Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਕਰਨਾਟਕ ਦੇ ਚਿੱਕਾਬੱਲਾਪੁਰ ਵਿੱਚ ਸ੍ਰੀ ਮਧੁਸੂਧਨ ਸਾਈ ਇੰਸਟੀਟਿਊਟ ਆਵ੍ ਮੈਡੀਕਲ ਸਾਇੰਸਿਜ਼ ਐਂਡ ਰਿਸਰਚ ਦਾ ਉਦਘਾਟਨ ਕੀਤਾ

ਪ੍ਰਧਾਨ ਮੰਤਰੀ ਨੇ ਕਰਨਾਟਕ ਦੇ ਚਿੱਕਾਬੱਲਾਪੁਰ ਵਿੱਚ ਸ੍ਰੀ ਮਧੁਸੂਧਨ ਸਾਈ ਇੰਸਟੀਟਿਊਟ ਆਵ੍ ਮੈਡੀਕਲ ਸਾਇੰਸਿਜ਼ ਐਂਡ ਰਿਸਰਚ ਦਾ ਉਦਘਾਟਨ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਚਿੱਕਾਬੱਲਾਪੁਰ ਵਿੱਚ ਸ੍ਰੀ ਮਧੁਸੂਧਨ ਸਾਈ ਇੰਸਟੀਟਿਊਟ ਆਵ੍ ਮੈਡੀਕਲ ਸਾਇੰਸਿਜ਼ ਐਂਡ ਰਿਸਰਚ ਦਾ ਉਦਘਾਟਨ ਕੀਤਾ। ਐੱਸਐੱਮਐੱਸਆਈਐੱਮਐੱਸਆਰ ਸਭ ਨੂੰ ਪੂਰੀ ਤਰ੍ਹਾਂ ਨਾਲ ਮੁਫ਼ਤ ਮੈਡੀਕਲ ਸਿੱਖਿਆ ਅਤੇ ਗੁਣਵੱਤਾਪੂਰਨ ਮੈਡੀਕਲ ਕੇਅਰ (ਦੇਖਭਾਲ਼) ਪ੍ਰਦਾਨ ਕਰੇਗਾ। ਇੰਸਟੀਟਿਊਟ ਅਕਾਦਮਿਕ ਵਰ੍ਹੇ 2023 ਵਿੱਚ ਕਾਰਜ ਕਰਨਾ ਸ਼ੁਰੂ ਕਰ ਦੇਵੇਗਾ।

 

ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਚਿੱਕਬੱਲਾਪੁਰ ਆਧੁਨਿਕ ਭਾਰਤ ਦੇ ਆਰਕੀਟੈਕਟਸ ਵਿੱਚੋਂ ਇੱਕ ਸਰ ਐੱਮ. ਐੱਮ. ਵਿਸ਼ਵੇਸ਼ਵਰੈਯ ਦੀ ਜਨਮਸਥਲੀ ਹੈ। ਪ੍ਰਧਾਨ ਮੰਤਰੀ ਨੇ ਉਨ੍ਹਾਂ ਦੀ ਸਮਾਧੀ ‘ਤੇ ਸ਼ਰਧਾਂਜਲੀ ਅਰਪਿਤ ਕਰਨ ਅਤੇ ਉਨ੍ਹਾਂ ਦੇ ਮਿਊਜ਼ੀਅਮ ਦਾ ਦੌਰਾ ਕਰਨ ਦਾ ਅਵਸਰ ਪ੍ਰਾਪਤ ਕਰਨ ਦੇ ਪ੍ਰਤੀ ਆਭਾਰ ਵਿਅਕਤ ਕਰਦੇ ਹੋਏ ਕਿਹਾ, “ਮੈਂ ਇਸ ਪਵਿੱਤਰ ਭੂਮੀ ਦੇ ਸਾਹਮਣੇ ਆਪਣਾ ਸਿਰ ਝੁਕਾਉਂਦਾ ਹਾਂ।” ਉਨ੍ਹਾਂ ਨੇ ਕਿਹਾ ਕਿ ਚਿੱਕਾਬੱਲਾਪੁਰ ਦੀ ਭੂਮੀ ਹੀ ਕਿਸਾਨਾਂ ਤੇ ਆਮ ਜਨਤਾ ਦੇ ਲਈ ਨਵੇਂ ਇੰਜੀਨੀਅਰਿੰਗ ਪ੍ਰੋਜੈਕਟਾਂ ਨੂੰ ਵਿਕਸਿਤ ਕਰਨ ਲਈ ਸਰ ਵਿਸ਼ਵੇਸ਼ਵਰੈਯ ਦੇ ਲਈ ਨਵੀਨ ਇਨੋਵੇਸ਼ਨਾਂ ਦੇ ਨਾਲ ਆਉਣ ਦਾ ਪ੍ਰੇਰਣਾ ਸਰੋਤ ਬਣੀ।

