ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਵਿਖੇ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਰਿਸਰਚ ਸੈਂਟਰ ਰਾਸ਼ਟਰ ਨੂੰ ਸਮਰਪਿਤ ਕੀਤਾ। ਇਸ ਮੌਕੇ ਪੰਜਾਬ ਦੇ ਰਾਜਪਾਲ ਸ਼੍ਰੀ ਬਨਵਾਰੀਲਾਲ ਪੁਰੋਹਿਤ, ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ, ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰਘ ਆਦਿ ਹਾਜ਼ਰ ਸਨ।
ਇਸ ਮੌਕੇ ‘ਤੇ ਬੋਲਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਦਾ ਸਮਾਗਮ ਦੇਸ਼ ਦੀਆਂ ਸੁਧਰੀਆਂ ਹੋਈਆਂ ਸਿਹਤ ਸੁਵਿਧਾਵਾਂ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਹਸਪਤਾਲ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ਸੇਵਾ ਪ੍ਰਦਾਨ ਕਰੇਗਾ। ਉਨ੍ਹਾਂ ਪੰਜਾਬ ਦੇ ਲੋਕਾਂ ਦਾ ‘ਹਰ ਘਰ ਤਿਰੰਗਾ ਅਭਿਆਨ‘ ਵਿੱਚ ਉਤਸ਼ਾਹ ਨਾਲ ਹਿੱਸਾ ਲੈਣ ਲਈ ਧੰਨਵਾਦ ਕੀਤਾ।
ਭਾਰਤ ਨੂੰ ਇੱਕ ਵਿਕਸਿਤ ਰਾਸ਼ਟਰ ਬਣਾਉਣ ਬਾਰੇ ਲਾਲ ਕਿਲੇ ਦੀ ਫ਼ਸੀਲ ਤੋਂ ਕੀਤੇ ਆਪਣੇ ਐਲਾਨ ਦਾ ਹਵਾਲਾ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ, “ਭਾਰਤ ਨੂੰ ਵਿਕਸਿਤ ਬਣਾਉਣ ਲਈ, ਇਸ ਦੀਆਂ ਸਿਹਤ ਸੇਵਾਵਾਂ ਦਾ ਵਿਕਾਸ ਕਰਨਾ ਵੀ ਉਨਾ ਹੀ ਮਹੱਤਵਪੂਰਨ ਹੈ।” ਪ੍ਰਧਾਨ ਮੰਤਰੀ ਨੇ ਕਿਹਾ ਕਿ ਜਦੋਂ ਭਾਰਤ ਦੇ ਲੋਕਾਂ ਨੂੰ ਇਲਾਜ ਲਈ ਆਧੁਨਿਕ ਸੁਵਿਧਾਵਾਂ ਨਾਲ ਭਰਪੂਰ ਆਧੁਨਿਕ ਹਸਪਤਾਲ ਮਿਲਣਗੇ, ਤਾਂ ਉਹ ਜਲਦੀ ਠੀਕ ਹੋਣਗੇ ਅਤੇ ਉਨ੍ਹਾਂ ਦੀ ਊਰਜਾ ਸਹੀ ਦਿਸ਼ਾ ਵਿੱਚ ਲੱਗੇਗੀ। ਪ੍ਰਧਾਨ ਮੰਤਰੀ ਨੇ ਕੈਂਸਰ ਦੇ ਇਲਾਜ ਲਈ ਸੁਵਿਧਾਵਾਂ ਦੀ ਸਿਰਜਣਾ ਕਰਨ ਲਈ ਸਰਕਾਰ ਦੀ ਪ੍ਰਤੀਬੱਧਤਾ ਨੂੰ ਦੁਹਰਾਇਆ। ਉਨ੍ਹਾਂ ਨੇ ਜ਼ਿਕਰ ਕੀਤਾ ਕਿ ਟਾਟਾ ਮੈਮੋਰੀਅਲ ਸੈਂਟਰ ਹੁਣ ਹਰ ਸਾਲ 1.5 ਲੱਖ ਨਵੇਂ ਮਰੀਜ਼ਾਂ ਦੇ ਇਲਾਜ ਲਈ ਸਮਰੱਥ ਹੈ। ਉਨ੍ਹਾਂ ਕਿਹਾ ਕਿ ਬਿਲਾਸਪੁਰ ਵਿਖੇ ਨਵਾਂ ਹਸਪਤਾਲ ਅਤੇ ਏਮਸ ਬਣਨ ਨਾਲ ਪੀਜੀਆਈ ਚੰਡੀਗੜ੍ਹ ‘ਤੇ ਬੋਝ ਘਟੇਗਾ ਅਤੇ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੇਗੀ।
ਪ੍ਰਧਾਨ ਮੰਤਰੀ ਨੇ ਟਿੱਪਣੀ ਕੀਤੀ ਕਿ ਚੰਗੀ ਸਿਹਤ ਸੰਭਾਲ਼ ਪ੍ਰਣਾਲੀ ਦਾ ਮਤਲਬ ਸਿਰਫ਼ ਚਾਰ ਦੀਵਾਰੀ ਬਣਾਉਣਾ ਨਹੀਂ ਹੈ। ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਕਿਸੇ ਵੀ ਦੇਸ਼ ਦੀ ਸਿਹਤ ਸੰਭਾਲ਼ ਪ੍ਰਣਾਲੀ ਉਦੋਂ ਹੀ ਮਜ਼ਬੂਤ ਹੁੰਦੀ ਹੈ, ਜਦੋਂ ਉਹ ਹਰ ਤਰ੍ਹਾਂ ਦਾ ਹੱਲ ਕੱਢਦਾ ਹੈ ਅਤੇ ਕਦਮ-ਦਰ-ਕਦਮ ਸਹਿਯੋਗ ਦਿੰਦਾ ਹੈ। ਪ੍ਰਧਾਨ ਮੰਤਰੀ ਨੇ ਅੱਗੇ ਕਿਹਾ ਕਿ ਪਿਛਲੇ ਅੱਠ ਸਾਲਾਂ ਵਿੱਚ ਸੰਪੂਰਨ ਸਿਹਤ ਸੰਭਾਲ਼ ਨੂੰ ਦੇਸ਼ ਵਿੱਚ ਪ੍ਰਮੁੱਖ ਤਰਜੀਹਾਂ ਵਿੱਚ ਰੱਖਿਆ ਗਿਆ ਹੈ।
