Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਇਲੈਕਟ੍ਰਿਕ ਵਾਹਨਾਂ ਦੀ ਲੋਕਪ੍ਰਿਯਤਾ ਵਧਾਉਣ ਦੇ ਲਈ ਸਰਕਾਰ ਦੁਆਰਾ ਉਠਾਏ ਗਏ ਠੋਸ ਕਦਮ ਹੁਣ ਪੂਰੇ ਦੇਸ਼ ਵਿੱਚ ਦਿਖਾਈ ਦੇਣ ਲੱਗੇ ਹਨ: ਪ੍ਰਧਾਨ ਮੰਤਰੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਇਲੈਕਟ੍ਰਿਕ ਵਾਹਨਾਂ ਦੀ ਲੋਕਪ੍ਰਿਯਤਾ ਵਧਾਉਣ ਦੇ ਲਈ ਸਰਕਾਰ ਦੁਆਰਾ ਉਠਾਏ ਗਏ ਠੋਸ ਕਦਮ ਹੁਣ ਪੂਰੇ ਦੇਸ਼ ਵਿੱਚ ਦਿਖਾਈ ਦੇਣ ਲੱਗੇ ਹਨ।

ਕੇਂਦਰੀ ਭਾਰੀ ਉਦਯੋਗ ਮੰਤਰੀ, ਡਾ. ਮਹੇਂਦਰ ਨਾਥ ਪਾਂਡੇ ਨੇ ਇੱਕ ਟਵੀਟ ਵਿੱਚ ਦੱਸਿਆ ਹੈ ਕਿ ਨੈੱਟ ਜ਼ੀਰੋ ਨਿਕਾਸੀ ਦੇ ਵਿਜ਼ਨ ਦੇ ਨਾਲ, ਦੇਸ਼ ਤੇਜ਼ੀ ਨਾਲ ਇਲੈਕਟ੍ਰਿਕ ਵਾਹਨਾਂ ਨੂੰ ਅਪਣਾ ਰਿਹਾ ਹੈ।

ਕੇਂਦਰੀ ਮੰਤਰੀ ਦੇ ਟਵੀਟ ਦੇ ਜਵਾਬ ਵਿੱਚ ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

“ਬਹੁਤ ਉਤਸ਼ਾਹਵਰਧਕ ਜਾਣਕਾਰੀ! ਇਲੈਕਟ੍ਰਿਕ ਵਾਹਨਾਂ ਦੀ ਲੋਕਪ੍ਰਿਯਤਾ ਵਧਾਉਣ ਦੇ ਲਈ ਸਾਡੀ ਸਰਕਾਰ ਨੇ ਜੋ ਠੋਸ ਕਦਮ ਉਠਾਏ ਹਨ, ਉਸ ਦਾ ਅਸਰ ਹੁਣ ਦੇਸ਼ ਭਰ ਵਿੱਚ ਦਿਖਣ ਲੱਗਿਆ ਹੈ।”

 

 

 

***

ਡੀਐੱਸ/ਐੱਸਟੀ