 

ਪ੍ਰਧਾਨ ਮੰਤਰੀ ਨੇ ਸਤਯ ਸਾਈ ਗ੍ਰਾਮ ਨੂੰ ਸੇਵਾ ਦਾ ਸ਼ਾਨਦਾਰ ਮਾਡਲ ਦੱਸਿਆ। ਉਨ੍ਹਾਂ ਨੇ ਸਿੱਖਿਆ ਅਤੇ ਸਿਹਤ ਪਹਿਲ ਦੇ ਮਾਧਿਅਮ ਨਾਲ ਸੰਸਥਾ ਦੁਆਰਾ ਚਲਾਏ ਜਾ ਰਹੇ ਮਿਸ਼ਨ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਅੱਜ ਮੈਡੀਕਲ ਕਾਲਜ ਦੇ ਉਦਘਾਟਨ ਨਾਲ ਇਸ ਮਿਸ਼ਨ ਨੂੰ ਹੋਰ ਬਲ ਮਿਲਿਆ ਹੈ।

 

ਪ੍ਰਧਾਨ ਮੰਤਰੀ ਨੇ ਅੰਮ੍ਰਿਤ ਕਾਲ ਵਿੱਚ ਵਿਕਸਿਤ ਰਾਸ਼ਟਰ ਬਣਨ ਦੇ ਦੇਸ਼ ਦੇ ਸੰਕਲਪ ਅਤੇ ਇਤਨੇ ਘੱਟ ਸਮੇਂ ਵਿੱਚ ਇਤਨੇ ਬੜੇ ਸੰਕਲਪ ਨੂੰ ਪੂਰਾ ਕਰਨ ਦੇ ਪ੍ਰਤੀ ਲੋਕਾਂ ਦੀ ਉਤਸੁਕਤਾ ਦਾ ਵੀ ਜ਼ਿਕਰ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਦਾ ਸਿਰਫ਼ ਇੱਕ ਹੀ ਉੱਤਰ ਹੈ, ਇੱਕ ਮਜ਼ਬੂਤ, ਦ੍ਰਿੜ੍ਹ ਅਤੇ ਸਾਧਨ ਸੰਪੰਨ ਉੱਤਰ ਅਰਥਾਤ ਸਬਕਾ ਪ੍ਰਯਾਸ। ਹਰ ਦੇਸ਼ਵਾਸੀ ਦੇ ਪ੍ਰਯਾਸ ਨਾਲ ਇਹ ਨਿਸ਼ਚਿਤ ਤੌਰ ‘ਤੇ ਸਾਕਾਰ ਹੋਣ ਜਾ ਰਿਹਾ ਹੈ।

 

ਉਨ੍ਹਾਂ ਨੇ ‘ਵਿਕਸਿਤ ਭਾਰਤ’ ਦੀ ਉਪਲਬਧੀ ਨੂੰ ਹਾਸਲ ਕਰਨ ਦੀ ਯਾਤਰਾ ਵਿੱਚ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਦੀ ਭੂਮਿਕਾ ਦੇ ਨਾਲ-ਨਾਲ ਸੰਤਾਂ, ਆਸ਼ਰਮਾਂ ਅਤੇ ਮਠਾਂ ਦੀ ਮਹਾਨ ਪਰੰਪਰਾ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਨੇ ਕਿਹਾ ਕਿ ਇਹ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ, ਆਸਥਾ ਅਤੇ ਅਧਿਆਤਮਿਕ ਪਹਿਲੂਆਂ ਦੇ ਨਾਲ, ਗ਼ਰੀਬਾਂ, ਦਲਿਤਾਂ, ਪਿਛੜਿਆਂ ਤੇ ਆਦਿਵਾਸੀਆਂ ਨੂੰ ਸਸ਼ਕਤ ਬਣਾਉਂਦੀਆਂ ਰਹੀਆਂ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ “ਤੁਹਾਡੇ ਸੰਸਥਾਨ ਦੁਆਰਾ ਕੀਤੇ ਗਏ ਕਾਰਜ ‘ਸਬਕਾ ਪ੍ਰਯਾਸ’ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ।”

 

