Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਵੱਲੋਂ ਉੜੀ ਵਿੱਚ ਹੋਏ ਆਤੰਕੀ ਹਮਲੇ ਦੀ ਜ਼ੋਰਦਾਰ ਨਿਖੇਧੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਵੇਰੇ ਉੜੀ, ਜੰਮੂ ਅਤੇ ਕਸ਼ਮੀਰ ਵਿੱਚ ਹੋਏ ਆਤੰਕੀ ਹਮਲੇ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ।

ਪ੍ਰਧਾਨ ਮੰਤਰੀ ਨੇ ਕਿਹਾ,”ਅਸੀਂ ਉੜੀ ਵਿੱਚ ਹੋਏ ਕਾਇਰਤਾ ਪੂਰਨ ਆਤੰਕੀ ਹਮਲੇ ਦੀ ਜ਼ੋਰਦਾਰ ਨਿਖੇਧੀ ਕਰਦੇ ਹਾਂ।ਮੈਂ ਰਾਸ਼ਟਰ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਇਸ ਤਿਰਸਕਾਰਪੂਰਨ ਹਮਲੇ ਲਈ ਜ਼ਿੰਮੇਵਾਰ ਸ਼ਕਤੀਆਂ ਨੂੰ ਸਜ਼ਾ ਲਾਜ਼ਮੀ ਦਿੱਤੀ ਜਾਵੇਗੀ ।

ਅਸੀਂ ਉੜੀ ਦੇ ਸ਼ਹੀਦਾਂ ਨੂੰ ਪ੍ਰਣਾਮ ਕਰਦੇ ਹਾਂ। ਰਾਸ਼ਟਰ ਪ੍ਰਤੀ ਉਨ੍ਹਾਂ ਦੀ ਸੇਵਾ ਹਮੇਸ਼ਾ ਯਾਦ ਰੱਖੀ ਜਾਵੇਗੀ। ਮੇਰੀ ਹਮਦਰਦੀ ਦੁਖੀ ਪਰਿਵਾਰਾਂ ਨਾਲ ਹੈ ।

ਸਥਿਤੀ ਬਾਰੇ ਗ੍ਰਹਿ ਮੰਤਰੀ ਅਤੇ ਰੱਖਿਆ ਮੰਤਰੀ ਨਾਲ ਗੱਲ ਕੀਤੀ ਹੈ। ਰੱਖਿਆ ਮੰਤਰੀ ਸਥਿਤੀ ਦਾ ਜਾਇਜ਼ਾ ਲੈਣ ਲਈ ਆਪ ਜੰਮੂ ਅਤੇ ਕਸ਼ਮੀਰ ਜਾਣਗੇ ।”

AKT/NT

'