Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਜੀ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਜੀ ਦੇ ਅਕਾਲ ਚਲਾਣੇ ‘ਤੇ ਗਹਿਰਾ ਸੋਗ ਵਿਅਕਤ ਕੀਤਾ ਹੈ।

ਐਕਸ (X) ‘ਤੇ ਪੋਸਟਾਂ ਦੀ ਲੜੀ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਜੀ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਉਨ੍ਹਾਂ ਨੂੰ ਉਨ੍ਹਾਂ ਦੇ ਸਮ੍ਰਿੱਧ ਗਿਆਨ ਅਤੇ ਗੁਰੂ ਸਾਹਿਬਾਨ ਦੇ ਵਿਜ਼ਨ ਦਾ ਅਨੁਸਰਣ ਕਰਦੇ ਹੋਏ, ਮਨੁੱਖਤਾ ਦੀ ਅਣਥੱਕ ਸੇਵਾ ਕਰਨ ਦੇ ਲਈ ਯਾਦ ਕੀਤਾ ਜਾਵੇਗਾ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਪ੍ਰਤੀ ਸੰਵੇਦਨਾਵਾਂ।

 

***

 

ਡੀਐੱਸ/ਐੱਸਟੀ