Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸੰਯੁਕਤ ਰਾਜ ਅਮਰੀਕਾ ਵਿੱਚ ਪ੍ਰਮੁੱਖ ਪੇਸ਼ੇਵਰਾਂ ਨਾਲ ਗੱਲਬਾਤ ਕੀਤੀ

ਪ੍ਰਧਾਨ ਮੰਤਰੀ ਨੇ ਸੰਯੁਕਤ ਰਾਜ ਅਮਰੀਕਾ ਵਿੱਚ ਪ੍ਰਮੁੱਖ ਪੇਸ਼ੇਵਰਾਂ ਨਾਲ ਗੱਲਬਾਤ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 23 ਜੂਨ, 2023 ਨੂੰ ਵਾਸ਼ਿੰਗਟਨ ਡੀ.ਸੀ. ਦੇ ਜੌਨ ਐੱਫ. ਕੈਨੇਡੀ ਸੈਂਟਰ ਵਿੱਚ ਸੰਯੁਕਤ ਰਾਜ ਅਮਰੀਕਾ ਦੇ ਪੇਸ਼ੇਵਰਾਂ ਦੇ ਇੱਕ ਇਕੱਠ ਨੂੰ ਸੰਬੋਧਿਤ ਕੀਤਾ।

 

ਇਹ ਪ੍ਰੋਗਰਾਮ ਯੂਐੱਸ-ਇੰਡੀਆ ਸਟ੍ਰੈਟੇਜਿਕ ਪਾਰਟਨਰਸ਼ਿਪ ਫੋਰਮ (ਯੂਐੱਸਆਈਐੱਸਪੀਐੱਫ) ਦੁਆਰਾ ਆਯੋਜਿਤ ਕੀਤਾ ਗਿਆ ਸੀ। ਸੰਯੁਕਤ ਰਾਜ ਅਮਰੀਕਾ ਦੇ ਸਕੱਤਰ ਸ਼੍ਰੀ ਐਂਟਨੀ ਬਲਿੰਕਨ (Secretary H.E. Mr. Antony Blinken) ਵੀ ਇਸ ਅਵਸਰ ‘ਤੇ ਮੌਜੂਦ ਸਨ।

 

ਆਪਣੇ ਸੰਬੋਧਨ ਵਿੱਚ, ਪ੍ਰਧਾਨ ਮੰਤਰੀ ਨੇ ਭਾਰਤ ਵਿੱਚ ਮੌਜੂਦਾ ਸਮੇਂ ਵਿੱਚ ਚਲ ਰਹੇ ਡੂੰਘੇ ਬਦਲਾਅ ਅਤੇ ਵਿਭਿੰਨ ਖੇਤਰਾਂ ਵਿੱਚ ਹੋ ਰਹੀ ਪ੍ਰਗਤੀ ‘ਤੇ ਚਾਨਣਾ ਪਾਇਆ। ਪ੍ਰਧਾਨ ਮੰਤਰੀ ਨੇ “ਇਹ ਉਹ ਪਲ ਹੈ” ‘ਤੇ ਜ਼ੋਰ ਦਿੰਦੇ ਹੋਏ ਅਮਰੀਕੀ ਕਾਰੋਬਾਰੀਆਂ ਨੂੰ ਭਾਰਤ ਦੇ ਨਾਲ ਸਾਂਝੇਦਾਰੀ ਕਾਇਮ ਕਰਨ ਦੇ ਲਈ ਸੱਦਾ ਦਿੱਤਾ।

ਇਸ ਪ੍ਰੋਗਰਾਮ ਵਿੱਚ ਵਿਭਿੰਨ ਖੇਤਰਾਂ ਦੇ ਲਗਭਗ 1000 ਅਗ੍ਰਣੀ ਕਾਰੋਬਾਰੀਆਂ ਨੇ ਹਿੱਸਾ ਲਿਆ।

 

***

ਡੀਐੱਸ/ਐੱਸਟੀ