Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸ਼੍ਰੀ ਕੇਸ਼ਰੀ ਨਾਥ ਤ੍ਰਿਪਾਠੀ ਦੇ ਅਕਾਲ ਚਲਾਣੇ ’ਤੇ ਸੋਗ ਪ੍ਰਗਟਾਇਆ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮ ਬੰਗਾਲ ਦੇ ਸਾਬਕਾ ਰਾਜਪਾਲ ਅਤੇ ਥੋੜ੍ਹੇ ਸਮੇਂ ਲਈ ਬਿਹਾਰ, ਮੇਘਾਲਿਆ ਅਤੇ ਮਿਜ਼ੋਰਮ ਦੇ ਰਾਜਪਾਲ ਦਾ ਐਡੀਸ਼ਨਲ ਚਾਰਜ ਸੰਭਾਲ਼ ਚੁੱਕੇ ਸ਼੍ਰੀ ਕੇਸ਼ਰੀ ਨਾਥ ਤ੍ਰਿਪਾਠੀ ਦੇ ਅਕਾਲ ਚਲਾਣੇ ’ਤੇ ਗਹਿਰਾ ਦੁਖ ਪ੍ਰਗਟਾਇਆ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਉੱਤਰ ਪ੍ਰਦੇਸ਼ ਵਿੱਚ ਭਾਜਪਾ ਦੇ ਨਿਰਮਾਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਅਤੇ ਰਾਜ ਦੀ ਪ੍ਰਗਤੀ ਲਈ ਸਖ਼ਤ ਮਿਹਨਤ ਕੀਤੀ।

 

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

 

ਸ਼੍ਰੀ ਕੇਸ਼ਰੀ ਨਾਥ ਤ੍ਰਿਪਾਠੀ ਜੀ ਦਾ ਉਨ੍ਹਾਂ ਦੀ ਸੇਵਾ ਭਾਵਨਾ ਅਤੇ ਬੁੱਧੀਮਾਨੀ ਲਈ ਸਨਮਾਨ ਕੀਤਾ ਜਾਂਦਾ ਸੀ। ਉਹ ਸੰਵਿਧਾਨਕ ਮਾਮਲਿਆਂ ਦੇ ਚੰਗੇ ਜਾਣਕਾਰ ਸਨ। ਉਨ੍ਹਾਂ ਨੇ ਉੱਤਰ ਪ੍ਰਦੇਸ਼ ਵਿੱਚ ਭਾਜਪਾ ਦੇ ਨਿਰਮਾਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਅਤੇ ਰਾਜ ਦੀ ਪ੍ਰਗਤੀ ਲਈ ਸਖ਼ਤ ਮਿਹਨਤ ਕੀਤੀ। ਉਨ੍ਹਾਂ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਨਾਲ ਹਨ। ਓਮ ਸ਼ਾਂਤੀ।”

 

 

*****

 

ਡੀਟੀ/ਟੀਐੱਸ