Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਮਣੀਪੁਰ ਦੇ ਇੰਫਾਲ ਵਿੱਚ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਯੁਵਾ ਮਾਮਲਿਆਂ ਅਤੇ ਖੇਡ ਮੰਤਰੀਆਂ ਦੇ ‘ਚਿੰਤਨ ਸ਼ਿਵਿਰ’ ਨੂੰ ਸੰਬੋਧਨ ਕੀਤਾ

ਪ੍ਰਧਾਨ ਮੰਤਰੀ ਨੇ ਮਣੀਪੁਰ ਦੇ ਇੰਫਾਲ ਵਿੱਚ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਯੁਵਾ ਮਾਮਲਿਆਂ ਅਤੇ ਖੇਡ ਮੰਤਰੀਆਂ ਦੇ ‘ਚਿੰਤਨ ਸ਼ਿਵਿਰ’ ਨੂੰ ਸੰਬੋਧਨ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਣੀਪੁਰ ਦੇ ਇੰਫਾਲ ਵਿੱਚ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਯੁਵਾ ਮਾਮਲਿਆਂ ਅਤੇ ਖੇਡ ਮੰਤਰੀਆਂ ਦੇ ਚਿੰਤਨ ਸ਼ਿਵਿਰ’ ਨੂੰ ਵੀਡੀਓ ਸੰਦੇਸ਼ ਰਾਹੀਂ ਸੰਬੋਧਿਤ ਕੀਤਾ।

 

ਸਭਾ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਖੁਸ਼ੀ ਪ੍ਰਗਟਾਈ ਕਿ ਇਸ ਸਾਲ ਮਣੀਪੁਰ ਵਿੱਚ ਚਿੰਤਨ ਸ਼ਿਵਿਰ’ ਹੋ ਰਿਹਾ ਹੈ ਅਤੇ ਉੱਤਰ-ਪੂਰਬ ਦੇ ਕਈ ਖਿਡਾਰੀਆਂ ਨੇ ਦੇਸ਼ ਲਈ ਮੈਡਲ ਜਿੱਤ ਕੇ ਤਿਰੰਗੇ ਦੀ ਸ਼ਾਨ ਵਧਾਈ ਹੈ। ਪ੍ਰਧਾਨ ਮੰਤਰੀ ਨੇ ਇਸ ਖੇਤਰ ਦੀਆਂ ਸਵਦੇਸ਼ੀ ਖੇਡਾਂ ਜਿਵੇਂ ਕਿ ਸਗੋਲ ਕੰਗਜਈਥੈਂਗ-ਤਾਯੂਬੀ ਲਕਪੀਮੁਕਨਾ ਅਤੇ ਹਿਆਂਗ ਤੰਨਬਾ ਚਾਨਣਾ ਪਾਇਆ ਅਤੇ ਕਿਹਾ ਕਿ ਇਹ ਆਪਣੇ ਆਪ ਵਿੱਚ ਬਹੁਤ ਆਕਰਸ਼ਕ ਹਨ। ਸ਼੍ਰੀ ਮੋਦੀ ਨੇ ਅੱਗੇ ਕਿਹਾ, “ਉੱਤਰ ਪੂਰਬ ਅਤੇ ਮਣੀਪੁਰ ਨੇ ਦੇਸ਼ ਦੀ ਖੇਡ ਪ੍ਰੰਪਰਾ ਨੂੰ ਅੱਗੇ ਲਿਜਾਣ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ।” ਸਵਦੇਸ਼ੀ ਖੇਡਾਂ ਦਾ ਜ਼ਿਕਰ ਕਰਦੇ ਹੋਏਪ੍ਰਧਾਨ ਮੰਤਰੀ ਨੇ ਮਣੀਪੁਰ ਦੀ ਊ-ਲਵਾਬੀ ਦਾ ਜ਼ਿਕਰ ਕੀਤਾ ਜੋ ਕਿ ਕਬੱਡੀ ਵਰਗੀ ਖੇਡ ਹੈਹਿਆਂਗ ਤੰਨਬਾ ਕੇਰਲ ਦੀ ਕਿਸ਼ਤੀ ਦੌੜ ਦੀ ਯਾਦ ਦਿਵਾਉਂਦੀ ਹੈ। ਉਨ੍ਹਾਂ ਪੋਲੋ ਨਾਲ ਮਣੀਪੁਰ ਦੇ ਇਤਿਹਾਸਕ ਸਬੰਧ ਨੂੰ ਵੀ ਨੋਟ ਕੀਤਾ ਅਤੇ ਕਿਹਾ ਕਿ ਉੱਤਰ-ਪੂਰਬ ਦੇਸ਼ ਦੀ ਸੱਭਿਆਚਾਰਕ ਵਿਭਿੰਨਤਾ ਵਿੱਚ ਨਵੇਂ ਰੰਗ ਜੋੜਦਾ ਹੈ ਅਤੇ ਦੇਸ਼ ਦੀ ਖੇਡ ਵਿਭਿੰਨਤਾ ਨੂੰ ਨਵੇਂ ਆਯਾਮ ਪ੍ਰਦਾਨ ਕਰਦਾ ਹੈ। ਪ੍ਰਧਾਨ ਮੰਤਰੀ ਨੇ ਭਰੋਸਾ ਪ੍ਰਗਟਾਇਆ ਕਿ ਚਿੰਤਨ ਸ਼ਿਵਿਰ’ ਦੇ ਅੰਤ ਵਿੱਚ ਦੇਸ਼ ਭਰ ਦੇ ਖੇਡ ਮੰਤਰੀਆਂ ਨੂੰ ਸਿੱਖਣ ਦਾ ਅਨੁਭਵ ਮਿਲੇਗਾ।

