Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਦੀ ‘ਪ੍ਰਗਤੀ’ ਰਾਹੀਂ ਗੱਲਬਾਤ

ਪ੍ਰਧਾਨ ਮੰਤਰੀ ਦੀ ‘ਪ੍ਰਗਤੀ’ ਰਾਹੀਂ ਗੱਲਬਾਤ


ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ; ਪੂਰੀ ਤਰ੍ਹਾਂ ਸਰਗਰਮ ਸ਼ਾਸਨ ਅਤੇ ਸਮੇਂ ਸਿਰ ਯੋਜਨਾਵਾਂ ਲਾਗੂ ਕਰਨ ਲਈ ਆਈ.ਸੀ.ਟੀ. ਅਧਾਰਤ, ਮਲਟੀ-ਮੋਡਲ ਮੰਚ – ‘ਪ੍ਰਗਤੀ’ ਰਾਹੀਂ ਅੱਜ 15ਵੀਂ ਗੱਲਬਾਤ ਕੀਤੀ।

ਪ੍ਰਧਾਨ ਮੰਤਰੀ ਨੇ ਆਮਦਨ ਟੈਕਸ ਪ੍ਰਸ਼ਾਸਨ ਨਾਲ ਸਬੰਧਤ ਸ਼ਿਕਾਇਤਾਂ ਨਾਲ ਸਿੱਝਣ ਅਤੇ ਉਨ੍ਹਾਂ ਨੂੰ ਹੱਲ ਕਰਨ ਦੇ ਮਾਮਲੇ ’ਚ ਹੋਈ ਪ੍ਰਗਤੀ ਦੀ ਸਮੀਖਿਆ ਕੀਤੀ। ਟੈਕਸ-ਦਾਤਿਆਂ ਦੀਆਂ ਸ਼ਿਕਾਇਤਾਂ ਉੱਤੇ ਚਿੰਤਾ ਪ੍ਰਗਟਾਉਂਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਨਿਬੇੜਾ ਕਰਨ ਲਈ ਇੱਕ ਪ੍ਰਣਾਲੀ ਸਥਾਪਤ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਅਜਿਹੇ ਮੁੱਦਿਆਂ ਦੇ ਤੇਜ਼ ਰਫ਼ਤਾਰ ਹੱਲ ਨੂੰ ਯਕੀਨੀ ਬਣਾਉਣ ਲਈ ਵੱਧ ਤੋਂ ਵੱਧ ਹਰ ਸੰਭਵ ਹੱਦ ਤੱਕ ਤਕਨਾਲੋਜੀ ਦੀ ਵਰਤੋਂ ਕਰਨ ਦੀ ਤਾਕੀਦ ਕੀਤੀ ।

ਪ੍ਰਧਾਨ ਮੰਤਰੀ ਨੇ ‘ਪ੍ਰਧਾਨ ਮੰਤਰੀ ਖਣਿਜ ਕਸ਼ੇਤਰ ਕਲਿਆਣ ਯੋਜਨਾ’ (Pradhan Mantri Khanij Kshetra Kalyan Yojana) ਲਾਗੂ ਕਰਨ ਦੇ ਮਾਮਲੇ ਵਿੱਚ ਹੋਈ ਪ੍ਰਗਤੀ ਦਾ ਜਾਇਜ਼ਾ ਲਿਆ। ਇਹ ਗੱਲ ਨੋਟ ਕੀਤੀ ਗਈ ਕਿ ਖਣਿਜ-ਪਦਾਰਥਾਂ ਨਾਲ ਭਰਪੂਰ 12 ਸੂਬਿਆਂ ਵੱਲੋਂ ਹੁਣ ਤੱਕ 3,214 ਕਰੋੜ ਰੁਪਏ ਇਕੱਠੇ ਕੀਤੇ ਗਏ ਹਨ ਅਤੇ ਬਾਕੀ ਰਹਿੰਦੇ ਸਮੇਂ ਵਿੱਚ ਇਸ ਤੋਂ ਕਿਤੇ ਵੱਧ ਰਕਮ ਇਕੱਠੇ ਕੀਤੇ ਜਾਣ ਦੀ ਸੰਭਾਵਨਾ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਫੰਡਾਂ ਦੀ ਸਹੀ ਉਪਯੋਗਤਾ ਲਈ ਪ੍ਰਕਿਰਿਆਵਾਂ ਅਤੇ ਕਾਰਜ-ਵਿਧੀਆਂ ਦੇ ਇੱਕਸਾਰ ਸੈੱਟ ਲਈ ਕੰਮ ਕਰਨ ਦੀ ਬੇਨਤੀ ਕੀਤੀ, ਤਾਂ ਜੋ ਖਣਿਜ-ਭਰਪੂਰ ਜ਼ਿਲ੍ਹਿਆਂ ਵਿੱਚ ਕਬਾਇਲੀਆਂ ਸਮੇਤ ਪਿੱਛੜੇ ਭਾਈਚਾਰਿਆਂ ਨੂੰ ਲਾਭ ਪੁੱਜ ਸਕੇ।

ਪ੍ਰਧਾਨ ਮੰਤਰੀ ਨੇ ਰਾਜਸਥਾਨ, ਅਸਾਮ, ਮੇਘਾਲਿਆ, ਸਿੱਕਮ, ਪੱਛਮੀ ਬੰਗਾਲ, ਮਹਾਰਾਸ਼ਟਰ, ਓੜੀਸ਼ਾ, ਝਾਰਖੰਡ, ਬਿਹਾਰ, ਉੱਤਰ ਪ੍ਰਦੇਸ਼, ਉੱਤਰਾਖੰਡ ਅਤੇ ਜੰਮੂ ਅਤੇ ਕਸ਼ਮੀਰ ਸਮੇਤ ਅਨੇਕਾਂ ਰਾਜਾਂ ’ਚ ਚੱਲ ਰਹੇ ਸੜਕ, ਰੇਲਵੇ ਅਤੇ ਬਿਜਲੀ ਖੇਤਰਾਂ ਦੇ ਬੁਨਿਆਦੀ ਢਾਂਚੇ ਨਾਲ ਸਬੰਧਤ ਅਹਿਮ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਵੀ ਸਮੀਖਿਆ ਕੀਤੀ।

AKT/HS