Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਦੀ ਫਰਾਂਸ ਗਣਰਾਜ ਦੇ ਰਾਸ਼ਟਰਪਤੀ ਨਾਲ ਮੀਟਿੰਗ

ਪ੍ਰਧਾਨ ਮੰਤਰੀ ਦੀ ਫਰਾਂਸ ਗਣਰਾਜ ਦੇ ਰਾਸ਼ਟਰਪਤੀ ਨਾਲ ਮੀਟਿੰਗ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਿਰੋਸ਼ਿਮਾ ਵਿੱਚ ਜੀ-7 ਸਮਿਟ ਦੇ ਦੌਰਾਨ, 20 ਮਈ, 2023 ਨੂੰ ਫਰਾਂਸ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਇਮੈਨੁਅਲ ਮੈਕ੍ਰੋਂ ਦੇ ਨਾਲ ਦੁਵੱਲੀ ਮੀਟਿੰਗ ਕੀਤੀ

ਪ੍ਰਧਾਨ ਮੰਤਰੀ ਨੇ 14 ਜੁਲਾਈ, 2023 ਨੂੰ ਬੈਸਟਿਲ ਦਿਵਸ ਤੇ ਉਨ੍ਹਾਂ ਨੂੰ ਸਨਮਾਨਿਤ ਅਤਿਥੀ ਦੇ ਰੂਪ ਵਿੱਚ ਸੱਦਾ ਦੇਣ ਦੇ ਲਈ ਰਾਸ਼ਟਰਪਤੀ ਮੈਕ੍ਰੋਂ ਦਾ ਧੰਨਵਾਦ ਕੀਤਾ।

 

ਨੇਤਾਵਾਂ ਨੇ ਵਪਾਰ ਅਤੇ ਆਰਥਿਕ ਖੇਤਰਾਂ ਵਿੱਚ ਸਹਿਯੋਗ, ਸ਼ਹਿਰੀ ਹਵਾਬਾਜ਼ੀਅਖੁੱਟ ਸਰੋਤਾਂਸੱਭਿਆਚਾਰਰੱਖਿਆ ਖੇਤਰ ਵਿੱਚ ਸਹਿ-ਉਤਪਾਦਨ ਅਤੇ ਮੈਨੂਫੈਕਚਰਿੰਗਸਿਵਲ ਨਿਊਕਲੀਅਰ ਕੋਆਪ੍ਰੇਸ਼ਨ ਸਮੇਤ ਵਿਭਿੰਨ ਖੇਤਰਾਂ ਵਿੱਚ ਰਣਨੀਤਕ ਸਾਂਝੇਦਾਰੀ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਤੇ ਇਸ ਤੇ ਸੰਤੋਸ਼ ਵਿਅਕਤ ਕੀਤਾ। ਉਹ ਨਵੇਂ ਖੇਤਰਾਂ ਵਿੱਚ ਸਾਂਝੇਦਾਰੀ ਦਾ ਵਿਸਤਾਰ ਕਰਨ ਤੇ ਸਹਿਮਤ ਹੋਏ।

ਪ੍ਰਧਾਨ ਮੰਤਰੀ ਨੇ ਭਾਰਤ ਦੀ ਜੀ20 ਪ੍ਰਧਾਨਗੀ ਦੇ ਲਈ ਫਰਾਂਸ ਦੇ ਸਮਰਥਨ ਤੇ ਰਾਸ਼ਟਰਪਤੀ ਮੈਕ੍ਰੋਂ ਦਾ ਧੰਨਵਾਦ ਕੀਤਾ। ਨੇਤਾਵਾਂ ਨੇ ਖੇਤਰੀ ਵਿਕਾਸ ਅਤੇ ਆਲਮੀ ਚੁਣੌਤੀਆਂ ਤੇ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ।

******

ਡੀਐੱਸ/ਐੱਸਟੀ