Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਇੰਦੌਰ ਵਿੱਚ ਹੋਈ ਦੁਰਘਟਨਾ ’ਤੇ ਦੁਖ ਵਿਅਕਤ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਇੰਦੌਰ ਵਿੱਚ ਹੋਈ ਦੁਰਘਟਨਾ ’ਤੇ ਗਹਿਰਾ ਦੁਖ ਵਿਅਕਤ ਕੀਤਾ ਹੈ। ਸ਼੍ਰੀ ਮੋਦੀ ਨੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ, ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਗੱਲ ਕੀਤੀ ਅਤੇ ਉਨ੍ਹਾਂ ਤੋਂ ਸਥਿਤੀ ਦੀ ਜਾਣਕਾਰੀ ਲਈ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 “ਇੰਦੌਰ ਵਿੱਚ ਹੋਈ ਦੁਰਘਟਨਾ ਤੋਂ ਬੇਹਦ ਦੁਖੀ ਹਾਂ। CM @ChouhanShivraj ਜੀ ਨਾਲ ਗੱਲ ਕੀਤੀ ਅਤੇ ਸਥਿਤੀ ਦੀ ਜਾਣਕਾਰੀ ਲਈ। ਰਾਜ ਸਰਕਾਰ ਤੇਜ਼ ਗਤੀ ਨਾਲ ਬਚਾਅ ਅਤੇ ਰਾਹਤ ਕਾਰਜ ਕਰ ਰਹੀ ਹੈ। ਮੇਰੀਆਂ ਸੰਵੇਦਨਾਵਾਂ ਇਸ ਦੁਰਘਟਨਾ ਵਿੱਚ ਪ੍ਰਭਾਵਿਤ ਹੋਏ ਸਾਰੇ ਲੋਕਾਂ ਅਤੇ ਉਨ੍ਹਾਂ ਦੇ ਪਰਿਜਨਾਂ ਦੇ ਨਾਲ ਹਨ।”

**********

ਡੀਐੱਸ/ਐੱਸਐੱਚ