ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਸੰਸਦ ਭਵਨ ਵਿੱਚ ਰਾਜ ਸਭਾ ਨੂੰ ਸੰਬੋਧਨ ਕੀਤਾ।
ਸਦਨ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਟਿੱਪਣੀ ਕੀਤੀ ਕਿ ਅੱਜ ਦਾ ਮੌਕਾ ਇਤਿਹਾਸਕ ਅਤੇ ਯਾਦਗਾਰੀ ਹੈ। ਉਨ੍ਹਾਂ ਨੇ ਲੋਕ ਸਭਾ ਵਿੱਚ ਆਪਣੇ ਸੰਬੋਧਨ ਨੂੰ ਯਾਦ ਕੀਤਾ ਅਤੇ ਇਸ ਵਿਸ਼ੇਸ਼ ਮੌਕੇ ‘ਤੇ ਰਾਜ ਸਭਾ ਨੂੰ ਸੰਬੋਧਨ ਕਰਨ ਦੇ ਮੌਕੇ ਲਈ ਚੇਅਰ ਦਾ ਧੰਨਵਾਦ ਕੀਤਾ।
ਇਹ ਜਿਕਰ ਕਰਦੇ ਹੋਏ ਕਿ ਰਾਜ ਸਭਾ ਨੂੰ ਸੰਸਦ ਦਾ ਉਪਰਲਾ ਸਦਨ ਮੰਨਿਆ ਜਾਂਦਾ ਹੈ, ਪ੍ਰਧਾਨ ਮੰਤਰੀ ਨੇ ਸੰਵਿਧਾਨ ਨਿਰਮਾਤਾਵਾਂ ਦੇ ਇਰਾਦਿਆਂ ਨੂੰ ਰੇਖਾਂਕਿਤ ਕੀਤਾ ਕਿ ਸਦਨ ਰਾਸ਼ਟਰ ਨੂੰ ਦਿਸ਼ਾ ਪ੍ਰਦਾਨ ਕਰਦੇ ਹੋਏ ਸਿਆਸੀ ਭਾਸ਼ਣ ਦੇ ਪ੍ਰਵਾਹ ਤੋਂ ਉੱਪਰ ਉੱਠ ਕੇ ਗੰਭੀਰ ਬੌਧਿਕ ਵਿਚਾਰ-ਵਟਾਂਦਰੇ ਦਾ ਕੇਂਦਰ ਬਣੇ। “ਇਹ ਦੇਸ਼ ਦੀ ਸੁਭਾਵਿਕ ਉਮੀਦ ਹੈ”, ਪ੍ਰਧਾਨ ਮੰਤਰੀ ਨੇ ਕਿਹਾ ਜਿਵੇਂ ਕਿ ਉਨ੍ਹਾਂ ਜ਼ਿਕਰ ਕੀਤਾ ਕਿ ਰਾਸ਼ਟਰ ਲਈ ਅਜਿਹੇ ਯੋਗਦਾਨ ਕਾਰਵਾਈ ਦੀ ਕੀਮਤ ਨੂੰ ਵਧਾਉਂਦੇ ਹਨ।
ਪ੍ਰਧਾਨ ਮੰਤਰੀ ਨੇ ਸਰਵਪੱਲੀ ਰਾਧਾਕ੍ਰਿਸ਼ਣਨ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਸੰਸਦ ਸਿਰਫ਼ ਇੱਕ ਵਿਧਾਨਕ ਸੰਸਥਾ ਨਹੀਂ ਹੈ, ਸਗੋਂ ਇੱਕ ਵਿਚਾਰ-ਵਟਾਂਦਰਾ ਕਰਨ ਵਾਲੀ ਸੰਸਥਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਰਾਜ ਸਭਾ ਵਿੱਚ ਮਿਆਰੀ ਬਹਿਸਾਂ ਸੁਣ ਕੇ ਹਮੇਸ਼ਾ ਖੁਸ਼ੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਨਵੀਂ ਸੰਸਦ ਸਿਰਫ਼ ਨਵੀਂ ਇਮਾਰਤ ਹੀ ਨਹੀਂ ਹੈ, ਸਗੋਂ ਨਵੀਂ ਸ਼ੁਰੂਆਤ ਦਾ ਪ੍ਰਤੀਕ ਵੀ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤ ਕਾਲ ਦੀ ਸਵੇਰ ਵੇਲੇ ਇਹ ਨਵੀਂ ਇਮਾਰਤ 140 ਕਰੋੜ ਭਾਰਤੀਆਂ ਵਿੱਚ ਨਵੀਂ ਊਰਜਾ ਭਰੇਗੀ।
