Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਦੀ ਬ੍ਰਾਜ਼ੀਲ ਦੇ ਰਾਸ਼ਟਰਪਤੀ ਨਾਲ ਮੁਲਾਕਾਤ

ਪ੍ਰਧਾਨ ਮੰਤਰੀ ਦੀ ਬ੍ਰਾਜ਼ੀਲ ਦੇ ਰਾਸ਼ਟਰਪਤੀ ਨਾਲ ਮੁਲਾਕਾਤ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 10 ਸਤੰਬਰ 2023 ਨੂੰਨਵੀਂ ਦਿੱਲੀ ਵਿੱਚ ਜੀ20 ਸਮਿਟ ਦੇ ਦੌਰਾਨ ਬ੍ਰਾਜ਼ੀਲ ਦੇ ਰਾਸ਼ਟਰਪਤੀਮਹਾਮਹਿਮ ਸ਼੍ਰੀ ਲੁਈਜ਼ ਇਨਾਸੀਓ ਲੂਲਾ ਡਾ ਸਿਲਵਾ (H.E. Mr. Luiz Inacio Lula da Silva) ਨਾਲ ਮੁਲਾਕਾਤ ਕੀਤੀ।

 

ਰਾਸ਼ਟਰਪਤੀ ਲੂਲਾ ਨੇ ਭਾਰਤ ਦੀ ਜੀ20 ਪ੍ਰੈਜ਼ੀਡੈਂਸੀ ਦੀ ਸਫ਼ਲਤਾ ਤੇ ਪ੍ਰਧਾਨ ਮੰਤਰੀ ਨੂੰ ਵਧਾਈਆਂ ਦਿੱਤੀਆਂ। ਪ੍ਰਧਾਨ ਮੰਤਰੀ ਨੇ ਅਗਲੇ ਸਾਲ ਬ੍ਰਾਜ਼ੀਲ ਦੀ ਜੀ20 ਪ੍ਰੈਜ਼ੀਡੈਂਸੀ ਦੇ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਭਾਰਤ ਦੇ ਪੂਰਨ ਸਮਰਥਨ ਦਾ ਭਰੋਸਾ ਦਿੱਤਾ।

 

ਇਸ ਮੌਕੇ ਭਾਰਤ – ਬ੍ਰਾਜ਼ੀਲ ਰਣਨੀਤਕ ਭਾਈਵਾਲੀ ਨੂੰ ਮਜ਼ਬੂਤ ਕਰਨ ਦੇ ਢੰਗ ਤਰੀਕਿਆਂ ਤੇ ਚਰਚਾ ਹੋਈਜਿਸ ਵਿੱਚ ਬਾਇਓ-ਫਿਊਲਫਾਰਮਾਸਿਊਟੀਕਲਖੇਤੀ ਅਧਾਰਿਤ ਉਦਯੋਗਪੁਲਾੜ ਅਤੇ ਹਵਾਬਾਜ਼ੀ ਦੇ ਖੇਤਰ ਵਿੱਚ ਸਹਿਯੋਗ ਸ਼ਾਮਲ ਹੈ।

ਬੈਠਕ ਦੀ ਸਮਾਪਤੀ ਤੇ ਇੱਕ ਸੰਯੁਕਤ ਬਿਆਨ  ਜਾਰੀ ਕੀਤਾ ਗਿਆ। 

 

 

 ********

 

ਡੀਐੱਸ/ਐੱਸਟੀ