਰਾਨ ਵਿੱਚ ਬੈਠਕ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 31 ਅਕਤੂਬਰ, 2021 ਨੂੰ ਇਟਲੀ ਦੇ ਰੋਮ ਵਿੱਚ ਜੀ-20 ਸਮਿਟ ਦੇ ਦੌਰਾਨ ਇੰਡੋਨੇਸ਼ੀਆ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਜੋਕੋ ਵਿਡੋਡੋ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਇੰਡੋਨੇਸ਼ੀਆ ਨੂੰ ਅਗਲੇ ਸਾਲ ਜੀ20 ਦੀ ਪ੍ਰਧਾਨਗੀ ਦੇ ਲਈ ਵਧਾਈਆਂ ਦਿੱਤੀਆਂ ਅਤੇ ਟ੍ਰੌਇਕਾ ਦੇ ਹਿੱਸੇ ਦੇ ਰੂਪ ਵਿੱਚ ਇੰਡੋਨੇਸ਼ੀਆ ਦੇ ਨਾਲ ਮਿਲ ਕੇ ਕੰਮ ਕਰਨ ਦੀ ਭਾਰਤ ਦੀ ਤਤਪਰਤਾ ਬਾਰੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ।

ਦੋਹਾਂ ਨੇਤਾਵਾਂ ਨੇ ਭਾਰਤ-ਇੰਡੋਨੇਸ਼ੀਆ ਵਿਆਪਕ ਰਣਨੀਤਕ ਸਾਂਝੇਦਾਰੀ ਦੀ ਦਿਸ਼ਾ ਵਿੱਚ ਹਾਲ ਵਿੱਚ ਹੋਈ ਪ੍ਰਗਤੀ’ਤੇ ਚਰਚਾ ਕੀਤੀ । ਦੋਹਾਂ ਨੇਤਾਵਾਂ ਨੇ ਕੋਵਿਡ-19 ਮਹਾਮਾਰੀ ਦੇ ਦੌਰਾਨ ਇੱਕ- ਦੂਸਰੇ ਦਾ ਨਿਰੰਤਰ ਸਹਿਯੋਗ ਕਰਨ ਦੀ ਸ਼ਲਾਘਾ ਕੀਤੀ ਅਤੇ ਇਸ ਮਹਾਮਾਰੀ ਤੋਂ ਉਬਰਨ ਲਈ ਆਪਸ ਵਿੱਚ ਸਹਿਯੋਗ ਕਰਨ ’ਤੇ ਸਹਿਮਤ ਹੋਏ । ਉਨ੍ਹਾਂ ਨੇ ਏਸ਼ੀਆ-ਪ੍ਰਸ਼ਾਂਤ ਸਹਿਯੋਗ ਦੇ ਮਹੱਤਵ ’ਤੇ ਵੀ ਜ਼ੋਰ ਦਿੱਤਾ ।

ਦੋਹਾਂ ਨੇਤਾਵਾਂ ਨੇ ਦੁਵੱਲੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਦੇ ਦਰਮਿਆਨ ਅਧਿਕ ਤੋਂ ਅਧਿਕ ਸੰਵਾਦ ਦਾ ਮਾਰਗ ਖੋਲ੍ਹਣ ਕਰਨ ਦੇ ਪ੍ਰਤੀ ਵਚਨਬੱਧਤਾ ਪ੍ਰਗਟ ਕੀਤੀ ।

ਜਲਵਾਯੂ ਪਰਿਵਰਤਨ ਦਾ ਮੁਕਾਬਲਾ ਕਰਨ, ਵਿਸ਼ੇਸ਼ ਤੌਰ ‘ਤੇ ਜਲਵਾਯੂ ਵਿੱਤ ਪੋਸ਼ਣ ਨਾਲ ਜੁੜੀਆਂ ਪ੍ਰਤੀਬੱਧਤਾਵਾਂ ਦੇ ਲਾਗੂਕਰਨ ਦੀ ਜ਼ਰੂਰਤ ’ਤੇ ਵੀ ਚਰਚਾ ਹੋਈ ।

******

ਡੀਐੱਸ/ਐੱਸਐੱਚ