Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ 22 ਅਕਤੂਬਰ ਨੂੰ 10 ਲੱਖ ਕਰਮੀਆਂ ਦੇ ਲਈ ਭਰਤੀ ਅਭਿਯਾਨ-ਰੋਜ਼ਗਾਰ ਮੇਲਾ- ਲਾਂਚ ਕਰਨਗੇ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 22 ਅਕਤੂਬਰ ਨੂੰ ਸਵੇਰੇ 11 ਵਜੇ ਵੀਡੀਓ ਕਾਨਫਰੰਸ ਦੇ ਜ਼ਰੀਏ 10 ਲੱਖ ਕਰਮੀਆਂ ਦੇ ਲਈ ਭਰਤੀ ਅਭਿਯਾਨ- ਰੋਜ਼ਗਾਰ ਮੇਲਾ- ਲਾਂਚ ਕਰਨਗੇ। ਸਮਾਰੋਹ ਦੇ ਦੌਰਾਨ 75,000 ਨਵਨਿਯੁਕਤ ਕਰਮੀਆਂ ਨੂੰ ਨਿਯੁਕਤ ਪੱਤਰ ਸੌਂਪੇ ਜਾਣਗੇ। ਇਸ ਅਵਸਰ ’ਤੇ ਪ੍ਰਧਾਨ ਮੰਤਰੀ ਇਨ੍ਹਾਂ ਨਵਨਿਯੁਕਤ ਕਰਮੀਆਂ ਨੂੰ ਸੰਬੋਧਨ ਵੀ ਕਰਨਗੇ।

ਨੌਜਵਾਨਾਂ ਨੂੰ ਰੋਜ਼ਗਾਰ ਦੇ ਅਵਸਰ ਪ੍ਰਦਾਨ ਕਰਨ ਅਤੇ ਨਾਗਰਿਕਾਂ ਦੀ ਭਲਾਈ ਸੁਨਿਸ਼ਚਿਤ ਕਰਨ ਦੀ ਪ੍ਰਧਾਨ ਮੰਤਰੀ ਦੀ ਨਿਰੰਤਰ ਪ੍ਰਤੀਬੱਧਤਾ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਇਹ ਇੱਕ ਮਹੱਤਵਪੂਰਨ ਕਦਮ ਹੋਵੇਗਾ। ਪ੍ਰਧਾਨ ਮੰਤਰੀ ਦੇ ਨਿਰਦੇਸ਼ਾਂ ਅਨੁਸਾਰ, ਸਾਰੇ ਮੰਤਰਾਲੇ ਅਤੇ ਵਿਭਾਗ ਮਿਸ਼ਨ ਮੋਡ ਵਿੱਚ ਸਵੀਕ੍ਰਿਤ ਪਦਾਂ ਦੀਆਂ ਮੌਜੂਦਾ ਖਾਲੀ ਅਸਾਮੀਆਂ ਨੂੰ ਭਰਨ ਦੀ ਦਿਸ਼ਾ ਵਿੱਚ ਕੰਮ ਕਰ ਰਹੇ ਹਨ।

ਦੇਸ਼ ਭਰ ਤੋਂ ਚੁਣੇ ਨਵੇਂ ਕਰਮੀਆਂ ਨੂੰ ਭਾਰਤ ਸਰਕਾਰ ਦੇ 38 ਮੰਤਰਾਲਿਆਂ/ਵਿਭਾਗਾਂ ਵਿੱਚ ਨਿਯੁਕਤ ਕੀਤਾ ਜਾਵੇਗਾ। ਨਵਨਿਯੁਕਤ ਕਰਮੀ ਵਿਭਿੰਨ ਪੱਧਰਾਂ ’ਤੇ ਸਰਕਾਰ ਵਿੱਚ ਸ਼ਾਮਲ ਹੋਣਗੇ, ਜਿਵੇਂ ਸਮੂਹ-ਏ, ਸਮੂਹ-ਬੀ (ਗਜ਼ਟਿਡ), ਸਮੂਹ-ਬੀ (ਨਾਨ-ਗਜ਼ਟਿਡ) ਅਤੇ ਸਮੂਹ-ਸੀ। ਜਿਨ੍ਹਾਂ ਪਦਾਂ ’ਤੇ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ, ਉਨ੍ਹਾਂ ਵਿੱਚ ਕੇਂਦਰੀ ਹਥਿਆਰਬੰਦ ਬਲ ਪਰਸੋਨਲ, ਸਬ ਇੰਸਪੈਕਟਰ, ਕਾਂਸਟੇਬਲ, ਐੱਲਡੀਸੀ, ਸਟੈਨੋ, ਪੀਏ, ਇਨਕਮ ਟੈਕਸ ਇੰਸਪੈਕਟਰਸ, ਐੱਮਟੀਐੱਸ ਅਤੇ ਹੋਰ ਸ਼ਾਮਲ ਹਨ।

ਇਹ ਭਰਤੀਆਂ, ਮੰਤਰਾਲਿਆਂ ਅਤੇ ਵਿਭਾਗਾਂ ਦੁਆਰਾ ਮਿਸ਼ਨ ਮੋਡ ਵਿੱਚ ਜਾਂ ਤਾਂ ਖ਼ੁਦ ਜਾਂ ਯੂਪੀਐੱਸਸੀ, ਐੱਸਐੱਸਸੀ, ਰੇਲਵੇ ਭਰਤੀ ਬੋਰਡ ਜਿਹੀਆਂ ਭਰਤੀ ਏਜੰਸੀਆਂ ਦੇ ਜ਼ਰੀਏ ਕੀਤੀਆਂ ਜਾ ਰਹੀਆਂ ਹਨ। ਜਲਦੀ ਭਰਤੀ ਦੇ ਲਈ, ਚੋਣ ਪ੍ਰਕਿਰਿਆਵਾਂ ਨੂੰ ਸਰਲ ਅਤੇ ਤਕਨੀਕੀ ਰੂਪ ਨਾਲ ਸਮਰੱਥ ਬਣਾਇਆ ਗਿਆ ਹੈ।

 

 

***

ਡੀਐੱਸ/ਐੱਲਪੀ/ਏਕੇ