Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਉੜੀਸਾ ਹਸਪਤਾਲ ਅਗਨੀ-ਕਾਂਡ ‘ਚ ਹੋਏ ਜਾਨੀ ਨੁਕਸਾਨ ‘ਤੇ ਪ੍ਰਧਾਨ ਮੰਤਰੀ ਵੱਲੋਂ ਦੁਖ ਪ੍ਰਗਟ; ਰਾਜ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ


ਓੜੀਸ਼ਾ ਦੇ ਹਸਪਤਾਲ ‘ਚ ਵਾਪਰੇ ਅਗਨੀ-ਕਾਂਡ ਦੌਰਾਨ ਹੋਏ ਜਾਨੀ ਨੁਕਸਾਨ ਉੱਤੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਡੂੰਘਾ ਦੁਖ ਪ੍ਰਗਟਾਇਆ ਹੈ। ਪ੍ਰਧਾਨ ਮੰਤਰੀ ਨੇ ਕੇਂਦਰ ਵੱਲੋਂ ਜ਼ਖ਼ਮੀਆਂ ਅਤੇ ਪੀੜਤਾਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਵੀ ਦਿੱਤਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ, ”ਓੜੀਸ਼ਾ ਹਸਪਤਾਲ ਅਗਨੀ-ਕਾਂਡ ਵਿੱਚ ਹੋਏ ਜਾਨੀ ਨੁਕਸਾਨ ਤੋਂ ਬਹੁਤ ਜ਼ਿਆਦਾ ਦੁਖੀ ਹਾਂ। ਇਹ ਦੁਖਾਂਤ ਦਿਮਾਗ਼ ਨੂੰ ਸੁੰਨ ਕਰ ਕੇ ਰੱਖ ਦੇਣ ਵਾਲਾ ਹੈ। ਮੈਂ ਦੁਖੀ ਪਰਿਵਾਰਾਂ ਦੇ ਦੁਖ ਵਿੱਚ ਸ਼ਰੀਕ ਹਾਂ।

ਮੈਂ ਮੰਤਰੀ ਜੇ.ਪੀ. ਨੱਡਾ ਨਾਲ ਗੱਲ ਕਰ ਕੇ ਉਨ੍ਹਾਂ ਨੂੰ ਸਾਰੇ ਜ਼ਖ਼ਮੀ ‘ਏਮਸ’ ਵਿੱਚ ਲਿਆਉਣ ਦੀ ਸੁਵਿਧਾ ਦੇਣ ਲਈ ਆਖਿਆ ਹੈ। ਆਸ ਕਰਦਾ ਹਾਂ ਕਿ ਜ਼ਖ਼ਮੀ ਵਿਅਕਤੀ ਛੇਤੀ ਠੀਕ ਹੋ ਜਾਣਗੇ।

ਮੰਤਰੀ ਧਰਮੇਂਦਰ ਪ੍ਰਧਾਨ ਨਾਲ ਵੀ ਗੱਲ ਕੀਤੀ ਹੈ ਅਤੇ ਉਨ੍ਹਾਂ ਨੂੰ ਸਾਰੇ ਜ਼ਖ਼ਮੀਆਂ ਅਤੇ ਪੀੜਤਾਂ ਨੂੰ ਹਰ ਸੰਭਵ ਸਹਾਇਤਾ ਯਕੀਨੀ ਬਣਾਉਣ ਲਈ ਕਿਹਾ ਹੈ।

ਓੜੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨਾਲ ਹਸਪਤਾਲ ‘ਚ ਵਾਪਰੇ ਇਸ ਦੁਖਦਾਈ ਅਗਨੀ-ਕਾਂਡ ਬਾਰੇ ਗੱਲ ਕੀਤੀ ਹੈ। ਕੇਂਦਰ ਵੱਲੋਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ।”

***

AKT/NT