ਪ੍ਰਧਾਨ ਮੰਤਰੀ ਨੇ ਸ਼੍ਰੀ ਸਤਯ ਸਾਈ ਯੂਨੀਵਰਸਿਟੀ ਦੇ ਆਦਰਸ਼ ਵਾਕ ‘ਯੋਗ: ਕਰਮਸੁ ਕੌਸ਼ਲਮ੍’ (‘योगः कर्मसु कौशलम्’) ਦੇ ਸੰਦਰਭ ਵਿੱਚ ਵਿਸਤਾਰ ਨਾਲ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਸ ਦਾ ਅਰਥ ਹੈ ਕਰਮ ਹੀ ਯੋਗ ਹੈ। ਸ਼੍ਰੀ ਮੋਦੀ ਨੇ ਮੈਡੀਕਲ ਖੇਤਰ ਵਿੱਚ ਸਰਕਾਰ ਦੇ ਪ੍ਰਯਤਨ ਦੇ ਤੌਰ ‘ਤੇ ਇਸ ਦੀ ਉਦਾਹਰਣ ਦਿੱਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ 2014 ਤੋਂ ਪਹਿਲਾਂ ਦੇਸ਼ ਵਿੱਚ 380 ਤੋਂ ਘੱਟ ਮੈਡੀਕਲ ਕਾਲਜ ਸਨ, ਲੇਕਿਨ ਅੱਜ ਇਹ ਸੰਖਿਆ 650 ਤੋਂ ਅਧਿਕ ਹੋ ਗਈ ਹੈ। ਉਨ੍ਹਾਂ ਨੇ ਜ਼ਿਕਰ ਕੀਤਾ ਕਿ ਦੇਸ਼ ਦੇ ਖਾਹਿਸ਼ੀ ਜ਼ਿਲ੍ਹਿਆਂ ਵਿੱਚ 40 ਮੈਡੀਕਲ ਕਾਲਜ ਵਿਕਸਿਤ ਕੀਤੇ ਗਏ ਹਨ ਜੋ ਕਦੇ ਵਿਕਾਸ ਦੇ ਮਾਮਲੇ ਵਿੱਚ ਪਿਛੜ ਰਹੇ ਸਨ। 

 

ਪ੍ਰਧਾਨ ਮੰਤਰੀ ਨੇ ਜ਼ਿਕਰ ਕੀਤਾ ਕਿ ਪਿਛਲੇ 9 ਵਰ੍ਹਿਆਂ ਵਿੱਚ ਦੇਸ਼ ਵਿੱਚ ਮੈਡੀਕਲ ਸੀਟਾਂ ਦੀ ਸੰਖਿਆ ਦੁੱਗਣੀ ਹੋ ਗਈ ਹੈ। ਉਨ੍ਹਾਂ ਨੇ ਕਿਹਾ ਕਿ ਅਗਲੇ 10 ਵਰ੍ਹਿਆਂ ਵਿੱਚ ਦੇਸ਼ ਵਿੱਚ ਡਾਕਟਰਾਂ ਦੀ ਸੰਖਿਆ ਸੁਤੰਤਰਤਾ ਦੇ ਬਾਅਦ ਤੋਂ ਹੁਣ ਤੱਕ ਭਾਰਤ ਵਿੱਚ ਕੁੱਲ ਡਾਕਟਰਾਂ ਦੀ ਸੰਖਿਆ ਦੇ ਬਰਾਬਰ ਹੋਵੇਗੀ। ਕਰਨਾਟਕ ਵੀ ਦੇਸ਼ ਵਿੱਚ ਕੀਤੇ ਗਏ ਵਿਕਾਸ ਦਾ ਲਾਭ ਉਠਾ ਰਿਹਾ ਹੈ। ਇਸ ਦਾ ਜ਼ਿਕਰ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਜਾਣਕਾਰੀ ਦਿੱਤੀ ਕਿ ਰਾਜ ਵਿੱਚ ਲਗਭਗ 70 ਮੈਡੀਕਲ ਕਾਲਜ ਹਨ ਅਤੇ ਚਿੱਕਾਬੱਲਾਪੁਰ ਵਿੱਚ ਉਦਘਾਟਨ ਕੀਤਾ ਗਿਆ ਮੈਡੀਕਲ ਕਾਲਜ ਡਬਲ ਇੰਜਣ ਸਰਕਾਰ ਦੇ ਪ੍ਰਯਤਨਾਂ ਦਾ ਇੱਕ ਉਦਾਹਰਣ ਹੈ। ਉਨ੍ਹਾਂ ਨੇ ਇਸ ਵਰ੍ਹੇ ਦੇ ਬਜਟ ਵਿੱਚ ਦੇਸ਼ ਵਿੱਚ 150 ਤੋਂ ਅਧਿਕ ਨਰਸਿੰਗ ਸੰਸਥਾਵਾਂ ਨੂੰ ਵਿਕਸਿਤ ਕਰਨ ਲਈ ਲਏ ਗਏ ਫ਼ੈਸਲੇ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਸ ਨਾਲ ਨਰਸਿੰਗ ਖੇਤਰ ਵਿੱਚ ਨੌਜਵਾਨਾਂ ਦੇ ਲਈ ਨਵੇਂ ਅਵਸਰਾਂ ਦੀ ਸਿਰਜਣਾ ਹੋਵੇਗੀ।