ਪ੍ਰਧਾਨ ਮੰਤਰੀ ਨੇ ਚਿੰਤਨ ਸ਼ਿਵਿਰ ਤੇ ਚਾਨਣਾ ਪਾਉਂਦੇ ਹੋਏ ਟਿੱਪਣੀ ਕੀਤੀ, “ਕੋਈ ਵੀ ਚਿੰਤਨ ਸ਼ਿਵਿਰ ਚਿੰਤਨ ਨਾਲ ਸ਼ੁਰੂ ਹੁੰਦਾ ਹੈਵਿਚਾਰ ਨਾਲ ਅੱਗੇ ਵਧਦਾ ਹੈ ਅਤੇ ਅਮਲ ਨਾਲ ਖਤਮ ਹੁੰਦਾ ਹੈ ਅਤੇ ਭਵਿੱਖ ਦੇ ਟੀਚਿਆਂ ਤੇ ਚਰਚਾ ਕਰਨ ਅਤੇ ਪਿਛਲੀਆਂ ਕਾਨਫਰੰਸਾਂ ਦੀ ਸਮੀਖਿਆ ਕਰਨ ਦੀ ਜ਼ਰੂਰਤ ਤੇ ਜ਼ੋਰ ਦਿੱਤਾ।” ਸਾਲ 2022 ਵਿੱਚ ਕੇਵਡੀਆ ਵਿੱਚ ਪਿਛਲੀ ਮੀਟਿੰਗ ਨੂੰ ਯਾਦ ਕਰਦੇ ਹੋਏਪ੍ਰਧਾਨ ਮੰਤਰੀ ਨੇ ਧਿਆਨ ਦਿਵਾਇਆ ਕਿ ਕਈ ਮਹੱਤਵਪੂਰਨ ਮੁੱਦਿਆਂ ਤੇ ਚਰਚਾ ਕੀਤੀ ਗਈ ਸੀ ਅਤੇ ਖੇਡਾਂ ਦੀ ਬਿਹਤਰੀ ਦੇ ਈਕੋਸਿਸਟਮ ਲਈ ਰੋਡ ਮੈਪ ਬਣਾਉਣ ਦਾ ਇੱਕ ਸਮਝੌਤਾ ਹੋਇਆ ਸੀ। ਪ੍ਰਧਾਨ ਮੰਤਰੀ ਨੇ ਖੇਡਾਂ ਦੇ ਖੇਤਰ ਵਿੱਚ ਕੇਂਦਰ ਅਤੇ ਰਾਜਾਂ ਵਿਚਕਾਰ ਭਾਗੀਦਾਰੀ ਨੂੰ ਵਧਾਉਣ ਤੇ ਜ਼ੋਰ ਦਿੱਤਾ ਅਤੇ ਉਨ੍ਹਾਂ ਪ੍ਰਾਪਤੀਆਂ ਨੂੰ ਉਜਾਗਰ ਕੀਤਾ ਜੋ ਸੰਭਵ ਹੋਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਸਮੀਖਿਆ ਨੀਤੀਆਂ ਅਤੇ ਪ੍ਰੋਗਰਾਮਾਂ ਦੇ ਪੱਧਰ ਤੇ ਨਹੀਂਬਲਕਿ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਪਿਛਲੇ ਸਾਲ ਦੀਆਂ ਖੇਡਾਂ ਦੀਆਂ ਪ੍ਰਾਪਤੀਆਂ ਤੇ ਕੀਤੀ ਜਾਣੀ ਚਾਹੀਦੀ ਹੈ।