ਪ੍ਰਧਾਨ ਮੰਤਰੀ ਨੇ ਇੱਕ ਨਿਰਧਾਰਤ ਸਮਾਂ ਸੀਮਾ ਵਿੱਚ ਟੀਚਿਆਂ ਨੂੰ ਪ੍ਰਾਪਤ ਕਰਨ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ ਕਿਉਂਕਿ ਰਾਸ਼ਟਰ ਹੁਣ ਇੰਤਜ਼ਾਰ ਕਰਨ ਲਈ ਤਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਲੋਕਾਂ ਦੀਆਂ ਉਮੀਦਾਂ ‘ਤੇ ਖਰ੍ਹਾ ਉਤਰਨ ਲਈ ਨਵੀਂ ਸੋਚ ਅਤੇ ਸ਼ੈਲੀ ਨਾਲ ਅੱਗੇ ਵਧਿਆ ਜਾਵੇ ਅਤੇ ਇਸ ਲਈ ਕੰਮ ਅਤੇ ਵਿਚਾਰ ਪ੍ਰਕਿਰਿਆ ਦਾ ਦਾਇਰਾ ਵਧਾਉਣ ਦੀ ਲੋੜ ਹੋਵੇਗੀ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਸਦਨ ਸੰਸਦੀ ਯੋਗਤਾ ਦੇ ਸਬੰਧ ਵਿੱਚ ਦੇਸ਼ ਭਰ ਦੀਆਂ ਵਿਧਾਨਕ ਸੰਸਥਾਵਾਂ ਲਈ ਪ੍ਰੇਰਨਾ ਸਰੋਤ ਹੋ ਸਕਦਾ ਹੈ।
ਪਿਛਲੇ 9 ਸਾਲਾਂ ਵਿੱਚ ਲਏ ਗਏ ਫੈਸਲਿਆਂ ‘ਤੇ ਰੌਸ਼ਨੀ ਪਾਉਂਦੇ ਹੋਏ, ਪ੍ਰਧਾਨ ਮੰਤਰੀ ਨੇ ਉਨ੍ਹਾਂ ਮੁੱਦਿਆਂ ਵੱਲ ਧਿਆਨ ਦਿੱਤਾ, ਜੋ ਦਹਾਕਿਆਂ ਤੋਂ ਲਟਕ ਰਹੇ ਹਨ ਅਤੇ ਉਨ੍ਹਾਂ ਨੂੰ ਯਾਦਗਾਰੀ ਮੰਨਿਆ ਜਾਂਦਾ ਹੈ। “ਅਜਿਹੇ ਮੁੱਦਿਆਂ ਨੂੰ ਛੂਹਣਾ ਰਾਜਨੀਤਿਕ ਨਜ਼ਰੀਏ ਤੋਂ ਇੱਕ ਵੱਡੀ ਗਲਤੀ ਮੰਨੀ ਜਾਂਦੀ ਸੀ”, ਪ੍ਰਧਾਨ ਮੰਤਰੀ ਨੇ ਕਿਹਾ ਜਿਵੇਂ ਕਿ ਉਨ੍ਹਾਂ ਜ਼ਿਕਰ ਕੀਤਾ ਕਿ ਸਰਕਾਰ ਨੇ ਇਸ ਦਿਸ਼ਾ ਵਿੱਚ ਵੱਡੀਆਂ ਪੁਲਾਂਘਾਂ ਪੁੱਟੀਆਂ ਹਨ, ਭਾਵੇਂ ਕਿ ਉਨ੍ਹਾਂ ਕੋਲ ਰਾਜ ਸਭਾ ਵਿੱਚ ਲੋੜੀਂਦਾ ਬਹੁਮਤ ਨਹੀਂ ਸੀ। ਉਨ੍ਹਾਂ ਨੇ ਤਸੱਲੀ ਪ੍ਰਗਟਾਈ ਕਿ ਰਾਸ਼ਟਰ ਦੀ ਬਿਹਤਰੀ ਲਈ ਮੁੱਦਿਆਂ ਨੂੰ ਉਠਾਇਆ ਅਤੇ ਹੱਲ ਕੀਤਾ ਗਿਆ ਅਤੇ ਇਸ ਦਾ ਸਿਹਰਾ ਮੈਂਬਰਾਂ ਦੀ ਪਰਿਪੱਕਤਾ ਅਤੇ ਸਮਝ-ਬੂਝ ਨੂੰ ਦਿੱਤਾ। ਉਨ੍ਹਾਂ ਅੱਗੇ ਕਿਹਾ, “ਰਾਜ ਸਭਾ ਦੀ ਮਾਣ-ਮਰਿਆਦਾ ਸਦਨ ਵਿੱਚ ਪੂਰੀ ਗਿਣਤੀ ਕਾਰਨ ਨਹੀਂ, ਸਗੋਂ ਨਿਪੁੰਨਤਾ ਅਤੇ ਸਮਝਦਾਰੀ ਕਾਰਨ ਬਰਕਰਾਰ ਰੱਖੀ ਗਈ ਹੈ।” ਪ੍ਰਧਾਨ ਮੰਤਰੀ ਨੇ ਇਸ ਪ੍ਰਾਪਤੀ ਲਈ ਸਦਨ ਦੇ ਸਾਰੇ ਮੈਂਬਰਾਂ ਦਾ ਧੰਨਵਾਦ ਕੀਤਾ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਲੋਕਤੰਤਰੀ ਵਿਵਸਥਾ ਵਿੱਚ ਵਿਵਸਥਾ ਵਿੱਚ ਬਦਲਾਅ ਦੇ ਬਾਵਜੂਦ ਰਾਸ਼ਟਰੀ ਹਿੱਤ ਨੂੰ ਸਰਵਉੱਚ ਰੱਖਣ ਦੀ ਕੋਸ਼ਿਸ਼ ਕੀਤੀ ਗਈ ਹੈ।
ਰਾਜਾਂ ਦੇ ਸਦਨ ਵਜੋਂ ਰਾਜ ਸਭਾ ਦੀ ਭੂਮਿਕਾ ਨੂੰ ਰੇਖਾਂਕਿਤ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਸਹਿਕਾਰੀ ਸੰਘਵਾਦ ‘ਤੇ ਜ਼ੋਰ ਦੇਣ ਦੇ ਸਮੇਂ ਵਿੱਚ, ਦੇਸ਼ ਬਹੁਤ ਸਾਰੇ ਨਾਜ਼ੁਕ ਮਾਮਲਿਆਂ ਵਿੱਚ ਵੱਡੇ ਸਹਿਯੋਗ ਨਾਲ ਅੱਗੇ ਵਧਿਆ ਹੈ। ਉਨ੍ਹਾਂ ਨੇ ਕੇਂਦਰ-ਰਾਜ ਸਹਿਯੋਗ ਦੀ ਉਦਾਹਰਣ ਵਜੋਂ ਕੋਰੋਨਾ ਮਹਾਮਾਰੀ ਦਾ ਜ਼ਿਕਰ ਕੀਤਾ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਨਾ ਸਿਰਫ਼ ਮੁਸੀਬਤ ਦੌਰਾਨ, ਸਗੋਂ ਤਿਉਹਾਰਾਂ ਦੇ ਸਮੇਂ ਵਿੱਚ ਵੀ ਭਾਰਤ ਨੇ ਦੁਨੀਆ ਨੂੰ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਮਹਾਨ ਰਾਸ਼ਟਰ ਦੀ ਵਿਭਿੰਨਤਾ ਨੂੰ 60 ਤੋਂ ਵੱਧ ਸ਼ਹਿਰਾਂ ਵਿੱਚ ਜੀ-20 ਸਮਾਗਮਾਂ ਅਤੇ ਦਿੱਲੀ ਵਿੱਚ ਸੰਮੇਲਨ ਦੌਰਾਨ ਪ੍ਰਦਰਸ਼ਿਤ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਹ ਸਹਿਕਾਰੀ ਸੰਘਵਾਦ ਦੀ ਸ਼ਕਤੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਨਵੀਂ ਇਮਾਰਤ ਸੰਘਵਾਦ ਦੀ ਭਾਵਨਾ ਨੂੰ ਵੀ ਦਰਸਾਉਂਦੀ ਹੈ ਕਿਉਂਕਿ ਰਾਜਾਂ ਦੀਆਂ ਕਲਾਕ੍ਰਿਤੀਆਂ ਨੂੰ ਨਵੀਂ ਇਮਾਰਤ ਦੀ ਰੂਪ-ਰੇਖਾ ਵਿੱਚ ਪ੍ਰਮੁੱਖ ਸਥਾਨ ਮਿਲਿਆ ਹੈ।
ਰੋਜ਼ਾਨਾ ਜੀਵਨ ਵਿੱਚ ਟੈਕਨੋਲੌਜੀ ਦੇ ਵਧਦੇ ਪ੍ਰਭਾਵ ਨੂੰ ਉਜਾਗਰ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਜਿਸ ਪ੍ਰਗਤੀ ਨੂੰ ਪੂਰਾ ਕਰਨ ਵਿੱਚ 50 ਸਾਲ ਤੋਂ ਵੱਧ ਦਾ ਸਮਾਂ ਲੱਗਿਆ ਹੈ, ਉਹ ਹੁਣ ਕੁਝ ਹਫ਼ਤਿਆਂ ਵਿੱਚ ਦੇਖਿਆ ਜਾ ਸਕਦਾ ਹੈ। ਉਨ੍ਹਾਂ ਵਧ ਰਹੀ ਤਕਨੀਕੀ ਪ੍ਰਗਤੀ ਦੇ ਅਨੁਕੂਲ ਹੋਣ ਲਈ ਆਪਣੇ ਆਪ ਨੂੰ ਗਤੀਸ਼ੀਲ ਢੰਗ ਨਾਲ ਢਾਲਣ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਸੰਵਿਧਾਨ ਸਦਨ ਵਿੱਚ ਅਸੀਂ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮਨਾਈ, ਜਦੋਂ 2047 ਵਿੱਚ ਨਵੀਂ ਇਮਾਰਤ ਵਿੱਚ ਆਜ਼ਾਦੀ ਦੀ ਸ਼ਤਾਬਦੀ ਮਨਾਈ ਜਾਵੇਗੀ ਤਾਂ ਇਹ ਜਸ਼ਨ ਵਿਕਸਤ ਭਾਰਤ ਵਿੱਚ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਪੁਰਾਣੇ ਭਵਨ ਵਿੱਚ ਅਸੀਂ ਵਿਸ਼ਵ ਦੀ ਆਰਥਿਕਤਾ ਦੇ ਮਾਮਲੇ ਵਿੱਚ 5ਵੇਂ ਸਥਾਨ ‘ਤੇ ਪਹੁੰਚ ਗਏ ਹਾਂ। ਉਨ੍ਹਾਂ ਕਿਹਾ, “ਮੈਨੂੰ ਭਰੋਸਾ ਹੈ ਕਿ ਨਵੀਂ ਸੰਸਦ ਵਿੱਚ, ਅਸੀਂ ਦੁਨੀਆ ਦੀਆਂ ਚੋਟੀ ਦੀਆਂ ਤਿੰਨ ਅਰਥਵਿਵਸਥਾਵਾਂ ਦਾ ਹਿੱਸਾ ਹੋਵਾਂਗੇ। ਉਨ੍ਹਾਂ ਅੱਗੇ ਕਿਹਾ, “ਅਸੀਂ ਗਰੀਬਾਂ ਦੀ ਭਲਾਈ ਲਈ ਬਹੁਤ ਸਾਰੇ ਉਪਾਅ ਕੀਤੇ ਹਨ, ਨਵੀਂ ਸੰਸਦ ਵਿੱਚ ਅਸੀਂ ਉਨ੍ਹਾਂ ਯੋਜਨਾਵਾਂ ਦੀ ਪੂਰੀ ਕਵਰੇਜ ਪ੍ਰਾਪਤ ਕਰਾਂਗੇ।”
ਪ੍ਰਧਾਨ ਮੰਤਰੀ ਨੇ ਨਵੀਂ ਸੰਸਦ ਭਵਨ ਦੇ ਨਾਲ-ਨਾਲ ਨਵੀਆਂ ਤਕਨੀਕਾਂ ਨੂੰ ਅਪਣਾਉਣ ਦੀ ਲੋੜ ‘ਤੇ ਜ਼ੋਰ ਦਿੱਤਾ ਕਿਉਂਕਿ ਸਦਨ ਅਤਿ-ਆਧੁਨਿਕ ਟੈਕਨੋਲੌਜੀ ਨਾਲ ਲੈਸ ਹੈ। ਉਨ੍ਹਾਂ ਮੈਂਬਰਾਂ ਨੂੰ ਸਦਨ ਵਿੱਚ ਉਪਲਬਧ ਨਵੀਂ ਤਕਨੀਕ ਤੋਂ ਜਾਣੂ ਕਰਵਾਉਣ ਲਈ ਇੱਕ ਦੂਜੇ ਦਾ ਸਹਿਯੋਗ ਕਰਨ ਦੀ ਵੀ ਅਪੀਲ ਕੀਤੀ।
ਪ੍ਰਧਾਨ ਮੰਤਰੀ ਨੇ ਕਿਹਾ, ਇਸ ਡਿਜੀਟਲ ਯੁੱਗ ਵਿੱਚ, ਸਾਨੂੰ ਟੈਕਨੋਲੌਜੀ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ। ਮੇਕ ਇਨ ਇੰਡੀਆ ਦਾ ਜ਼ਿਕਰ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਰਾਸ਼ਟਰ ਨਵੀਂ ਊਰਜਾ ਅਤੇ ਉਤਸ਼ਾਹ ਨਾਲ ਇਸ ਪਹਿਲਕਦਮੀ ਦਾ ਵੱਧ ਤੋਂ ਵੱਧ ਲਾਭ ਉਠਾ ਰਿਹਾ ਹੈ।
ਲੋਕ ਸਭਾ ਵਿੱਚ ਪੇਸ਼ ਕੀਤੇ ਗਏ ਨਾਰੀਸ਼ਕਤੀ ਵੰਦਨ ਅਧਿਨਿਯਮ ਦਾ ਜ਼ਿਕਰ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਜਦੋਂ ਅਸੀਂ ਈਜ਼ ਆਫ ਲਾਈਫ਼ ਦੀ ਗੱਲ ਕਰਦੇ ਹਾਂ, ਤਾਂ ਉਸ ਸੌਖ ‘ਤੇ ਪਹਿਲਾ ਦਾਅਵਾ ਮਹਿਲਾਵਾਂ ਦਾ ਹੈ। ਉਨ੍ਹਾਂ ਕਿਹਾ ਕਿ ਕਈ ਖੇਤਰਾਂ ਵਿੱਚ ਮਹਿਲਾਵਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। “ਮਹਿਲਾਵਾਂ ਦੀ ਸਮਰੱਥਾ ਨੂੰ ਮੌਕੇ ਮਿਲਣੇ ਚਾਹੀਦੇ ਹਨ। ਪ੍ਰਧਾਨ ਮੰਤਰੀ ਨੇ ਕਿਹਾ, “ਉਨ੍ਹਾਂ ਦੇ ਜੀਵਨ ਵਿੱਚ ‘ਜੇ ਅਤੇ ਪਰ’ ਦਾ ਸਮਾਂ ਖਤਮ ਹੋ ਗਿਆ ਹੈ।”