 

ਪ੍ਰਧਾਨ ਮੰਤਰੀ ਨੇ ਮੈਡੀਕਲ ਸਿੱਖਿਆ ਵਿੱਚ ਭਾਸ਼ਾ ਦੀ ਚੁਣੌਤੀ ਦਾ ਜ਼ਿਕਰ ਕਰਦੇ ਹੋਏ ਖੇਦ ਵਿਅਕਤ ਕੀਤਾ ਕਿ ਅਤੀਤ ਵਿੱਚ ਮੈਡੀਕਲ ਸਿੱਖਿਆ ਵਿੱਚ ਸਥਾਨਕ ਭਾਸ਼ਾਵਾਂ ਨੂੰ ਹੁਲਾਰਾ ਦੇਣ ਦੇ ਲਈ ਨਾਕਾਫੀ ਪ੍ਰਯਤਨ ਕੀਤੇ ਗਏ ਸਨ। ਉਨ੍ਹਾਂ ਨੇ ਕਿਹਾ ਕਿ ਇਹ ਰਾਜਨੀਤਕ ਦਲ ਪਿੰਡਾਂ ਅਤੇ ਪਿਛੜੇ ਇਲਾਕਿਆਂ ਦੇ ਨੌਜਵਾਨਾਂ ਨੂੰ ਮੈਡੀਕਲ ਅਤੇ ਇੰਜੀਨੀਅਰਿੰਗ ਦੇ ਪੇਸ਼ੇ ਵਿੱਚ ਜਗ੍ਹਾ ਦੇਣ ਦੇ ਲਈ ਤਿਆਰ ਨਹੀਂ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਗ਼ਰੀਬਾਂ ਦੇ ਕਲਿਆਣ ਦੇ ਲਈ ਕੰਮ ਕਰਦੀ ਹੈ ਅਤੇ ਅਸੀਂ ਕੰਨੜ ਸਹਿਤ ਸਾਰੀਆਂ ਭਾਰਤੀ ਭਾਸ਼ਾਵਾਂ ਵਿੱਚ ਮੈਡੀਕਲ ਸਿੱਖਿਆ ਦਾ ਵਿਕਲਪ ਦਿੱਤਾ ਹੈ।

 

ਪ੍ਰਧਾਨ ਮੰਤਰੀ ਨੇ ਦੇਸ਼ ਵਿੱਚ ਲੰਬੇ ਸਮੇਂ ਤੋਂ ਚਲੀ ਆ ਰਹੀ ਉਸ ਰਾਜਨੀਤਕ ਸੋਚ ‘ਤੇ ਦੁਖ ਜਤਾਇਆ ਜਿਸ ਵਿੱਚ ਗ਼ਰੀਬਾਂ ਨੂੰ ਕੇਵਲ ਵੋਟ ਬੈਂਕ ਮੰਨਿਆ ਜਾਂਦਾ ਸੀ। ਸ਼੍ਰੀ ਮੋਦੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਗ਼ਰੀਬਾਂ ਦੀ ਸੇਵਾ ਨੂੰ ਆਪਣਾ ਸਰਹਉੱਚ ਕਰਤੱਵ ਮੰਨਿਆ ਹੈ। ਅਸੀਂ ਗ਼ਰੀਬਾਂ ਅਤੇ ਮੱਧ ਵਰਗ ਦੀ ਸਿਹਤ ਨੂੰ ਪ੍ਰਾਥਮਿਕਤਾ ਦਿੱਤੀ ਹੈ। ਉਨ੍ਹਾਂ ਨੇ ਜਨ ਔਸ਼ਧੀ ਕੇਂਦਰਾਂ ਜਾਂ ਘੱਟ ਮੁੱਲ ਦੀਆਂ ਦਵਾਈਆਂ ਦੀ ਉਦਾਹਰਣ ਦਿੰਦੇ ਹੋਏ ਕਿਹਾ ਕਿ ਅੱਜ ਦੇਸ਼ ਭਰ ਵਿੱਚ ਲਗਭਗ 1000 ਜਨ ਔਸ਼ਧੀ ਕੇਂਦਰ ਹਨ, ਜਿਨ੍ਹਾਂ ਵਿੱਚੋਂ 1000 ਤੋਂ ਅਧਿਕ ਕਰਨਾਟਕ ਵਿੱਚ ਸਥਿਤ ਹਨ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੀ ਪਹਿਲ ਨਾਲ ਗ਼ਰੀਬਾਂ ਨੂੰ ਦਵਾਈਆਂ ‘ਤੇ ਹਜ਼ਾਰਾਂ ਕਰੋੜ ਰੁਪਏ ਬਚਾਉਣ ਵਿੱਚ ਮਦਦ ਮਿਲੀ ਹੈ।

 

ਪ੍ਰਧਾਨ ਮੰਤਰੀ ਨੇ ਅਤੀਤ ਦਾ ਜ਼ਿਕਰ ਕੀਤਾ ਜਦੋਂ ਗ਼ਰੀਬ ਇਲਾਜ ਦੇ ਲਈ ਹਸਪਤਾਲਾਂ ਦੇ ਖਰਚ ਨਹੀਂ ਉਠਾ ਸਕਦੇ ਸਨ। ਉਨ੍ਹਾਂ ਨੇ ਕਿਹਾ ਕਿ ਵਰਤਮਾਨ ਸਰਕਾਰ ਨੇ ਗ਼ਰੀਬਾਂ ਦੀ ਇਸ ਚਿੰਤਾ ‘ਤੇ ਧਿਆਨ ਦਿੱਤਾ ਅਤੇ ਆਯੁਸ਼ਮਾਨ ਭਾਰਤ ਯੋਜਨਾ ਦੇ ਨਾਲ ਇਸ ਦਾ ਸਮਾਧਾਨ ਕੀਤਾ, ਜਿਸ ਨੇ ਗ਼ਰੀਬ ਪਰਿਵਾਰਾਂ ਦੇ ਲਈ ਹਸਪਤਾਲਾਂ ਦੇ ਦਰਵਾਜ਼ੇ ਖੋਲ੍ਹ ਦਿੱਤੇ ਹਨ। ਕਰਨਾਟਕ ਦੇ ਵੀ ਲੱਖਾਂ ਲੋਕਾਂ ਨੂੰ ਇਸ ਯੋਜਨਾ ਤੋਂ ਮਿਲੇ ਲਾਭ ਦਾ ਜ਼ਿਕਰ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਗ਼ਰੀਬਾਂ ਨੂੰ 5 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਗਰੰਟੀ ਦਿੱਤੀ ਹੈ। ਪ੍ਰਧਾਨ ਮੰਤਰੀ ਨੇ ਸਰਜਰੀ ਦੀਆਂ ਮਹਿੰਗੀਆਂ ਪ੍ਰਕਿਰਿਆਵਾਂ ਜਿਵੇਂ ਦਿਲ ਦੀ ਸਰਜਰੀ, ਗੋਡਿਆਂ ਦੀ ਰਿਪਲੇਸਮੈਂਟ ਅਤੇ ਡਾਇਲਸਿਸ ਆਦਿ ਦੀਆਂ ਉਦਾਹਰਣਾਂ ਦਿੱਤੀਆਂ ਅਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਰਕਾਰ ਨੇ ਮਹਿੰਗੀ ਫੀਸ ਨੂੰ ਘੱਟ ਕਰਨ ਦੇ ਲਈ ਸਾਰੇ ਜ਼ਰੂਰ ਕਦਮ ਉਠਾਏ ਹਨ।

 