ਪ੍ਰਧਾਨ ਮੰਤਰੀ ਨੇ ਜ਼ਿਕਰ ਕੀਤਾ ਕਿ ਅੱਜ ਛੇ ਮੋਰਚਿਆਂ ‘ਤੇ ਮਿਲ ਕੇ ਕੰਮ ਕਰਕੇ ਦੇਸ਼ ਦੀਆਂ ਸਿਹਤ ਸੁਵਿਧਾਵਾਂ ਨੂੰ ਬਿਹਤਰ ਬਣਾਇਆ ਜਾ ਰਿਹਾ ਹੈ। ਸਾਰੇ ਛੇ ਮੋਰਚਿਆਂ ‘ਤੇ ਵਿਸਤਾਰ ਨਾਲ ਦੱਸਦਿਆਂ ਪ੍ਰਧਾਨ ਮੰਤਰੀ ਨੇ ਦੱਸਿਆ ਕਿ ਪਹਿਲਾ ਮੋਰਚਾ ਨਿਵਾਰਕ ਸਿਹਤ ਸੰਭਾਲ਼ ਨੂੰ ਉਤਸ਼ਾਹਿਤ ਕਰਨਾ ਹੈ, ਦੂਜਾ ਮੋਰਚਾ ਪਿੰਡਾਂ ਵਿੱਚ ਛੋਟੇ ਅਤੇ ਆਧੁਨਿਕ ਹਸਪਤਾਲ ਖੋਲ੍ਹਣਾ ਹੈ, ਤੀਜਾ ਮੋਰਚਾ ਸ਼ਹਿਰਾਂ ਵਿੱਚ ਮੈਡੀਕਲ ਕਾਲਜ ਅਤੇ ਵੱਡੇ ਮੈਡੀਕਲ ਖੋਜ ਸੰਸਥਾਨ ਖੋਲ੍ਹਣਾ ਹੈ, ਚੌਥਾ ਮੋਰਚਾ ਦੇਸ਼ ਭਰ ਵਿੱਚ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਦੀ ਗਿਣਤੀ ਵਧਾਉਣਾ ਹੈ, ਪੰਜਵਾਂ ਮੋਰਚਾ ਮਰੀਜ਼ਾਂ ਨੂੰ ਸਸਤੀਆਂ ਦਵਾਈਆਂ, ਸਸਤੇ ਉਪਕਰਣ ਮੁਹੱਈਆ ਕਰਵਾਉਣਾ ਹੈ ਅਤੇ ਛੇਵਾਂ ਫਰੰਟ ਟੈਕਨੋਲੋਜੀ ਦੀ ਵਰਤੋਂ ਕਰਕੇ ਮਰੀਜ਼ਾਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਘਟਾਉਣਾ ਹੈ।
ਨਿਵਾਰਕ ਪਹੁੰਚ ਬਾਰੇ ਗੱਲ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਜਲ ਜੀਵਨ ਮਿਸ਼ਨ ਕਾਰਨ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ ਵਿੱਚ ਕਾਫੀ ਕਮੀ ਆਈ ਹੈ। ਇਸੇ ਤਰ੍ਹਾਂ ਸਫ਼ਾਈ, ਯੋਗ, ਫਿਟਨਸ ਰੁਝਾਨ, ਪੋਸ਼ਣ ਅਭਿਯਾਨ, ਰਸੋਈ ਗੈਸ ਆਦਿ ਮਰੀਜ਼ਾਂ ਦੀ ਗਿਣਤੀ ਵਿੱਚ ਕਮੀ ਲਿਆ ਰਹੇ ਹਨ। ਦੂਸਰੇ ਮੋਰਚੇ ‘ਤੇ, ਗੁਣਵੱਤਾ ਭਰਪੂਰ ਜਾਂਚ ਸੁਵਿਧਾਵਾਂ ਬਣਾਈਆਂ ਗਈਆਂ ਹਨ ਅਤੇ 1.5 ਲੱਖ ਤੋਂ ਵੱਧ ਸਿਹਤ ਅਤੇ ਵੈੱਲਨੈੱਸ ਕੇਂਦਰ ਸਥਾਪਿਤ ਕੀਤੇ ਜਾ ਰਹੇ ਹਨ। ਜਿਨ੍ਹਾਂ ਵਿੱਚੋਂ 1.25 ਪਹਿਲਾਂ ਹੀ ਸਥਾਪਿਤ ਕੀਤੇ ਜਾ ਚੁੱਕੇ ਹਨ। ਪੰਜਾਬ ਵਿੱਚ 3000 ਦੇ ਕਰੀਬ ਕੇਂਦਰ ਕੰਮ ਕਰ ਰਹੇ ਹਨ। ਦੇਸ਼ ਭਰ ਵਿੱਚ 22 ਕਰੋੜ ਤੋਂ ਵੱਧ ਲੋਕਾਂ ਦੀ ਕੈਂਸਰ ਸਕ੍ਰੀਨਿੰਗ ਕੀਤੀ ਗਈ ਹੈ, ਜਿਨ੍ਹਾਂ ਵਿੱਚੋਂ 60 ਲੱਖ ਸਕ੍ਰੀਨਿੰਗ ਪੰਜਾਬ ਵਿੱਚ ਹੋਈਆਂ ਹਨ।
