Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਦੀ ਕੋਰੀਆ ਗਣਰਾਜ ਦੇ ਰਾਸ਼ਟਰਪਤੀ ਨਾਲ ਮੁਲਾਕਾਤ

ਪ੍ਰਧਾਨ ਮੰਤਰੀ ਦੀ ਕੋਰੀਆ ਗਣਰਾਜ ਦੇ ਰਾਸ਼ਟਰਪਤੀ ਨਾਲ ਮੁਲਾਕਾਤ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 10 ਸਤੰਬਰ 2023 ਨੂੰ ਨਵੀਂ ਦਿੱਲੀ ਵਿੱਚ ਜੀ20 ਸਮਿਟ ਦੇ ਦੌਰਾਨ ਕੋਰੀਆ ਗਣਰਾਜ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਯੂਨ ਸੁਕ ਯੋਲ (H.E. Mr. Yoon Suk Yeol) ਨਾਲ ਮੁਲਾਕਾਤ ਕੀਤੀ।

ਰਾਸ਼ਟਰਪਤੀ ਯੂਨ ਸੁਕ ਯੋਲ ਨੇ ਪ੍ਰਧਾਨ ਮੰਤਰੀ ਨੂੰ ਭਾਰਤ ਦੀ ਜੀ20 ਪ੍ਰੈਜ਼ੀਡੈਂਸੀ ਦੇ ਲਈ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਚੰਦਰਯਾਨ ਮਿਸ਼ਨ ਦੀ ਸਫ਼ਲਤਾ ‘ਤੇ ਭੀ ਪ੍ਰਧਾਨ ਮੰਤਰੀ ਨੂੰ ਵਧਾਈਆਂ ਦਿੱਤੀਆਂ।

ਦੋਹਾਂ ਨੇਤਾਵਾਂ ਨੇ ਜ਼ਿਕਰ ਕੀਤਾ ਕਿ ਇਸ ਸਾਲ ਕੂਟਨੀਤਕ ਸਬੰਧਾਂ ਦੀ ਸਥਾਪਨਾ ਦੀ 50ਵੀਂ ਵਰ੍ਹੇਗੰਢ ਹੈ। ਉਨ੍ਹਾਂ ਨੇ ਵਪਾਰ ਤੇ ਨਿਵੇਸ਼, ਰੱਖਿਆ ਉਤਪਾਦਨ, ਸੈਮੀਕੰਡਕਟਰਾਂ ਅਤੇ ਇਲੈਕਟ੍ਰਿਕ ਵ੍ਹੀਕਲਸ (ਈਵੀ) ਬੈਟਰੀ ਟੈਕਨੋਲੋਜੀ ਸਮੇਤ ਦੁਵੱਲੀ ਵਿਸ਼ੇਸ਼ ਰਣਨੀਤਕ ਸਾਂਝੇਦਾਰੀ ਦੇ ਵਿਭਿੰਨ ਖੇਤਰਾਂ ‘ਤੇ ਪ੍ਰਗਤੀ ਦੀ ਸਮੀਖਿਆ ਕੀਤੀ।

ਉਨ੍ਹਾਂ ਨੇ ਖੇਤਰੀ ਅਤੇ ਆਲਮੀ ਮੁੱਦਿਆਂ ‘ਤੇ ਭੀ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ।

************

ਡੀਐੱਸ/ਏਕੇ