ਪ੍ਰਧਾਨ ਮੰਤਰੀ ਨੇ ਕਿਹਾ ਕਿ ਅਸੀਂ ਸਿਹਤ ਸਬੰਧੀ ਨੀਤੀਆਂ ਵਿੱਚ ਮਾਤਾਵਾਂ ਅਤੇ ਭੈਣਾਂ ਨੂੰ ਸਰਬਉੱਚ ਪ੍ਰਾਥਮਿਕਤਾ ਦੇ ਰਹੇ ਹਾਂ। ਸਾਡੀਆਂ ਮਾਤਾਵਾਂ ਦੀ ਸਿਹਤ ਅਤੇ ਪੋਸ਼ਣ ਵਿੱਚ ਸੁਧਾਰ ਹੋਣ ‘ਤੇ ਪੂਰੀ ਪੀੜ੍ਹੀ ਦੀ ਸਿਹਤ ਵਿੱਚ ਸੁਧਾਰ ਹੁੰਦਾ ਹੈ ਇਸ ਤੱਥ ਦਾ ਜ਼ਿਕਰ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਇਸ ‘ਤੇ ਵਿਸ਼ੇਸ਼ ਜ਼ੋਰ ਦੇ ਰਹੀ ਹੈ। ਉਨ੍ਹਾਂ ਨੇ ਸ਼ੌਚਾਲਯ (ਪਖਾਨਾ) ਨਿਰਮਾਣ, ਮੁਫ਼ਤ ਗੈਸ ਕਨੈਕਸ਼ਨ ਪ੍ਰਦਾਨ ਕਰਨ, ਨਲ ਸੇ ਜਲ ਉਪਲਬਧ ਕਰਵਾਉਣ, ਹਰ ਘਰ ਨੂੰ ਮੁਫ਼ਤ ਸੈਨਿਟਰੀ ਪੈਡ ਉਪਲਬਧ ਕਰਵਾਉਣ ਅਤੇ ਪੌਸ਼ਟਿਕ ਭੋਜਨ ਦੇ ਲਈ ਸਿੱਧੇ ਬੈਂਕ ਵਿੱਚ ਧਨਰਾਸ਼ੀ ਭੇਜਣ ਜਿਹੀਆਂ ਯੋਜਨਾਵਾਂ ਦੀ ਉਦਾਹਰਣ ਦਿੱਤੀ। ਉਨ੍ਹਾਂ ਨੇ ਬ੍ਰੈਸਟ ਕੈਂਸਰ ਵੱਲ ਸਰਕਾਰ ਦੁਆਰਾ ਦਿੱਤੇ ਜਾ ਰਹੇ ਵਿਸ਼ੇਸ਼ ਧਿਆਨ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਪਿੰਡਾਂ ਵਿੱਚ ਹੈਲਥ ਐਂਡ ਵੈੱਲਨੈੱਸ ਸੈਂਟਰ ਖੋਲ੍ਹੇ ਜਾ ਰਹੇ ਹਨ ਅਤੇ ਸ਼ੁਰੂਆਤੀ ਦੌਰ ਵਿੱਚ ਹੀ ਅਜਿਹੀਆਂ ਬਿਮਾਰੀਆਂ ਦੀ ਜਾਂਚ ਕਰਨ ਦਾ ਪ੍ਰਯਤਨ ਕੀਤਾ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨੇ ਬੋਮਈ ਜੀ ਅਤੇ ਉਨ੍ਹਾਂ ਦੀ ਟੀਮ ਨੂੰ ਰਾਜ ਵਿੱਚ 9,000 ਤੋਂ ਅਧਿਕ ਹੈਲਥ ਐਂਡ ਵੈੱਲਨੈੱਸ ਸੈਂਟਰ ਸਥਾਪਿਤ ਕਰਨ ਦੇ ਲਈ ਵਧਾਈਆਂ ਦਿੱਤੀਆਂ।

 

 

ਪ੍ਰਧਾਨ ਮੰਤਰੀ ਨੇ ਏਐੱਨਐੱਮ ਅਤੇ ਆਸ਼ਾ ਵਰਕਰਾਂ ਨੂੰ ਸਮਰੱਥ ਤੇ ਸਸ਼ਕਤ ਬਣਾਉਣ ਦੇ ਲਈ ਕਰਨਾਟਕ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਨੇ ਕਿਹਾ ਕਿ ਕਰਨਾਟਕ ਦੇ 50 ਹਜ਼ਾਰ ਏਐੱਨਐੱਮ, ਆਸ਼ਾ ਵਰਕਰਾਂ ਅਤੇ ਲਗਭਗ 1 ਲੱਖ ਰਜਿਸਟਰਡ ਨਰਸਾਂ ਅਤੇ ਸਿਹਤ ਕਰਮੀਆਂ ਨੂੰ ਆਧੁਨਿਕ ਗੈਜੇਟਸ ਪ੍ਰਾਪਤ ਹੋਏ ਹਨ ਤੇ ਡਬਲ ਇੰਜਣ ਸਰਕਾਰ ਉਨ੍ਹਾਂ ਨੂੰ ਹਰ ਸੰਭਵ ਸੁਵਿਧਾ ਪ੍ਰਦਾਨ ਕਰਨ ਦਾ ਪ੍ਰਯਤਨ ਕਰ ਰਹੀ ਹੈ।

 