ਪ੍ਰਧਾਨ ਮੰਤਰੀ ਨੇ ਅੱਗੇ ਕਿਹਾ ਕਿ ਇੱਕ ਵਾਰ ਬਿਮਾਰੀ ਦਾ ਪਤਾ ਲਗ ਜਾਣ ਤੋਂ ਬਾਅਦ ਅਜਿਹੇ ਉੱਨਤ ਹਸਪਤਾਲਾਂ ਦੀ ਲੋੜ ਪੈਦਾ ਹੁੰਦੀ ਹੈ, ਜਿੱਥੇ ਗੰਭੀਰ ਬਿਮਾਰੀਆਂ ਦਾ ਸਹੀ ਢੰਗ ਨਾਲ ਇਲਾਜ ਕੀਤਾ ਜਾ ਸਕੇ। ਪ੍ਰਧਾਨ ਮੰਤਰੀ ਨੇ ਚਾਨਣਾ ਪਾਇਆ ਕਿ ਕੇਂਦਰ ਸਰਕਾਰ ਦੇਸ਼ ਦੇ ਹਰ ਜ਼ਿਲ੍ਹੇ ਵਿੱਚ ਘੱਟੋ-ਘੱਟ ਇੱਕ ਮੈਡੀਕਲ ਕਾਲਜ ਦੇ ਟੀਚੇ ‘ਤੇ ਕੰਮ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਿਹਤ ਬੁਨਿਆਦੀ ਢਾਂਚਾ ਮਿਸ਼ਨ ਦੇ ਤਹਿਤ ਆਯੁਸ਼ਮਾਨ ਭਾਰਤ ਯੋਜਨਾ 64 ਹਜ਼ਾਰ ਕਰੋੜ ਰੁਪਏ ਦੀ ਲਾਗਤ ਨਾਲ ਜ਼ਿਲ੍ਹਾ ਪੱਧਰ ‘ਤੇ ਆਧੁਨਿਕ ਸਿਹਤ ਸੁਵਿਧਾਵਾਂ ਪੈਦਾ ਕਰ ਰਹੀ ਹੈ। ਪ੍ਰਧਾਨ ਮੰਤਰੀ ਨੇ ਦੁਹਰਾਇਆ ਕਿ ਕਿਸੇ ਸਮੇਂ ਦੇਸ਼ ਵਿੱਚ ਸਿਰਫ਼ 7 ਏਮਸ ਸਨ, ਪਰ ਹੁਣ ਇਹ ਗਿਣਤੀ 21 ਹੋ ਗਈ ਹੈ। ਸਰਕਾਰ ਨੇ ਦੇਸ਼ ਭਰ ਵਿੱਚ ਲਗਭਗ 40 ਸਪੈਸ਼ਲਾਈਜ਼ਡ ਕੈਂਸਰ ਸੰਸਥਾਨਾਂ ਨੂੰ ਮਨਜ਼ੂਰੀ ਦਿੱਤੀ ਹੈ, ਜਿਨ੍ਹਾਂ ਵਿੱਚੋਂ ਕਈ ਹਸਪਤਾਲਾਂ ਨੇ ਪਹਿਲਾਂ ਹੀ ਸੇਵਾਵਾਂ ਪ੍ਰਦਾਨ ਕਰਨਾ ਸ਼ੁਰੂ ਕਰ ਦਿੱਤਾ ਹੈ।
ਪ੍ਰਧਾਨ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਹਸਪਤਾਲ ਬਣਾਉਣਾ ਮਹੱਤਵਪੂਰਨ ਹੈ ਅਤੇ ਚੰਗੇ ਡਾਕਟਰਾਂ ਅਤੇ ਹੋਰ ਪੈਰਾਮੈਡਿਕਸ ਦੀ ਲੋੜੀਂਦੀ ਗਿਣਤੀ ਦਾ ਹੋਣਾ ਵੀ ਉਤਨਾ ਹੀ ਮਹੱਤਵਪੂਰਨ ਹੈ। ਪ੍ਰਧਾਨ ਮੰਤਰੀ ਨੇ ਦੁਹਰਾਇਆ ਕਿ ਇਹ ਕੰਮ ਅੱਜ ਦੇਸ਼ ਵਿੱਚ ਮਿਸ਼ਨ ਮੋਡ ‘ਤੇ ਕੀਤਾ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨੇ ਕਿਹਾ, “2014 ਤੋਂ ਪਹਿਲਾਂ, ਦੇਸ਼ ਵਿੱਚ 400 ਤੋਂ ਘੱਟ ਮੈਡੀਕਲ ਕਾਲਜ ਸਨ। ਯਾਨੀ ਕਿ 70 ਸਾਲਾਂ ਵਿੱਚ 400 ਤੋਂ ਵੀ ਘੱਟ ਮੈਡੀਕਲ ਕਾਲਜ ਸਨ। ਇਸ ਦੇ ਨਾਲ ਹੀ, ਪਿਛਲੇ 8 ਸਾਲਾਂ ਵਿੱਚ, ਦੇਸ਼ ਵਿੱਚ 200 ਤੋਂ ਵੱਧ ਨਵੇਂ ਮੈਡੀਕਲ ਕਾਲਜ ਬਣਾਏ ਗਏ ਹਨ। ਪ੍ਰਧਾਨ ਮੰਤਰੀ ਨੇ ਚਿੰਨ੍ਹਤ ਕੀਤਾ ਕਿ ਸਰਕਾਰ ਨੇ 5 ਲੱਖ ਤੋਂ ਵੱਧ ਆਯੁਸ਼ ਡਾਕਟਰਾਂ ਨੂੰ ਐਲੋਪੈਥਿਕ ਡਾਕਟਰਾਂ ਵਜੋਂ ਮਾਨਤਾ ਦਿੱਤੀ ਹੈ ਅਤੇ ਇਸ ਨਾਲ ਭਾਰਤ ਵਿੱਚ ਡਾਕਟਰ-ਮਰੀਜ਼ ਅਨੁਪਾਤ ਨੂੰ ਸੁਧਾਰਨ ਵਿੱਚ ਮਦਦ ਮਿਲੀ ਹੈ। ਆਯੁਸ਼ਮਾਨ ਭਾਰਤ ਨੇ ਗ਼ਰੀਬਾਂ ਨੂੰ 5 ਲੱਖ ਰੁਪਏ ਤੱਕ ਦਾ ਮੁਫਤ ਇਲਾਜ ਮੁਹੱਈਆ ਕਰਵਾਇਆ ਹੈ ਅਤੇ ਨਤੀਜੇ ਵਜੋਂ ਹੁਣ ਤੱਕ 3.5 ਕਰੋੜ ਮਰੀਜ਼ ਆਪਣਾ ਇਲਾਜ ਕਰਵਾ ਚੁੱਕੇ ਹਨ। ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਇਨ੍ਹਾਂ 3.5 ਕਰੋੜ ਮਰੀਜ਼ਾਂ ਵਿੱਚੋਂ ਬਹੁਤ ਸਾਰੇ ਕੈਂਸਰ ਦੇ ਮਰੀਜ਼ ਸਨ। ਆਯੁਸ਼ਮਾਨ ਭਾਰਤ ਯੋਜਨਾ ਨੇ ਮਰੀਜ਼ਾਂ ਦੇ ਲਗਭਗ 40 ਹਜ਼ਾਰ ਕਰੋੜ ਰੁਪਏ ਦੀ ਬਚਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਕੈਂਸਰ ਦੇ ਇਲਾਜ ਲਈ 500 ਤੋਂ ਵੱਧ ਦਵਾਈਆਂ ਦੀ ਕੀਮਤ ਵਿੱਚ 90 ਫੀਸਦੀ ਤੱਕ ਦੀ ਕਮੀ ਆਈ ਹੈ, ਜਿਸ ਨਾਲ ਇੱਕ ਹਜ਼ਾਰ ਕਰੋੜ ਰੁਪਏ ਤੱਕ ਦੀ ਬਚਤ ਹੋਈ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਪਹਿਲੀ ਵਾਰ ਇੰਨੇ ਵੱਡੇ ਪੈਮਾਨੇ ‘ਤੇ ਸਿਹਤ ਖੇਤਰ ‘ਚ ਆਧੁਨਿਕ ਤਕਨੀਕ ਨੂੰ ਸ਼ਾਮਲ ਕੀਤਾ ਜਾ ਰਿਹਾ ਹੈ। ਆਪਣੇ ਸੰਬੋਧਨ ਦੀ ਸਮਾਪਤੀ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਆਯੁਸ਼ਮਾਨ ਭਾਰਤ ਡਿਜੀਟਲ ਸਿਹਤ ਮਿਸ਼ਨ ਹਰੇਕ ਮਰੀਜ਼ ਨੂੰ ਸਮੇਂ ਸਿਰ, ਘੱਟੋ-ਘੱਟ ਪਰੇਸ਼ਾਨੀ ਦੇ ਨਾਲ ਮਿਆਰੀ ਸਿਹਤ ਸੁਵਿਧਾਵਾਂ ਮਿਲਣਾ ਯਕੀਨੀ ਬਣਾ ਰਿਹਾ ਹੈ। ਪ੍ਰਧਾਨ ਮੰਤਰੀ ਨੇ ਚਾਨਣਾ ਪਾਇਆ ਕੀਤਾ ਕਿ ‘ਮੇਡ ਇਨ ਇੰਡੀਆ‘ 5ਜੀ ਸੇਵਾਵਾਂ ਦੀ ਸੰਭਾਵਿਤ ਸ਼ੁਰੂਆਤ ਰਿਮੋਟ ਹੈਲਥਕੇਅਰ ਸੈਕਟਰ ਵਿੱਚ ਕ੍ਰਾਂਤੀ ਲਿਆਵੇਗੀ। ਉਨ੍ਹਾਂ ਕਿਹਾ, “ਇਸ ਨਾਲ ਪਿੰਡ ਦੇ ਗ਼ਰੀਬ ਪਰਿਵਾਰਾਂ ਦੇ ਮਰੀਜ਼ਾਂ ਨੂੰ ਵਾਰ-ਵਾਰ ਵੱਡੇ ਹਸਪਤਾਲਾਂ ਵਿੱਚ ਜਾਣ ਦੀ ਮਜਬੂਰੀ ਘਟੇਗੀ।” ਪ੍ਰਧਾਨ ਮੰਤਰੀ ਨੇ ਕੈਂਸਰ ਕਾਰਨ ਪੈਦਾ ਹੋਏ ਡਿਪ੍ਰੈਸ਼ਨ ਨਾਲ ਲੜਨ ਵਿੱਚ ਮਰੀਜ਼ਾਂ ਅਤੇ ਪਰਿਵਾਰਾਂ ਦੀ ਮਦਦ ਕਰਨ ਦੀ ਲੋੜ ‘ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ, “ਇੱਕ ਅਗਾਂਹਵਧੂ ਸਮਾਜ ਹੋਣ ਦੇ ਨਾਤੇ, ਮਾਨਸਿਕ ਸਿਹਤ ਬਾਰੇ ਸਾਡੀ ਸੋਚ ਵਿੱਚ ਬਦਲਾਅ ਅਤੇ ਖੁੱਲ੍ਹਾਪਣ ਲਿਆਉਣਾ ਵੀ ਸਾਡੀ ਜ਼ਿੰਮੇਵਾਰੀ ਹੈ। ਤਦ ਹੀ ਇਸ ਸਮੱਸਿਆ ਦਾ ਸਹੀ ਹੱਲ ਲੱਭਿਆ ਜਾ ਸਕੇਗਾ।”
ਪਿਛੋਕੜ
ਪੰਜਾਬ ਅਤੇ ਗੁਆਂਢੀ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਵਸਨੀਕਾਂ ਨੂੰ ਵਿਸ਼ਵ ਪੱਧਰੀ ਕੈਂਸਰ ਦੇਖਭਾਲ਼ ਪ੍ਰਦਾਨ ਕਰਨ ਦੇ ਯਤਨਾਂ ਤਹਿਤ ਪ੍ਰਧਾਨ ਮੰਤਰੀ ਨੇ ਮੁੱਲਾਂਪੁਰ, ਨਿਊ ਚੰਡੀਗੜ੍ਹ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ, ਮੋਹਾਲੀ ਵਿੱਚ ‘ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਰਿਸਰਚ ਸੈਂਟਰ‘ ਰਾਸ਼ਟਰ ਨੂੰ ਸਮਰਪਿਤ ਕੀਤਾ ਹੈ। ਇਹ ਹਸਪਤਾਲ 660 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਟਾਟਾ ਮੈਮੋਰੀਅਲ ਸੈਂਟਰ ਵਲੋਂ ਬਣਾਇਆ ਗਿਆ ਹੈ, ਜੋ ਭਾਰਤ ਸਰਕਾਰ ਦੇ ਪਰਮਾਣੂ ਊਰਜਾ ਵਿਭਾਗ ਅਧੀਨ ਇੱਕ ਸਹਾਇਤਾ ਪ੍ਰਾਪਤ ਸੰਸਥਾ ਹੈ।
ਇਹ ਕੈਂਸਰ ਹਸਪਤਾਲ 300 ਬੈੱਡਾਂ ਦੀ ਸਮਰੱਥਾ ਵਾਲਾ ਇੱਕ ਤੀਜੇ ਪੱਧਰ ਦੀ ਦੇਖਭਾਲ਼ ਵਾਲਾ ਹਸਪਤਾਲ ਹੈ। ਇਹ ਸਰਜਰੀ, ਰੇਡੀਓਥੈਰੇਪੀ ਅਤੇ ਮੈਡੀਕਲ ਓਨਕੋਲੋਜੀ – ਕੀਮੋਥੈਰੇਪੀ, ਇਮਯੂਨੋਥੈਰੇਪੀ ਅਤੇ ਬੋਨ ਮੈਰੋ ਟ੍ਰਾਂਸਪਲਾਂਟ ਜਿਹੀ ਹਰ ਉਪਲਬਧ ਇਲਾਜ ਵਿਧੀ ਦੀ ਵਰਤੋਂ ਕਰਦੇ ਹੋਏ ਹਰੇਕ ਕਿਸਮ ਦੇ ਕੈਂਸਰ ਦੇ ਇਲਾਜ ਲਈ ਆਧੁਨਿਕ ਸੁਵਿਧਾਵਾਂ ਨਾਲ ਲੈਸ ਹੈ।