 

ਪਿਛਲੇ ਸਾਲ ਭਾਰਤੀ ਐਥਲੀਟਾਂ ਅਤੇ ਖਿਡਾਰੀਆਂ ਦੇ ਪ੍ਰਦਰਸ਼ਨ ਨੂੰ ਉਜਾਗਰ ਕਰਦੇ ਹੋਏਪ੍ਰਧਾਨ ਮੰਤਰੀ ਨੇ ਉਨ੍ਹਾਂ ਦੇ ਸ਼ਾਨਦਾਰ ਯਤਨਾਂਖਾਸ ਕਰਕੇ ਅੰਤਰਰਾਸ਼ਟਰੀ ਖੇਡ ਮੁਕਾਬਲਿਆਂ ਵਿੱਚ ਸ਼ਲਾਘਾ ਕੀਤੀ। ਉਨ੍ਹਾਂ ਨੇ ਇਨ੍ਹਾਂ ਪ੍ਰਾਪਤੀਆਂ ਦਾ ਜਸ਼ਨ ਮਨਾਉਂਦੇ ਹੋਏ ਖਿਡਾਰੀਆਂ ਦੀ ਹੋਰ ਮਦਦ ਕਰਨ ਤੇ ਜ਼ੋਰ ਦਿੱਤਾ। ਪ੍ਰਧਾਨ ਮੰਤਰੀ ਨੇ ਧਿਆਨ ਦਿਵਾਇਆ ਕਿ ਖੇਡ ਮੰਤਰਾਲੇ ਅਤੇ ਇਸ ਦੇ ਵਿਭਾਗਾਂ ਦੀਆਂ ਤਿਆਰੀਆਂ ਨੂੰ ਆਉਣ ਵਾਲੇ ਸਮੇਂ ਵਿੱਚ ਸਕੁਐਸ਼ ਵਿਸ਼ਵ ਕੱਪਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਅਤੇ ਏਸ਼ੀਅਨ ਯੂਥ ਅਤੇ ਜੂਨੀਅਰ ਵੇਟਲਿਫਟਿੰਗ ਚੈਂਪੀਅਨਸ਼ਿਪ ਵਰਗੇ ਮੁਕਾਬਲਿਆਂ ਵਿੱਚ ਪਰਖਿਆ ਜਾਵੇਗਾ ਅਤੇ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜਦ ਹੁਣ ਖਿਡਾਰੀ ਆਪਣੇ ਆਪ ਨੂੰ ਤਿਆਰ ਕਰ ਰਹੇ ਹਨਉਹ ਸਮਾਂ ਆ ਗਿਆ ਹੈ ਜਦੋਂ ਮੰਤਰਾਲਿਆਂ ਲਈ ਖੇਡ ਟੂਰਨਾਮੈਂਟਾਂ ਦੇ ਸਬੰਧ ਵਿੱਚ ਇੱਕ ਵੱਖਰੀ ਪਹੁੰਚ ਨਾਲ ਕੰਮ ਕੀਤਾ ਜਾਵੇ। ਫੁੱਟਬਾਲ ਅਤੇ ਹਾਕੀ ਵਰਗੀਆਂ ਖੇਡਾਂ ਵਿੱਚ ਮੈਨ-ਟੂ-ਮੈਨ ਮਾਰਕਿੰਗ ਦੀ ਸਮਾਨਤਾ ਨੂੰ ਦਰਸਾਉਂਦੇ ਹੋਏਪ੍ਰਧਾਨ ਮੰਤਰੀ ਨੇ ਹਰੇਕ ਟੂਰਨਾਮੈਂਟ ਲਈ ਵੱਖ-ਵੱਖ ਰਣਨੀਤੀਆਂ ਅਪਣਾਉਣ ਅਤੇ ਮੈਚ-ਟੂ-ਮੈਚ ਮਾਰਕਿੰਗ ਦੀ ਪਹੁੰਚ ਦੀ ਪਾਲਣਾ ਕਰਨ ਦੀ ਲੋੜ ਤੇ ਜ਼ੋਰ ਦਿੱਤਾ। ਪ੍ਰਧਾਨ ਮੰਤਰੀ ਨੇ ਕਿਹਾ, “ਤੁਹਾਨੂੰ ਹਰ ਟੂਰਨਾਮੈਂਟ ਦੇ ਅਨੁਸਾਰ ਖੇਡ ਬੁਨਿਆਦੀ ਢਾਂਚੇ ਅਤੇ ਖੇਡ ਸਿਖਲਾਈ ਤੇ ਧਿਆਨ ਦੇਣਾ ਹੋਵੇਗਾ। ਤੁਹਾਨੂੰ ਥੋੜ੍ਹੇਮੱਧ ਅਤੇ ਲੰਬੇ ਸਮੇਂ ਦੇ ਟੀਚਿਆਂ ਨੂੰ ਵੀ ਤੈਅ ਕਰਨਾ ਪਵੇਗਾ।”