ਪ੍ਰਧਾਨ ਮੰਤਰੀ ਨੇ ਕਿਹਾ ਕਿ ਡਬਲ ਇੰਜਣ ਸਰਕਾਰ ਸਿਹਤ ਦੇ ਨਾਲ-ਨਾਲ ਮਹਿਲਾਵਾਂ ਦੇ ਆਰਥਿਕ ਸਸ਼ਕਤੀਕਰਣ ‘ਤੇ ਵੀ ਪੂਰਾ ਧਿਆਨ ਦੇ ਰਹੀ ਹੈ। ਕਰਨਾਟਕ ਨੂੰ ਦੁੱਧ ਅਤੇ ਰੇਸ਼ਮ ਦੀ ਭੂਮੀ ਦੱਸਦੇ ਹੋਏ, ਪ੍ਰਧਾਨ ਮੰਤਰੀ ਨੇ ਪਸ਼ੂਪਾਲਕ ਕਿਸਾਨਾਂ ਦੇ ਲਈ ਕਿਸਾਨ ਕ੍ਰੈਡਿਟ ਕਾਰਡ, 12 ਹਜ਼ਾਰ ਕਰੋੜ ਰੁਪਏ ਦੀ ਲਾਗਤ ਨਾਲ ਪਸ਼ੂਆਂ ਦੇ ਲਈ ਵਿਆਪਕ ਪੱਧਰ ‘ਤੇ ਟੀਕਾਕਰਣ ਮੁਹਿੰਮ ਦੀ ਵੀ ਜਾਣਕਾਰੀ ਦਿੱਤੀ। ਡੇਅਰੀ ਸਹਿਕਾਰੀ ਸਭਾਵਾਂ (ਕੋਆਪ੍ਰੇਟਿਵਸ) ਵਿੱਚ ਮਹਿਲਾਵਾਂ ਦੀ ਭਾਗੀਦਾਰੀ ਵਧਾਉਣਾ ਵੀ ਡਬਲ ਇੰਜਣ ਸਰਕਾਰ ਦਾ ਹੀ ਪ੍ਰਯਤਨ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਪਿੰਡਾਂ ਵਿੱਚ ਮਹਿਲਾਵਾਂ ਦੇ ਸੈਲਫ ਹੈਲਪ ਗਰੁੱਪਾਂ ਨੂੰ ਵੀ ਸਸ਼ਕਤ ਬਣਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਜਦੋਂ ਦੇਸ਼ ਤੰਦਰੁਸਤ ਹੋਵੇਗਾ ਅਤੇ ਵਿਕਾਸ ਦੇ ਲਈ ‘ਸਬਕਾ ਪ੍ਰਯਾਸ’ ਦੇ ਪ੍ਰਤੀ ਸਮਰਪਿਤ ਹੋਵੇਗਾ, ਤਦ ਅਸੀਂ ਵਿਕਸਿਤ ਭਾਰਤ ਦੇ ਲਕਸ਼ ਨੂੰ ਤੇਜ਼ੀ ਨਾਲ ਹਾਸਲ ਕਰ ਸਕਾਂਗੇ।

 

ਆਪਣੇ ਸੰਬੋਧਨ ਦੀ ਸਮਾਪਤੀ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਭਗਵਾਨ ਸਾਈ ਬਾਬਾ ਅਤੇ ਸੰਸਥਾਨ ਦੇ ਨਾਲ ਆਪਣੇ ਲੰਬੇ ਜੁੜਾਅ ਨੂੰ ਯਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਉਹ ਇੱਥੇ ਮਹਿਮਾਨ ਨਹੀਂ ਹਨ, ਬਲਕਿ ਉਹ ਇਸ ਸਥਲ ਅਤੇ ਭੂਮੀ ਦਾ ਹਿੱਸਾ ਹਨ। ਉਨ੍ਹਾਂ ਨੇ ਕਿਹਾ ਕਿ ਹਰ ਵਾਰ ਜਦੋਂ ਉਹ ਇੱਥੇ ਆਉਂਦੇ ਹਨ ਤਾਂ ਸਬੰਧ ਨਵੇਂ ਸਿਰੇ ਤੋਂ ਬਣਦੇ ਹਨ ਅਤੇ ਮਜ਼ਬੂਤ ਸਬੰਧਾਂ ਦੀ ਇੱਛਾ ਹਿਰਦੇ ਵਿੱਚ ਸਦਾ ਉੱਭਰਦੀ ਹੈ।

 

 