ਇਹ ਹਸਪਤਾਲ ਖੇਤਰ ਵਿੱਚ ਕੈਂਸਰ ਕੇਅਰ ਅਤੇ ਇਲਾਜ ਦੇ ਇੱਕ ‘ਧੁਰੇ‘ (ਹੱਬ) ਵਾਂਗ ਕੰਮ ਕਰੇਗਾ, ਸੰਗਰੂਰ ਵਿੱਚ 100 ਬਿਸਤਰਿਆਂ ਵਾਲਾ ਹਸਪਤਾਲ ਇਸ ਦੀ ‘ਸ਼ਾਖਾ‘ (ਸਪੋਕ) ਵਜੋਂ ਕੰਮ ਕਰੇਗਾ।
Speaking at inauguration of Homi Bhabha Cancer Hospital & Research Centre in Mohali, Punjab. https://t.co/llZovhQM5S
— Narendra Modi (@narendramodi) August 24, 2022
भारत को विकसित बनाने के लिए उसकी स्वास्थ्य सेवाओं का भी विकसित होना उतना ही जरूरी है।
जब भारत के लोगों को इलाज के लिए आधुनिक अस्पताल मिलेंगे, आधुनिक सुविधाएं मिलेंगीं, तो वो और जल्दी स्वस्थ होंगे, उनकी ऊर्जा सही दिशा में लगेगी: PM @narendramodi
— PMO India (@PMOIndia) August 24, 2022
अच्छे हेल्थकेयर सिस्टम का मतलब सिर्फ चार दीवारें बनाना नहीं होता।
किसी भी देश का हेल्थकेयर सिस्टम तभी मजबूत होता है, जब वो हर तरह से समाधान दे, कदम-कदम पर उसका साथ दे।
इसलिए बीते आठ वर्षों में देश में होलिस्टिक हेल्थकेयर को सर्वोच्च प्राथमिकताओं में रखा गया है: PM @narendramodi
— PMO India (@PMOIndia) August 24, 2022
आज एक नहीं, दो नहीं, छह मोर्चों पर एक साथ काम करके देश की स्वास्थ्य सुविधाओं को सुधारा जा रहा है।
पहला मोर्चा है, प्रिवेंटिव हेल्थकेयर को बढ़ावा देने का।
दूसरा मोर्चा है, गांव-गांव में छोटे और आधुनिक अस्पताल खोलने का: PM
— PMO India (@PMOIndia) August 24, 2022
तीसरा मोर्चा है- शहरों में मेडिकल कॉलेज और मेडिकल रीसर्च वाले बड़े संस्थान खोलने का
चौथा मोर्चा है- देशभर में डॉक्टरों और पैरामेडिकल स्टाफ की संख्या बढ़ाने का: PM @narendramodi
— PMO India (@PMOIndia) August 24, 2022
पांचवा मोर्चा है- मरीजों को सस्ती दवाइयां, सस्ते उपकरण उपलब्ध कराने का।
