Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਅਸਾਮ ਵਿੱਹ ਹੜ੍ਹ ਦੀ ਸਥਿਤੀ ’ਤੇ ਕੇਂਦਰ ਸਰਕਾਰ ਲਗਾਤਾਰ ਨਜ਼ਰ ਰੱਖ ਰਹੀ ਹੈ ਅਤੇ ਹਰ ਸੰਭਵ ਸਹਾਇਤਾ ਉਪਲਬਧ ਕਰਵਾਉਣ ਦੇ ਲਈ ਰਾਜ ਸਰਕਾਰ ਦੇ ਨਾਲ ਮਿਲ ਕੇ ਕੰਮ ਕਰ ਰਹੀ ਹੈ: ਪ੍ਰਧਾਨ ਮੰਤਰੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਅਸਾਮ ਵਿੱਚ ਹੜ੍ਹ ਦੀ ਸਥਿਤੀ ’ਤੇ ਕੇਂਦਰ ਸਰਕਾਰ ਲਗਾਤਾਰ ਨਜ਼ਰ ਰੱਖ ਰਹੀ ਹੈ ਅਤੇ ਇਸ ਚੁਣੌਤੀ ’ਤੇ ਜਿੱਤ ਪ੍ਰਾਪਤ ਕਰਨ ਦੇ ਲਈ ਹਰ ਸੰਭਵ ਸਹਾਇਤਾ ਉਪਲਬਧ ਕਰਵਾਉਣ ਵਿੱਚ ਰਾਜ ਸਰਕਾਰ ਦੇ ਨਾਲ ਮਿਲ ਕੇ ਕੰਮ ਕਰ ਰਹੀ ਹੈ।

ਟਵੀਟਾਂ ਦੀ ਇੱਕ ਲੜੀ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਪਿਛਲੇ ਕੁਝ ਦਿਨਾਂ ਦੇ ਦੌਰਾਨ, ਅਸਾਮ ਦੇ ਕੁਝ ਹਿੱਸਿਆਂ ਵਿੱਚ ਭਾਰੀ ਵਰਖਾ ਦੇ ਕਾਰਨ ਹੜ੍ਹ ਦੀ ਸਥਿਤੀ ਪੈਦਾ ਹੋ ਗਈ ਹੈ। ਕੇਂਦਰ ਸਰਕਾਰ ਲਗਾਤਾਰ ਨਜ਼ਰ ਰੱਖ ਰਹੀ ਹੈ ਅਤੇ ਇਸ ਚੁਣੌਤੀ ’ਤੇ ਜਿੱਤ ਪ੍ਰਾਪਤ ਕਰਨ ਦੇ ਲਈ ਹਰ ਸੰਭਵ ਸਹਾਇਤਾ ਉਪਲਬਧ ਕਰਵਾਉਣ ਵਿੱਚ ਰਾਜ ਸਰਕਾਰ ਦੇ ਨਾਲ ਮਿਲ ਕੇ ਕੰਮ ਕਰ ਰਹੀ ਹੈ।”

“ਸੈਨਾ ਅਤੇ ਐੱਨਡੀਆਰਐੱਫ ਦੀਆਂ ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਮੌਜੂਦ ਹਨ। ਉਹ ਬਚਾਅ ਕਾਰਜਾਂ ਵਿੱਚ ਜੁਟੀਆਂ ਹੋਈਆਂ ਹਨ ਅਤੇ ਪ੍ਰਭਾਵਿਤਾਂ ਦੀ ਸਹਾਇਤਾ ਕਰ ਰਹੀਆਂ ਹਨ। ਵਾਯੂ ਸੈਨਾ ਨੇ ਬਚਾਅ ਪ੍ਰਕਿਰਿਆ ਦੇ ਅੰਗ ਦੇ ਰੂਪ ਵਿੱਚ 250 ਤੋਂ ਜ਼ਿਆਦਾ ਉਡਾਣਾਂ ਭਰੀਆਂ ਹਨ।”

“ਮੁੱਖ ਮੰਤਰੀ ਸ਼੍ਰੀ ਹਿਮੰਤ ਬਿਸਵਾ, ਅਸਾਮ ਸਰਕਾਰ ਦੇ ਮੰਤਰੀ ਅਤੇ ਅਧਿਕਾਰੀ ਜ਼ਿਲ੍ਹਿਆਂ ਵਿੱਚ 24 ਘੰਟੇ ਕੰਮ ਕਰ ਰਹੇ ਹਨ ਅਤੇ ਪੀੜਿਤਾਂ ਦੀ ਮਦਦ ਕਰ ਰਹੇ ਹਨ। ਮੈਂ ਪ੍ਰਭਾਵਿਤ ਖੇਤਰਾਂ ਦੇ ਸਭ ਲੋਕਾਂ ਦੀ ਸੁਰੱਖਿਆ ਅਤੇ ਕੁਸ਼ਲਖੇਮ ਦੀ ਪ੍ਰਾਰਥਨਾ ਕਰਦਾ ਹਾਂ ਅਤੇ ਇੱਕ ਵਾਰ ਫਿਰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੰਦਾ ਹਾਂ।”

***

ਡੀਐੱਸ/ਐੱਸਐੱਚ