Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਪ੍ਰਸਿੱਧ ਸੰਤੂਰ ਵਾਦਕ, ਪੰਡਿਤ ਸ਼ਿਵਕੁਮਾਰ ਸ਼ਰਮਾ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪ੍ਰਸਿੱਧ ਸੰਤੂਰ ਵਾਦਕ, ਪੰਡਿਤ ਸ਼ਿਵਕੁਮਾਰ ਸ਼ਰਮਾ ਦੇ ਅਕਾਲ ਚਲਾਣੇ ’ਤੇ ਗਹਿਰਾ ਦੁਖ ਪ੍ਰਗਟਾਇਆ ਹੈ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਪੰਡਿਤ ਸ਼ਿਵਕੁਮਾਰ ਸ਼ਰਮਾ ਦੇ ਅਕਾਲ ਚਲਾਣੇ ਨਾਲ ਸਾਡੇ ਸੱਭਿਆਚਾਰਕ ਜਗਤ ਨੂੰ ਗਹਿਰਾ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਨੇ ਵਿਸ਼ਵ ਪੱਧਰ ’ਤੇ ਸੰਤੂਰ ਨੂੰ ਮਕਬੂਲ ਬਣਾਇਆ। ਉਨ੍ਹਾਂ ਦਾ ਸੰਗੀਤ ਆਉਣ ਵਾਲੀਆਂ ਪੀੜ੍ਹੀਆਂ ਨੂੰ ਮੰਤਰਮੁਗਧ ਕਰਦਾ ਰਹੇਗਾ। ਮੈਨੂੰ ਉਨ੍ਹਾਂ ਦੇ ਨਾਲ ਆਪਣੇ ਵਾਰਤਾਲਾਪ ਯਾਦ ਹਨ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਪ੍ਰਤੀ ਸੰਵੇਦਨਾਵਾਂ। ਓਮ ਸ਼ਾਂਤੀ।”

 

 

*****

 

ਡੀਐੱਸ/ਐੱਸਟੀ