Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਡਬਲਿਊਆਈਪੀਓ ਦੇ ਗਲੋਬਲ ਇਨੋਵੇਸ਼ਨ ਇੰਡੈਕਸ ਵਿੱਚ ਭਾਰਤ ਦੇ 40ਵੇਂ ਸਥਾਨ ‘ਤੇ ਪਹੁੰਚਣ ‘ਤੇ ਪ੍ਰਧਾਨ ਮੰਤਰੀ ਨੂੰ ਸਾਡੇ ਇਨੋਵੇਟਰਾਂ ‘ਤੇ ਮਾਣ ਦਾ ਅਨੁਭਵ ਹੋਇਆ


ਵਿਸ਼ਵ ਬੌਧਿਕ ਸੰਪਦਾ ਸੰਗਠਨ (ਡਬਲਿਊਆਈਪੀਓ) ਦੇ ਗਲੋਬਲ ਇਨੋਵੇਸ਼ਨ ਇੰਡੈਕਸ ਵਿੱਚ ਭਾਰਤ ਦੇ 40ਵੇਂ ਸਥਾਨ ‘ਤੇ ਪਹੁੰਚਣ ‘ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤੀ ਇਨੋਵੇਟਰਾਂ ‘ਤੇ ਮਾਣ ਹੋਣ ਦੀ ਭਾਵਨਾ ਨੂੰ ਵਿਅਕਤ ਕੀਤਾ ਹੈ।

 

ਕੇਂਦਰੀ ਵਣਜ ਅਤੇ ਉਦਯੋਗ ਮੰਤਰੀ, ਸ਼੍ਰੀ ਪੀਯੂਸ਼ ਗੋਇਲ ਦੇ ਇੱਕ ਟਵੀਟ ਨੂੰ ਰੇਖਾਂਕਿਤ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

“ਇਨੋਵੇਸ਼ਨ ਪੂਰੇ ਭਾਰਤ ਵਿੱਚ ਚਰਚਾ ਦਾ ਵਿਸ਼ਾ ਹੈ। ਆਪਣੇ ਇਨੋਵੇਟਰਾਂ ‘ਤੇ ਗਰਵ (ਮਾਣ) ਹੈ। ਅਸੀਂ ਇੱਕ ਲੰਬਾ ਸਫਰ ਤੈਅ ਕਰ ਚੁੱਕੇ ਹਾਂ ਅਤੇ ਨਵੀਆਂ ਉਚਾਈਆਂ ਨੂੰ ਛੂਹਣਾ ਚਾਹੁੰਦੇ ਹਾਂ।”

****

ਡੀਐੱਸ/ਐੱਸਟੀ