ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 18 ਜਨਵਰੀ, 2023 ਨੂੰ ਦੁਪਹਿਰ 1 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਬਸਤੀ ਜ਼ਿਲ੍ਹੇ ਵਿੱਚ ਆਯੋਜਿਤ ਕੀਤੇ ਜਾ ਰਹੇ ਸਾਂਸਦ ਖੇਲ ਮਹਾਕੁੰਭ 2022-23 ਦੇ ਦੂਸਰੇ ਪੜਾਅ ਦਾ ਉਦਘਾਟਨ ਕਰਨਗੇ। 2021 ਤੋਂ ਬਸਤੀ ਤੋਂ ਲੋਕ ਸਭਾ ਮੈਂਬਰ ਸ਼੍ਰੀ ਹਰੀਸ਼ ਦ੍ਵਿਵੇਦੀ ਦੁਆਰਾ ਬਸਤੀ ਜ਼ਿਲ੍ਹੇ ਵਿੱਚ ਸਾਂਸਦ ਖੇਲ ਮਹਾਕੁੰਭ ਦਾ ਆਯੋਜਨ ਕੀਤਾ ਜਾ ਰਿਹਾ ਹੈ। ਸਾਂਸਦ ਖੇਲ ਮਹਾਕੁੰਭ 2022-23 ਦੋ ਪੜਾਵਾਂ ਵਿੱਚ ਆਯੋਜਿਤ ਕੀਤਾ ਜਾ ਰਿਹਾ ਹੈ। ਪਹਿਲੇ ਪੜਾਅ ਦਾ ਆਯੋਜਨ 10 ਤੋਂ 16 ਦਸੰਬਰ, 2022 ਤੱਕ ਕੀਤਾ ਗਿਆ ਸੀ ਅਤੇ ਖੇਡ ਮਹਾਕੁੰਭ ਦਾ ਦੂਸਰਾ ਪੜਾਅ 18 ਤੋਂ 28 ਜਨਵਰੀ, 2023 ਤੱਕ ਆਯੋਜਿਤ ਕੀਤਾ ਜਾਵੇਗਾ।
ਖੇਲ ਮਹਾਕੁੰਭ ਵਿੱਚ ਕੁਸ਼ਤੀ, ਕਬੱਡੀ, ਖੋ-ਖੋ, ਬਾਸਕਟਬਾਲ, ਫੁੱਟਬਾਲ, ਹਾਕੀ, ਵਾਲੀਬਾਲ, ਹੈਂਡਬਾਲ, ਸ਼ਤਰੰਜ, ਕੈਰਮ, ਬੈਡਮਿੰਟਨ, ਟੇਬਲ ਟੈਨਿਸ ਆਦਿ ਜਿਹੀਆਂ ਇਨਡੋਰ ਅਤੇ ਆਊਟਡੋਰ ਖੇਡਾਂ ਦੇ ਵਿਭਿੰਨ ਮੁਕਾਬਲਿਆਂ ਦਾ ਆਯੋਜਨ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਖੇਡ ਮਹਾਕੁੰਭ ਦੇ ਦੌਰਾਨ ਲੇਖ ਲਿਖਣ, ਪੇਂਟਿੰਗ, ਰੰਗੋਲੀ ਬਣਾਉਣ ਆਦਿ ਦੇ ਮੁਕਾਬਲੇ ਵੀ ਕਰਵਾਏ ਜਾਂਦੇ ਹਨ।
ਖੇਲ ਮਹਾਕੁੰਭ ਇੱਕ ਨਵੀਂ ਪਹਿਲ ਹੈ ਜੋ ਜ਼ਿਲ੍ਹਾ ਬਸਤੀ ਅਤੇ ਨੇੜਲੇ ਖੇਤਰਾਂ ਦੇ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਦਾ ਮੌਕਾ ਅਤੇ ਪਲੈਟਫਾਰਮ ਪ੍ਰਦਾਨ ਕਰਦੀ ਹੈ ਅਤੇ ਉਨ੍ਹਾਂ ਨੂੰ ਖੇਡਾਂ ਨੂੰ ਕਰੀਅਰ ਵਿਕਲਪ ਵਜੋਂ ਲੈਣ ਲਈ ਪ੍ਰੇਰਿਤ ਕਰਦੀ ਹੈ। ਇਹ ਖੇਤਰ ਦੇ ਨੌਜਵਾਨਾਂ ਵਿੱਚ ਅਨੁਸ਼ਾਸਨ, ਟੀਮ ਵਰਕ, ਸੁਅਸਥ ਮੁਕਾਬਲੇ, ਸਵੈ-ਵਿਸ਼ਵਾਸ ਅਤੇ ਰਾਸ਼ਟਰਵਾਦ ਦੀ ਭਾਵਨਾ ਪੈਦਾ ਕਰਨ ਦਾ ਵੀ ਪ੍ਰਯਤਨ ਕਰਦੀ ਹੈ।
*********
ਡੀਐੱਸ/ਐੱਲਪੀ/ਏਕੇ