और छठा मोर्चा है- टेक्नोलॉजी का इस्तेमाल करके मरीजों को होने वाली मुश्किलें कम करने का: PM @narendramodi
— PMO India (@PMOIndia) August 24, 2022
2014 से पहले देश में 400 से भी कम मेडिकल कॉलेज थे।
यानि 70 साल में 400 से भी कम मेडिकल कॉलेज।
वहीं बीते 8 साल में 200 से ज्यादा नए मेडिकल कॉलेज देश में बनाए गए हैं: PM
— PMO India (@PMOIndia) August 24, 2022
हेल्थ सेक्टर में आधुनिक टेक्नॉलॉजी का भी पहली बार इतनी बड़ी स्केल पर समावेश किया जा रहा है।
आयुष्मान भारत डिजिटल हेल्थ मिशन ये सुनिश्चित कर रहा है कि हर मरीज़ को क्वालिटी स्वास्थ्य सुविधाएं मिले, समय पर मिलें, उसे कम से कम परेशानी हो: PM @narendramodi
— PMO India (@PMOIndia) August 24, 2022
कैंसर के कारण जो depression की स्थितियां बनती हैं, उनसे लड़ने में भी हमें मरीज़ों की, परिवारों की मदद करनी है।
एक प्रोग्रेसिव समाज के तौर पर ये हमारी भी जिम्मेदारी है कि हम मेंटल हेल्थ को लेकर अपनी सोच में बदलाव और खुलापन लाएं। तभी इस समस्या का सही समाधान निकलेगा: PM
— PMO India (@PMOIndia) August 24, 2022
**********
ਡੀਐੱਸ/ਟੀਐੱਸ
Speaking at inauguration of Homi Bhabha Cancer Hospital & Research Centre in Mohali, Punjab. https://t.co/llZovhQM5S
— Narendra Modi (@narendramodi) August 24, 2022
भारत को विकसित बनाने के लिए उसकी स्वास्थ्य सेवाओं का भी विकसित होना उतना ही जरूरी है।
— PMO India (@PMOIndia) August 24, 2022
जब भारत के लोगों को इलाज के लिए आधुनिक अस्पताल मिलेंगे, आधुनिक सुविधाएं मिलेंगीं, तो वो और जल्दी स्वस्थ होंगे, उनकी ऊर्जा सही दिशा में लगेगी: PM @narendramodi
अच्छे हेल्थकेयर सिस्टम का मतलब सिर्फ चार दीवारें बनाना नहीं होता।
— PMO India (@PMOIndia) August 24, 2022
किसी भी देश का हेल्थकेयर सिस्टम तभी मजबूत होता है, जब वो हर तरह से समाधान दे, कदम-कदम पर उसका साथ दे।