ਪ੍ਰਧਾਨ ਮੰਤਰੀ ਨੇ ਕਿਹਾ ਕਿ ਫਿਟਨੈੱਸ ਕੇਵਲ ਖਿਡਾਰੀ ਵਲੋਂ ਹਾਸਲ ਕੀਤੀ ਜਾ ਸਕਦੀ ਹੈਪਰ ਇਹ ਨਿਰੰਤਰਤਾ ਹੀ ਸ਼ਾਨਦਾਰ ਪ੍ਰਦਰਸ਼ਨ ਦਾ ਰਸਤਾ ਬਣਾਉਂਦੀ ਹੈ। ਉਨ੍ਹਾਂ ਸਥਾਨਕ ਪੱਧਰ ਤੇ ਹੋਰ ਮੁਕਾਬਲੇ ਅਤੇ ਖੇਡ ਟੂਰਨਾਮੈਂਟ ਕਰਵਾਉਣ ਦੀ ਲੋੜ ਤੇ ਜ਼ੋਰ ਦਿੱਤਾ ਤਾਂ ਜੋ ਖਿਡਾਰੀਆਂ ਨੂੰ ਇਸ ਤੋਂ ਬਹੁਤ ਕੁਝ ਸਿੱਖਣ ਨੂੰ ਮਿਲ ਸਕੇ। ਸ਼੍ਰੀ ਮੋਦੀ ਨੇ ਖੇਡ ਮੰਤਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਕਿਸੇ ਵੀ ਖੇਡ ਪ੍ਰਤਿਭਾ ਨੂੰ ਨਜ਼ਰਅੰਦਾਜ਼ ਨਾ ਕੀਤਾ ਜਾਵੇ।