ਇਸ ਅਵਸਰ ‘ਤੇ ਕਰਨਾਟਕ ਦੇ ਮੁੱਖ ਮੰਤਰੀ ਬਸਵਰਾਜ ਬੋਮਈ, ਸ੍ਰੀ ਸਤਯ ਸਾਈ ਸੰਜੀਵਨੀ ਸੈਂਟਰ ਫੋਰ ਚਾਈਲਡ ਹਾਰਟ ਕੇਅਰ ਦੇ ਚੇਅਰਮੈਨ, ਡਾ. ਸੀ. ਸ੍ਰੀਨਿਵਾਸ ਅਤੇ ਸਦਗੁਰੂ ਸ਼੍ਰੀ ਮਧੁਸੂਧਨ ਸਾਈ ਸਹਿਤ ਹੋਰ ਪਤਵੰਤੇ ਉਪਸਥਿਤ ਸਨ।

 

ਪਿਛੋਕੜ

ਵਿਦਿਆਰਥੀਆਂ ਨੂੰ ਨਵੇਂ ਅਵਸਰਾਂ ਦਾ ਲਾਭ ਉਠਾਉਣ ਅਤੇ ਇਸ ਖੇਤਰ ਵਿੱਚ ਸੁਲਭ ਅਤੇ ਸਸਤੀ ਸਿਹਤ ਸੇਵਾ ਪ੍ਰਦਾਨ ਕਰਨ ਵਿੱਚ ਸਹਾਇਤਾ ਕਰਨ ਦੀ ਇੱਕ ਪਹਿਲ ਦੇ ਤਹਿਤ, ਪ੍ਰਧਾਨ ਮੰਤਰੀ ਨੇ ਸ੍ਰੀ ਮਧੁਸੂਧਨ ਸਾਈ ਇੰਸਟੀਟਿਊਟ ਆਵ੍ ਮੈਡੀਕਲ ਸਾਇੰਸਿਜ਼ ਐਂਡ ਰਿਸਰਚ (ਐੱਸਐੱਮਐੱਸਆਈਐੱਮਐੱਸਆਰ) ਦਾ ਉਦਘਾਟਨ ਕੀਤਾ। ਇਸ ਦੀ ਸਥਾਪਨਾ ਸ੍ਰੀ ਸਤਯ ਸਾਈ ਯੂਨੀਵਰਸਿਟੀ ਦੁਆਰਾ ਮਾਨਵ ਉਤਕ੍ਰਿਸ਼ਟਤਾ ਦੇ ਲਈ ਸਤਯ ਸਾਈਂ ਗ੍ਰਾਮ, ਮੁੱਦੇਨਹੱਲੀ, ਚਿੱਕਾਬੱਲਾਪੁਰ ਵਿੱਚ ਕੀਤੀ ਗਈ ਸੀ। ਇੱਕ ਗ੍ਰਾਮੀਣ ਖੇਤਰ ਵਿੱਚ ਸਥਿਤ ਅਤੇ ਮੈਡੀਕਲ ਸਿੱਖਿਆ ਤੇ ਸਿਹਤ ਸੇਵਾ ਦੇ ਗ਼ੈਰ-ਵਪਾਰੀਕਰਣ ਦੀ ਦ੍ਰਿਸ਼ਟੀ ਨਾਲ ਸਥਾਪਿਤ, ਸ੍ਰੀ ਮਧੁਸੂਧਨ ਸਾਈ ਇੰਸਟੀਟਿਊਟ ਆਵ੍ ਮੈਡੀਕਲ ਸਾਇੰਸਿਜ਼ ਐਂਡ ਰਿਸਰਚ (ਐੱਸਐੱਮਐੱਸਆਈਐੱਮਐੱਸਆਰ) ਸਾਰਿਆਂ ਨੂੰ ਪੂਰੀ ਤਰ੍ਹਾਂ ਨਾਲ ਮੁਫ਼ਤ ਮੈਡੀਕਲ ਸਿੱਖਿਆ ਅਤੇ ਗੁਣਵੱਤਾਪੂਰਨ ਹੈਲਥਕੇਅਰ (ਸਿਹਤ ਸੰਭਾਲ਼) ਪ੍ਰਦਾਨ ਕਰੇਗਾ। ਇੰਸਟੀਟਿਊਟ ਅਕਾਦਮਿਕ ਵਰ੍ਹੇ 2023 ਵਿੱਚ ਕੰਮ ਕਰਨਾ ਸ਼ੁਰੂ ਕਰ ਦੇਵੇਗਾ।

https://youtu.be/EkicANMuLGw  

************

ਡੀਐੱਸ/ਟੀਐੱਸ