ਉਨ੍ਹਾਂ ਕਿਹਾ ਕਿ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਪ੍ਰੋਗਰਾਮ ਲੋਕਾਂ ਦਾ ਪ੍ਰੋਗਰਾਮ ਬਣ ਗਿਆ ਹੈ। ਉਨ੍ਹਾਂ ਨੇ ਜਨ ਧਨ ਅਤੇ ਮੁਦਰਾ ਯੋਜਨਾ ਵਿੱਚ ਮਹਿਲਾਵਾਂ ਦੀ ਭਾਗੀਦਾਰੀ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਉੱਜਵਲਾ ਅਤੇ ਤਿੰਨ ਤਲਾਕ ਦੇ ਖਾਤਮੇ ਅਤੇ ਮਹਿਲਾਵਾਂ ਦੀ ਸੁਰੱਖਿਆ ਲਈ ਮਜ਼ਬੂਤ ਕਾਨੂੰਨਾਂ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਅਗਵਾਈ ਵਾਲਾ ਵਿਕਾਸ ਜੀ-20 ਵਿੱਚ ਚਰਚਾ ਦਾ ਸਭ ਤੋਂ ਵੱਡਾ ਵਿਸ਼ਾ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਸੰਸਦ ਵਿੱਚ ਮਹਿਲਾਵਾਂ ਲਈ ਰਾਖਵੇਂਕਰਨ ਦਾ ਮੁੱਦਾ ਦਹਾਕਿਆਂ ਤੋਂ ਲਟਕਿਆ ਹੋਇਆ ਹੈ ਅਤੇ ਹਰ ਕਿਸੇ ਨੇ ਆਪਣੀ ਸਮਰੱਥਾ ਅਨੁਸਾਰ ਇਸ ਵਿੱਚ ਯੋਗਦਾਨ ਪਾਇਆ ਹੈ। ਇਹ ਦਰਸਾਉਂਦੇ ਹੋਏ ਕਿ ਬਿੱਲ ਪਹਿਲੀ ਵਾਰ 1996 ਵਿੱਚ ਪੇਸ਼ ਕੀਤਾ ਗਿਆ ਸੀ ਅਤੇ ਅਟਲ ਜੀ ਦੇ ਕਾਰਜਕਾਲ ਦੌਰਾਨ ਕਈ ਚਰਚਾਵਾਂ ਅਤੇ ਵਿਚਾਰ-ਵਟਾਂਦਰੇ ਹੋਏ ਸਨ, ਪਰ ਬਹੁਮਤ ਦੀ ਘਾਟ ਕਾਰਨ ਬਿੱਲ ਪਾਸ ਨਹੀਂ ਹੋ ਸਕਿਆ। ਪ੍ਰਧਾਨ ਮੰਤਰੀ ਨੇ ਭਰੋਸਾ ਪ੍ਰਗਟਾਇਆ ਕਿ ਬਿੱਲ ਅੰਤ ਵਿੱਚ ਕਾਨੂੰਨ ਬਣ ਜਾਵੇਗਾ ਅਤੇ ਨਵੀਂ ਇਮਾਰਤ ਦੀ ਨਵੀਂ ਊਰਜਾ ਨਾਲ ਰਾਸ਼ਟਰ ਨਿਰਮਾਣ ਪ੍ਰਤੀ ‘ਨਾਰੀ ਸ਼ਕਤੀ’ ਨੂੰ ਯਕੀਨੀ ਬਣਾਏਗਾ। ਉਨ੍ਹਾਂ ਨੇ ਅੱਜ ਲੋਕ ਸਭਾ ਵਿੱਚ ਨਾਰੀ ਸ਼ਕਤੀ ਵੰਦਨ ਅਧਿਨਿਯਮ ਨੂੰ ਸੰਵਿਧਾਨ ਸੋਧ ਬਿੱਲ ਵਜੋਂ ਪੇਸ਼ ਕਰਨ ਦੇ ਸਰਕਾਰ ਦੇ ਫੈਸਲੇ ਬਾਰੇ ਜਾਣਕਾਰੀ ਦਿੱਤੀ, ਜਿਸ ‘ਤੇ ਭਲਕੇ ਬਹਿਸ ਹੋਵੇਗੀ। ਪ੍ਰਧਾਨ ਮੰਤਰੀ ਨੇ ਰਾਜ ਸਭਾ ਦੇ ਮੈਂਬਰਾਂ ਨੂੰ ਸਰਬਸੰਮਤੀ ਨਾਲ ਬਿੱਲ ਦੀ ਹਮਾਇਤ ਕਰਨ ਦੀ ਤਾਕੀਦ ਕਰਦਿਆਂ ਸੰਬੋਧਨ ਦੀ ਸਮਾਪਤੀ ਕੀਤੀ ਤਾਂ ਜੋ ਇਸ ਦੀ ਸ਼ਕਤੀ ਅਤੇ ਪਹੁੰਚ ਨੂੰ ਉੱਚ ਪੱਧਰ ਤੱਕ ਵਧਾਇਆ ਜਾ ਸਕੇ।