ਪ੍ਰਧਾਨ ਮੰਤਰੀ ਨੇ ਰੇਖਾਂਕਿਤ ਕੀਤਾ ਕਿ ਦੇਸ਼ ਦੇ ਹਰੇਕ ਪ੍ਰਤਿਭਾਸ਼ਾਲੀ ਖਿਡਾਰੀ ਨੂੰ ਮਿਆਰੀ ਖੇਡ ਬੁਨਿਆਦੀ ਢਾਂਚਾ ਪ੍ਰਦਾਨ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਮਿਲ ਕੇ ਕੰਮ ਕਰਨ ਦੀ ਲੋੜ ਤੇ ਜ਼ੋਰ ਦਿੱਤਾ। ਖੇਲੋ ਇੰਡੀਆ ਯੋਜਨਾ ਦਾ ਜ਼ਿਕਰ ਕਰਦੇ ਹੋਏਪ੍ਰਧਾਨ ਮੰਤਰੀ ਨੇ ਨੋਟ ਕੀਤਾ ਕਿ ਇਸ ਨੇ ਯਕੀਨੀ ਤੌਰ ਤੇ ਜ਼ਿਲ੍ਹਾ ਪੱਧਰ ਤੇ ਖੇਡ ਬੁਨਿਆਦੀ ਢਾਂਚੇ ਵਿੱਚ ਸੁਧਾਰ ਕੀਤਾ ਹੈ ਅਤੇ ਉਨ੍ਹਾਂ ਸੁਧਾਰਾਂ ਨੂੰ ਬਲਾਕ ਪੱਧਰ ਤੱਕ ਲਿਜਾਣ ਦੀ ਅਪੀਲ ਕੀਤੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਨਿੱਜੀ ਖੇਤਰ ਸਮੇਤ ਸਾਰੇ ਹਿੱਸੇਦਾਰਾਂ ਦੀ ਭਾਗੀਦਾਰੀ ਮਹੱਤਵਪੂਰਨ ਹੈ। ਪ੍ਰਧਾਨ ਮੰਤਰੀ ਨੇ ਇਹ ਵੀ ਸੁਝਾਅ ਦਿੱਤਾ ਕਿ ਰਾਸ਼ਟਰੀ ਯੁਵਕ ਮੇਲਾ ਵਿੱਚ ਇਸ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਮੁੜ ਵਿਚਾਰ ਕੀਤਾ ਜਾਵੇ ਅਤੇ ਕਿਹਾ ਕਿ ਅਜਿਹੇ ਪ੍ਰੋਗਰਾਮ ਜੋ ਰਾਜਾਂ ਵਿੱਚ ਹੁੰਦੇ ਹਨਸਿਰਫ਼ ਇੱਕ ਰਸਮੀ ਨਹੀਂ ਬਣਨੇ ਚਾਹੀਦੇ। ਪ੍ਰਧਾਨ ਮੰਤਰੀ ਨੇ ਕਿਹਾ, “ਭਾਰਤ ਆਪਣੇ ਆਪ ਨੂੰ ਇੱਕ ਮੋਹਰੀ ਖੇਡ ਦੇਸ਼ ਦੇ ਰੂਪ ਵਿੱਚ ਉਦੋਂ ਹੀ ਸਥਾਪਿਤ ਕਰਨ ਦੇ ਯੋਗ ਹੋਵੇਗਾ ਜਦੋਂ ਅਜਿਹੀਆਂ ਕੋਸ਼ਿਸ਼ਾਂ ਹਰ ਪਾਸੇ ਕੀਤੀਆਂ ਜਾਣਗੀਆਂ।”

 

ਉੱਤਰ-ਪੂਰਬ ਵਿੱਚ ਹੋਏ ਖੇਡ ਵਿਕਾਸ ਨੂੰ ਉਜਾਗਰ ਕਰਦੇ ਹੋਏਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਖੇਤਰ ਰਾਸ਼ਟਰ ਲਈ ਇੱਕ ਬਹੁਤ ਵੱਡੀ ਪ੍ਰੇਰਨਾ ਦਾ ਸਰੋਤ ਹੈ। ਉਨ੍ਹਾਂ ਦੱਸਿਆ ਕਿ ਖੇਡ ਬੁਨਿਆਦੀ ਢਾਂਚੇ ਨਾਲ ਸਬੰਧਤ 400 ਕਰੋੜ ਤੋਂ ਵੱਧ ਦੇ ਪ੍ਰੋਜੈਕਟ ਅੱਜ ਉੱਤਰ ਪੂਰਬ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇ ਰਹੇ ਹਨ। ਪ੍ਰਧਾਨ ਮੰਤਰੀ ਨੇ ਇੰਫਾਲ ਦੀ ਨੈਸ਼ਨਲ ਸਪੋਰਟਸ ਯੂਨੀਵਰਸਿਟੀ ਦੀ ਉਦਾਹਰਣ ਦਿੱਤੀਜੋ ਆਉਣ ਵਾਲੇ ਸਮੇਂ ਵਿੱਚ ਦੇਸ਼ ਦੇ ਨੌਜਵਾਨਾਂ ਨੂੰ ਨਵੇਂ ਮੌਕੇ ਪ੍ਰਦਾਨ ਕਰੇਗੀ ਅਤੇ ਖੇਲੋ ਇੰਡੀਆ ਸਕੀਮ ਅਤੇ ਟੌਪਸ ਵਰਗੀਆਂ ਕੋਸ਼ਿਸ਼ਾਂ ਨੇ ਇਸ ਵਿੱਚ ਵੱਡੀ ਭੂਮਿਕਾ ਨਿਭਾਈ ਹੈ। ਇਹ ਜਾਣਕਾਰੀ ਦਿੰਦੇ ਹੋਏ ਕਿ ਉੱਤਰ-ਪੂਰਬ ਦੇ ਹਰ ਜ਼ਿਲ੍ਹੇ ਵਿੱਚ ਘੱਟੋ-ਘੱਟ 2 ਖੇਲੋ ਇੰਡੀਆ ਕੇਂਦਰ ਅਤੇ ਹਰ ਰਾਜ ਵਿੱਚ ਖੇਲੋ ਇੰਡੀਆ ਸਟੇਟ ਸੈਂਟਰ ਆਫ਼ ਐਕਸੀਲੈਂਸ ਸਥਾਪਤ ਕੀਤੇ ਜਾ ਰਹੇ ਹਨਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਕੋਸ਼ਿਸ਼ਾਂ ਖੇਡ ਜਗਤ ਵਿੱਚ ਇੱਕ ਨਵੇਂ ਭਾਰਤ ਦੀ ਨੀਂਹ ਬਣਨਗੀਆਂ ਅਤੇ ਦੇਸ਼ ਨੂੰ ਨਵੀਂ ਪਛਾਣ ਦੇਣਗੀਆਂ। ਸੰਬੋਧਨ ਦੇ ਅੰਤ ਵਿੱਚਸ਼੍ਰੀ ਮੋਦੀ ਨੇ ਸਬੰਧਤ ਰਾਜਾਂ ਵਿੱਚ ਅਜਿਹੇ ਕੰਮਾਂ ਵਿੱਚ ਤੇਜ਼ੀ ਲਿਆਉਣ ਲਈ ਹਿੱਸੇਦਾਰਾਂ ਨੂੰ ਅਪੀਲ ਕੀਤੀ ਅਤੇ ਵਿਸ਼ਵਾਸ ਪ੍ਰਗਟਾਇਆ ਕਿ ਚਿੰਤਨ ਸ਼ਿਵਿਰ ਇਸ ਦਿਸ਼ਾ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ।

