Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼ੇਖ ਹਸੀਨਾ ਨਾਲ ਮੁਲਾਕਾਤ ਕੀਤੀ

ਪ੍ਰਧਾਨ ਮੰਤਰੀ ਨੇ ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼ੇਖ ਹਸੀਨਾ ਨਾਲ ਮੁਲਾਕਾਤ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਪਣੀ ਸਰਕਾਰੀ ਰਿਹਾਇਸ਼ ‘ਤੇ ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ, ਮਹਾਮਹਿਮ ਸ਼ੇਖ ਹਸੀਨਾ ਨਾਲ ਮੁਲਾਕਾਤ ਕੀਤੀ। ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ ਜੀ20 ਸਮਿਟ ਵਿੱਚ ਹਿੱਸਾ ਲੈਣ ਲਈ ਭਾਰਤ ਵਿੱਚ ਹਨ।

 

ਸ਼੍ਰੀ ਮੋਦੀ ਨੇ ਐਕਸ ()‘ਤੇ ਪੋਸਟ ਕੀਤਾ:

 

 “ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਨਾਲ ਸਾਰਥਕ ਵਿਚਾਰ-ਵਟਾਂਦਰਾ ਹੋਇਆ। ਪਿਛਲੇ 9 ਵਰ੍ਹਿਆਂ ਦੇ ਦੌਰਾਨ ਭਾਰਤ-ਬੰਗਲਾਦੇਸ਼ ਸਬੰਧਾਂ ਵਿੱਚ ਪ੍ਰਗਤੀ ਬੇਹੱਦ ਸੁਖਦ ਰਹੀ ਹੈ। ਸਾਡੀ ਗੱਲਬਾਤ ਵਿੱਚ ਕਨੈਕਟੀਵਿਟੀ, ਕਮਰਸ਼ੀਅਲ ਲਿੰਕੇਜ ਅਤੇ ਕਈ ਹੋਰ ਮੁੱਦੇ ਸ਼ਾਮਲ ਰਹੇ।”

 

 

ਪ੍ਰਧਾਨ ਮੰਤਰੀ ਦਫ਼ਤਰ ਨੇ ਭੀ ਐਕਸ (X) ‘ਤੇ ਪੋਸਟ ਕੀਤਾ:

 

“ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ (@narendramodi) ਨੇ ਭਾਰਤ-ਬੰਗਲਾਦੇਸ਼ ਦੁਵੱਲੇ ਸਹਿਯੋਗ ਵਿੱਚ ਵਿਵਿਧਤਾ ਲਿਆਉਣ ਬਾਰੇ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਨਾਲ ਸਾਰਥਕ ਗੱਲਬਾਤ ਕੀਤੀ। ਉਹ ਕਨੈਕਟੀਵਿਟੀ, ਸੱਭਿਆਚਾਰ ਦੇ ਨਾਲ-ਨਾਲ ਦੋਹਾਂ ਦੇਸ਼ਾਂ ਦੇ ਲੋਕਾਂ ਦੇ ਦਰਮਿਆਨ ਪਰਸਪਰ ਸਬੰਧਾਂ ਸਹਿਤ ਕਈ ਖੇਤਰਾਂ ਵਿੱਚ ਸਬੰਧਾਂ ਨੂੰ ਮਜ਼ਬੂਤ ਕਰਨ ‘ਤੇ ਸਹਿਮਤ ਹੋਏ।”

 

 

*********

 

ਡੀਐੱਸ/ਐੱਸਕੇਐੱਸ