इसलिए बीते आठ वर्षों में देश में होलिस्टिक हेल्थकेयर को सर्वोच्च प्राथमिकताओं में रखा गया है: PM @narendramodi
आज एक नहीं, दो नहीं, छह मोर्चों पर एक साथ काम करके देश की स्वास्थ्य सुविधाओं को सुधारा जा रहा है।
— PMO India (@PMOIndia) August 24, 2022
पहला मोर्चा है, प्रिवेंटिव हेल्थकेयर को बढ़ावा देने का।
दूसरा मोर्चा है, गांव-गांव में छोटे और आधुनिक अस्पताल खोलने का: PM
आज एक नहीं, दो नहीं, छह मोर्चों पर एक साथ काम करके देश की स्वास्थ्य सुविधाओं को सुधारा जा रहा है।
— PMO India (@PMOIndia) August 24, 2022
पहला मोर्चा है, प्रिवेंटिव हेल्थकेयर को बढ़ावा देने का।
दूसरा मोर्चा है, गांव-गांव में छोटे और आधुनिक अस्पताल खोलने का: PM
तीसरा मोर्चा है- शहरों में मेडिकल कॉलेज और मेडिकल रीसर्च वाले बड़े संस्थान खोलने का
— PMO India (@PMOIndia) August 24, 2022
चौथा मोर्चा है- देशभर में डॉक्टरों और पैरामेडिकल स्टाफ की संख्या बढ़ाने का: PM @narendramodi
अस्पताल बनाना जितना ज़रूरी है, उतना ही ज़रूरी पर्याप्त संख्या में अच्छे डॉक्टरों का होना, दूसरे पैरामेडिक्स का उपलब्ध होना भी है।
— PMO India (@PMOIndia) August 24, 2022
इसके लिए भी आज देश में मिशन मोड पर काम किया जा रहा है: PM
अस्पताल बनाना जितना ज़रूरी है, उतना ही ज़रूरी पर्याप्त संख्या में अच्छे डॉक्टरों का होना, दूसरे पैरामेडिक्स का उपलब्ध होना भी है।
— PMO India (@PMOIndia) August 24, 2022
इसके लिए भी आज देश में मिशन मोड पर काम किया जा रहा है: PM
हेल्थ सेक्टर में आधुनिक टेक्नॉलॉजी का भी पहली बार इतनी बड़ी स्केल पर समावेश किया जा रहा है।
— PMO India (@PMOIndia) August 24, 2022
आयुष्मान भारत डिजिटल हेल्थ मिशन ये सुनिश्चित कर रहा है कि हर मरीज़ को क्वालिटी स्वास्थ्य सुविधाएं मिले, समय पर मिलें, उसे कम से कम परेशानी हो: PM @narendramodi
कैंसर के कारण जो depression की स्थितियां बनती हैं, उनसे लड़ने में भी हमें मरीज़ों की, परिवारों की मदद करनी है।