ਪਿਛੋਕੜ

ਵੱਖ-ਵੱਖ ਰਾਜਾਂਕੇਂਦਰ ਸ਼ਾਸਿਤ ਪ੍ਰਦੇਸ਼ਾਂ ਅਤੇ ਯੁਵਾ ਮਾਮਲਿਆਂ ਦੇ ਮੰਤਰਾਲੇ ਤੋਂ 100 ਤੋਂ ਵੱਧ ਮਹਿਮਾਨਾਂ ਦੀ ਵਿਲੱਖਣ ਦੋ-ਰੋਜ਼ਾ ਚਿੰਤਨ ਸ਼ਿਵਿਰ ਵਿੱਚ ਸ਼ਾਮਲ ਹੋਣ ਦੀ ਉਮੀਦ ਹੈ ਅਤੇ ਰਾਸ਼ਟਰ ਨੂੰ ਫਿੱਟ ਬਣਾਉਣ ਅਤੇ ਭਾਰਤ ਨੂੰ ਦੁਨੀਆ ਦੀਆਂ ਸਭ ਤੋਂ ਵੱਡੀਆਂ ਖੇਡ ਸ਼ਕਤੀਆਂ ਵਿੱਚੋਂ ਇੱਕ ਬਣਾਉਣ ਲਈ ਆਪਣੇ ਵਿਚਾਰ ਅਤੇ ਸੁਝਾਅ ਪੇਸ਼ ਕਰਨ ਦੀ ਉਮੀਦ ਹੈ।  ਨਾਲ ਹੀਸ਼ਖਸੀਅਤ ਨਿਰਮਾਣ ਅਤੇ ਰਾਸ਼ਟਰ ਨਿਰਮਾਣ ਦੇ ਉਦੇਸ਼ਾਂ ਲਈ ਕੰਮ ਕਰਨਯਾਨੀ ਨੌਜਵਾਨਾਂ ਨੂੰ ਵੱਖ-ਵੱਖ ਰਾਸ਼ਟਰ ਨਿਰਮਾਣ ਗਤੀਵਿਧੀਆਂ ਵਿੱਚ ਸ਼ਾਮਲ ਕਰਕੇ ਉਨ੍ਹਾਂ ਦੀ ਸ਼ਖਸੀਅਤ ਦਾ ਵਿਕਾਸ ਕਰਨ ਲਈ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

***

ਡੀਐੱਸ/ਟੀਐੱਸ