Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

ਪ੍ਰਧਾਨ ਮੰਤਰੀ ਨੇ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਾਰੀਸ਼ਸ ਦੇ ਪ੍ਰਧਾਨ ਮੰਤਰੀ, ਮਹਾਮਹਿਮ ਪ੍ਰਵਿੰਦ ਕੁਮਾਰ ਜਗਨਨਾਥ ਨਾਲ ਮੁਲਾਕਾਤ ਕੀਤੀ। ਸ਼੍ਰੀ ਜਗਨਨਾਥ ਜੀ20 ਸਮਿਟ ਵਿੱਚ ਹਿੱਸਾ ਲੈਣ ਦੇ ਲਈ ਭਾਰਤ ਵਿੱਚ ਹਨ।

 

ਪ੍ਰਧਾਨ ਮੰਤਰੀ ਨੇ ਐਕਸ ()’ਤੇ ਪੋਸਟ ਕੀਤਾ

 

 “ਮਾਰੀਸ਼ਸ ਦੇ ਪ੍ਰਧਾਨ ਮੰਤਰੀ, ਮਹਾਮਹਿਮ ਪ੍ਰਵਿੰਦ ਕੁਮਾਰ ਜਗਨਨਾਥ (@KumarJugnauth) ਦੇ ਨਾਲ ਮੇਰੀ ਬੈਠਕ ਬਹੁਤ ਅੱਛੀ ਰਹੀ। ਇਹ ਭਾਰਤ-ਮਾਰੀਸ਼ਸ ਸਬੰਧਾਂ ਦੇ ਲਈ ਇੱਕ ਵਿਸ਼ੇਸ਼ ਵਰ੍ਹਾ ਹੈ, ਕਿਉਂਕਿ ਅਸੀਂ ਆਪਣੇ ਦੇਸ਼ਾਂ ਦੇ ਦਰਮਿਆਨ ਕੂਟਨੀਤਕ ਸਬੰਧਾਂ ਦੇ 75 ਸਾਲ ਪੂਰੇ ਕਰ ਰਹੇ ਹਾਂ। ਅਸੀਂ ਇਨਫ੍ਰਾਸਟ੍ਰਕਚਰ, ਫਿਨਟੈੱਕ (FinTech), ਕਲਚਰ ਅਤੇ ਹੋਰ ਖੇਤਰਾਂ ਵਿੱਚ ਸਹਿਯੋਗ ’ਤੇ ਚਰਚਾ ਕੀਤੀ। ਨਾਲ ਹੀ ਮੈਂ ਗਲੋਬਲ ਸਾਊਥ ਦੇ ਪੱਖ ਨੂੰ ਅੱਗੇ ਵਧਾਉਣ ਦੇ ਲਈ ਭਾਰਤ ਦੀ ਪ੍ਰਤੀਬੱਧਤਾ ਦੀ ਗੱਲ ਦੁਹਰਾਈ।”

 

 

 

ਪ੍ਰਧਾਨ ਮੰਤਰੀ ਦਫ਼ਤਰ ਨੇ ਵੀ ਐਕਸ (X) ’ਤੇ ਪੋਸਟ ਕੀਤਾ:

 

“ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ (@narendramodi) ਨੇ ਮਾਰੀਸ਼ਸ ਦੇ ਪ੍ਰਧਾਨ ਮੰਤਰੀ, ਮਹਾਮਹਿਮ ਪ੍ਰਵਿੰਦ ਕੁਮਾਰ ਜਗਨਨਾਥ (@KumarJugnauth) ਨਾਲ ਮੁਲਾਕਾਤ ਕੀਤੀ। ਮਾਰੀਸ਼ਸ ਭਾਰਤ ਦੇ ਵਿਜ਼ਨ ‘ਸਾਗਰ’ (SAGAR) ਦਾ ਅਭਿੰਨ ਅੰਗ ਹੈ। ਦੋਹਾਂ ਲੀਡਰਾਂ ਨੇ ਭਾਰਤ-ਮਾਰੀਸ਼ਸ ਦੁਵੱਲੇ ਸਬੰਧ, ਜਿਸ ਦੀ ਇਸ ਵਰ੍ਹੇ 75ਵੀਂ ਵਰ੍ਹੇਗੰਢ ਮਨਾਈ ਜਾ ਰਹੀ ਹੈ, ਦੇ ਮਹੱਤਵਪੂਰਨ ਵਿਸਤਾਰ ਨੂੰ ਉਤਸ਼ਾਹ ਦੇ ਨਾਲ ਸਵੀਕਾਰ ਕੀਤਾ।”

 

 

******

ਡੀਐੱਸ/ਐੱਸਕੇਐੱਸ