— PMO India (@PMOIndia) August 24, 2022
एक प्रोग्रेसिव समाज के तौर पर ये हमारी भी जिम्मेदारी है कि हम मेंटल हेल्थ को लेकर अपनी सोच में बदलाव और खुलापन लाएं। तभी इस समस्या का सही समाधान निकलेगा: PM
Glimpses from Mohali, which is now home to a modern cancer care hospital. pic.twitter.com/4yzxgWozeh
— Narendra Modi (@narendramodi) August 24, 2022
Know how the health sector has been transformed in the last 8 years... pic.twitter.com/qfNSFmrZYp
— Narendra Modi (@narendramodi) August 24, 2022
बीमारी से बचाव ही सबसे अच्छा इलाज होता है। pic.twitter.com/L08g8LUom1
— Narendra Modi (@narendramodi) August 24, 2022
The last 8 years have seen:
— Narendra Modi (@narendramodi) August 24, 2022
More medical colleges.
More hospitals.
Increase in doctors, paramedics. pic.twitter.com/8siULFC22M
India's strides in tech will have a great impact on the health sector. pic.twitter.com/cShVgR2fsX
— Narendra Modi (@narendramodi) August 24, 2022
मोहाली के होमी भाभा कैंसर अस्पताल के साथ ही स्वास्थ्य सेवा से जुड़े अपने सभी साथियों से मेरा एक विशेष आग्रह है… pic.twitter.com/FiGrDxGoys
— Narendra Modi (@narendramodi) August 24, 2022
ਜਾਣੋ ਪਿਛਲੇ 8 ਵਰ੍ਹਿਆਂ ਵਿੱਚ ਸਿਹਤ ਖੇਤਰ 'ਚ ਕਿਵੇਂ ਬਦਲਾਅ ਆਇਆ ਹੈ... pic.twitter.com/0CFvnJSrzM
— Narendra Modi (@narendramodi) August 24, 2022
ਪਿਛਲੇ 8 ਵਰ੍ਹਿਆਂ ਵਿੱਚ ਦੇਖਿਆ ਗਿਆ ਹੈ:
— Narendra Modi (@narendramodi) August 24, 2022
ਵਧੇਰੇ ਮੈਡੀਕਲ ਕਾਲਜ।
ਵਧੇਰੇ ਹਸਪਤਾਲ।
ਡਾਕਟਰਾਂ, ਪੈਰਾ-ਮੈਡਿਕਸ ਵਿੱਚ ਵਾਧਾ। pic.twitter.com/isPCv82LJf
ਮੋਹਾਲੀ ਦੀਆਂ ਝਲਕੀਆਂ, ਜੋ ਹੁਣ ਆਧੁਨਿਕ ਕੈਂਸਰ ਕੇਅਰ ਹਸਪਤਾਲ ਦਾ ਘਰ ਹੈ। pic.twitter.com/2Z2qu80Hvo
— Narendra Modi (@narendramodi) August 24, 2022