Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਉਜ਼ਬੇਕਿਸਤਾਨ ਦੇ ਸਮਰਕੰਦ ਵਿੱਚ ਰੂਸ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ

ਪ੍ਰਧਾਨ ਮੰਤਰੀ ਨੇ ਉਜ਼ਬੇਕਿਸਤਾਨ ਦੇ ਸਮਰਕੰਦ ਵਿੱਚ ਰੂਸ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼ੰਘਾਈ ਸਹਿਯੋਗ ਸੰਗਠਨ (ਐੱਸਸੀਓ) ਦੀ 22ਵੀਂ ਬੈਠਕ ਦੇ ਦੌਰਾਨ ਉਜ਼ਬੇਕਿਸਤਾਨ ਦੇ ਸਮਰਕੰਦ ਵਿੱਚ ਰੂਸ ਦੇ ਰਾਸ਼ਟਰਪਤੀ, ਸ਼੍ਰੀ ਵਲਾਦੀਮੀਰ ਪੁਤਿਨ ਨਾਲ ਮੁਲਾਕਾਤ ਕੀਤੀ।

ਇਨ੍ਹਾਂ ਨੇਤਾਵਾਂ ਨੇ ਵੱਖ-ਵੱਖ ਪੱਧਰਾਂ ਤੇ ਸੰਪਰਕਾਂ ਸਮੇਤ ਦੁਵੱਲੇ ਸਬੰਧਾਂ ਵਿੱਚ ਨਿਰੰਤਰ ਗਤੀ ਦੀ ਸ਼ਲਾਘਾ ਕੀਤੀ। ਰਾਸ਼ਟਰਪਤੀ ਪੁਤਿਨ ਨੇ ਇਸ ਮਹੀਨੇ ਦੇ ਸ਼ੁਰੂ ਵਿੱਚ ਵਲਾਦੀਵੋਸਤੋਕ ਵਿੱਚ ਪੂਰਬੀ ਆਰਥਿਕ ਫੋਰਮ ਵਿੱਚ ਪ੍ਰਧਾਨ ਮੰਤਰੀ ਦੇ ਵੀਡੀਓ-ਸੰਦੇਸ਼ ਦੀ ਪ੍ਰਸ਼ੰਸਾ ਕੀਤੀ।

ਇਨ੍ਹਾਂ ਨੇਤਾਵਾਂ ਨੇ ਦੁਵੱਲੇ ਸਹਿਯੋਗ ਦੇ ਮਹੱਤਵਪੂਰਨ ਮੁੱਦਿਆਂ ਦੇ ਨਾਲ-ਨਾਲ ਦਿਲਚਸਪੀ ਦੇ ਖੇਤਰੀ ਅਤੇ ਗਲੋਬਲ ਮੁੱਦਿਆਂ ਤੇ ਚਰਚਾ ਕੀਤੀ। ਮੌਜੂਦਾ ਭੂ-ਰਾਜਨੀਤਿਕ ਸਥਿਤੀ ਤੋਂ ਪੈਦਾ ਹੋਣ ਵਾਲੀਆਂ ਚੁਣੌਤੀਆਂ ਦੇ ਸੰਦਰਭ ਵਿੱਚ ਵਿਸ਼ਵ ਖੁਰਾਕ ਸੁਰੱਖਿਆਊਰਜਾ ਸੁਰੱਖਿਆ ਅਤੇ ਖਾਦਾਂ ਦੀ ਉਪਲਬਧਤਾ ਬਾਰੇ ਵੀ ਚਰਚਾ ਹੋਈ।

ਯੂਕ੍ਰੇਨ ਵਿੱਚ ਚਲ ਰਹੇ ਸੰਘਰਸ਼ ਦੇ ਸੰਦਰਭ ਵਿੱਚਪ੍ਰਧਾਨ ਮੰਤਰੀ ਨੇ ਦੁਸ਼ਮਣੀ ਨੂੰ ਜਲਦੀ ਖ਼ਤਮ ਕਰਨ ਅਤੇ ਗੱਲਬਾਤ ਤੇ ਕੂਟਨੀਤੀ ਦੀ ਜ਼ਰੂਰਤ ਦੇ ਆਪਣੇ ਸੱਦੇ ਨੂੰ ਦੁਹਰਾਇਆ।

ਇਸ ਸਾਲ ਦੋਹਾਂ ਨੇਤਾਵਾਂ ਦੀ ਇਹ ਪਹਿਲੀ ਮੁਲਾਕਾਤ ਸੀਜੋ ਕੂਟਨੀਤਕ ਸਬੰਧਾਂ ਦੀ ਸਥਾਪਨਾ ਦੀ 75ਵੀਂ ਵਰ੍ਹੇਗੰਢ ਨੂੰ ਦਰਸਾਉਂਦੀ ਹੈ। ਉਹ ਆਪਸੀ ਸੰਪਰਕ ਵਿੱਚ ਰਹਿਣ ਲਈ ਸਹਿਮਤ ਹੋਏ।

 

 

 *********

ਡੀਐੱਸ/ਏਕੇ