Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਰਾਸ਼ਟਰਪਤੀ ਪੁਤਿਨ ਨਾਲ ਗੱਲ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ  ਨੇ ਅੱਜ ਰੂਸ  ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਵਲਾਦੀਮੀਰ ਪੁਤਿਨ  ਦੇ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ।

ਦੋਹਾਂ ਲੀਡਰਾਂ ਨੇ ਦੁਵੱਲੇ ਸਹਿਯੋਗ ਦੇ ਕਈ ਮੁੱਦਿਆਂ ‘ਤੇ ਪ੍ਰਗਤੀ ਦੀ ਸਮੀਖਿਆ ਕੀਤੀ ਅਤੇ ਜੋਹਾਨਸਬਰਗ ਵਿੱਚ ਹਾਲ ਹੀ ਵਿੱਚ ਸੰਪੰਨ ਬ੍ਰਿਕਸ ਸਮਿਟ (BRICS Summit) ਸਹਿਤ ਆਪਸੀ ਹਿਤ ਦੇ ਖੇਤਰੀ ਅਤੇ ਆਲਮੀ ਮੁੱਦਿਆਂ ‘ਤੇ ਵਿਚਾਰਾਂ ਦਾ ਅਦਾਨ- ਪ੍ਰਦਾਨ ਕੀਤਾ।

ਰਾਸ਼ਟਰਪਤੀ ਪੁਤਿਨ ਨੇ 9-10 ਸਤੰਬਰ, 2023 ਨੂੰ ਨਵੀਂ ਦਿੱਲੀ ਵਿੱਚ ਜੀ20 ਸਮਿਟ ਵਿੱਚ ਹਿੱਸਾ ਲੈਣ ਵਿੱਚ ਅਸਮਰੱਥਤਾ ਵਿਅਕਤ ਕੀਤੀ ਅਤੇ ਜਾਣਕਾਰੀ ਦਿੱਤੀ ਕਿ ਰੂਸ ਦੀ ਪ੍ਰਤੀਨਿਧਤਾ ਰਸ਼ੀਅਨ ਫੈਡਰੇਸ਼ਨ ਦੇ ਵਿਦੇਸ਼ ਮੰਤਰੀ,  ਮਹਾਮਹਿਮ ਸ਼੍ਰੀ ਸਰਗੇਈ ਲਾਵਰੋਵ (H.E. Mr. Sergey Lavrov) ਕਰਨਗੇ।

ਪ੍ਰਧਾਨ ਮੰਤਰੀ ਨੇ ਰੂਸ  ਦੇ ਇਸ ਨਿਰਣੇ ਨੂੰ ਸਮਝਿਆ ਅਤੇ ਭਾਰਤ ਦੀ ਜੀ-20 ਪ੍ਰਧਾਨਗੀ  ਦੇ ਤਹਿਤ ਸਾਰੀਆਂ ਪਹਿਲਾਂ ਦੇ ਲਈ ਰੂਸ  ਦੇ ਨਿਰੰਤਰ ਸਮਰਥਨ ਦੇ ਲਈ ਰਾਸ਼ਟਰਪਤੀ ਪੁਤਿਨ ਦਾ ਧੰਨਵਾਦ ਕੀਤਾ।

ਦੋਹਾਂ ਲੀਡਰਾਂ ਨੇ ਸੰਪਰਕ ਵਿੱਚ ਬਣੇ ਰਹਿਣ ‘ਤੇ ਸਹਿਮਤੀ ਜਤਾਈ।

 

******

ਡੀਐੱਸ/ਐੱਸਟੀ