The new Parliament Building is the beacon of parliamentary democracy in India. Speaking in the Rajya Sabha.
https://t.co/oPMHBQPnx4— Narendra Modi (@narendramodi) September 19, 2023
Rajya Sabha discussions have always been enriched with contributions of several greats. This august House will infuse energy to fulfill aspirations of Indians. pic.twitter.com/MKC0uXuYCU
— PMO India (@PMOIndia) September 19, 2023
नए संसद भवन में जब हम आजादी की शताब्दी मनाएंगे, वो स्वर्ण शताब्दी विकसित भारत की होगी। pic.twitter.com/Be8IGB1N39
— PMO India (@PMOIndia) September 19, 2023
***************
ਡੀਐੱਸ/ਟੀਐੱਸ
The new Parliament Building is the beacon of parliamentary democracy in India. Speaking in the Rajya Sabha.
— Narendra Modi (@narendramodi) September 19, 2023
https://t.co/oPMHBQPnx4
Rajya Sabha discussions have always been enriched with contributions of several greats. This august House will infuse energy to fulfill aspirations of Indians. pic.twitter.com/MKC0uXuYCU
— PMO India (@PMOIndia) September 19, 2023
नए संसद भवन में जब हम आजादी की शताब्दी मनाएंगे, वो स्वर्ण शताब्दी विकसित भारत की होगी। pic.twitter.com/Be8IGB1N39
— PMO India (@PMOIndia) September 19, 2023