Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਅਰੁਣਾਚਲ ਰੰਗ ਮਹੋਤਸਵ ਅਰੁਣਾਚਲ ਪ੍ਰਦੇਸ਼ ਦੇ ਸਮ੍ਰਿੱਧ ਸੱਭਿਆਚਾਰ ਛਵੀ ਦਾ ਉਤਸਵ ਹੈ ਅਤੇ ਏਕ ਭਾਰਤ, ਸ਼੍ਰੇਸ਼ਠ ਭਾਰਤ ਦੇ ਸਿਧਾਂਤਾਂ ਦੇ ਅਨੁਰੂਪ ਹੈ: ਪ੍ਰਧਾਨ ਮੰਤਰੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਦਿੱਲੀ, ਮੁੰਬਈ, ਕੋਲਕਾਤਾ ਅਤੇ ਗੁਵਾਹਾਟੀ ਸਮੇਤ ਭਾਰਤ ਦੇ ਵਿਭਿੰਨ ਹਿੱਸਿਆਂ ਵਿੱਚ ਅਰੁਣਾਚਲ ਰੰਗ ਮਹੋਤਸਵ ਦੇ ਮਨਾਏ ਜਾਣ ’ਤੇ ਪ੍ਰਸੰਨਤਾ ਵਿਅਕਤ ਕੀਤੀ ਹੈ।

ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਪੇਮਾ ਖਾਂਡੂ ਦੇ ਟਵੀਟ ਨੂੰ ਸਾਂਝਾ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

“ਅਰੁਣਾਚਲ ਰੰਗ ਮਹੋਤਸਵ ਸਿਰਫ਼ ਇੱਕ ਪ੍ਰੋਗਰਾਮ ਨਹੀਂ ਹੈ, ਬਲਕਿ ਇਹ ਅਰੁਣਾਚਲ ਪ੍ਰਦੇਸ਼ ਦੇ ਸਮ੍ਰਿੱਧ ਸੱਭਿਆਚਾਰਕ ਛਵੀ ਦਾ ਉਤਸਵ ਹੈ। ਇਹ ਏਕ ਭਾਰਤ, ਸ਼੍ਰੇਸ਼ਠ ਭਾਰਤ ਦੇ ਸਿਧਾਂਤਾਂ ਦੇ ਅਨੁਰੂਪ ਹੈ। ਇਹ ਦੇਖ ਕੇ ਅੱਛਾ ਲਗਿਆ ਕਿ ਇਹ ਪ੍ਰੋਗਰਾਮ ਦਿੱਲੀ, ਮੁੰਬਈ, ਕੋਲਕਾਤਾ ਅਤੇ ਗੁਵਾਹਾਟੀ ਸਮੇਤ ਭਾਰਤ ਦੇ ਵਿਭਿੰਨ ਹਿਸਿਆ ਵਿੱਚ ਆਯੋਜਿਤ ਕੀਤਾ ਜਾ ਰਿਹਾ ਹੈ।

 

************

ਡੀਐੱਸ/ਟੀਐੱਸ