ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਰੋਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ ਅਤੇ ਨਵ ਨਿਯੁਕਤ ਉਮੀਦਵਾਰਾਂ ਨੂੰ ਲਗਭਗ 51,000 ਨਿਯੁਕਤੀ ਪੱਤਰ ਵੰਡੇ। ਦੇਸ਼ ਭਰ ਤੋਂ ਚੁਣੇ ਗਏ ਇਹ ਨਵ ਨਿਯਕੁਤ ਉਮੀਦਵਾਰ ਸਰਕਾਰ ਦੇ ਡਾਕ ਵਿਭਾਗ, ਭਾਰਤੀ ਆਡਿਟ ਅਤੇ ਲੇਖਾ ਵਿਭਾਗ,ਪਰਮਾਣੂ ਊਰਜਾ ਵਿਭਾਗ, ਰੈਵੇਨਿਊ ਵਿਭਾਗ, ਉੱਚ ਸਿੱਖਿਆ ਵਿਭਾਗ, ਰੱਖਿਆ ਮੰਤਰਾਲਾ, ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ ਆਦਿ ਸਮੇਤ ਵੱਖ-ਵੱਖ ਮੰਤਰਾਲਿਆਂ/ਵਿਭਾਗਾਂ ਨਾਲ ਜੁੜਨਗੇ। ਰੋਜ਼ਗਾਰ ਮੇਲਾ ਦੇਸ਼ ਭਰ ਵਿੱਚ 46 ਸਥਾਨਾਂ ‘ਤੇ ਆਯੋਜਿਤ ਕੀਤਾ ਜਾ ਰਿਹਾ ਹੈ।
ਇਸ ਮੌਕੇ ‘ਤੇ ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਅੱਜ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਕਿ ਉਹ ਆਪਣੀ ਸਖ਼ਤ ਮਿਹਨਤ ਅਤੇ ਸਮਰਪਣ ਦੇ ਕਾਰਨ ਇੱਥੇ ਹਨ ਅਤੇ ਉਨ੍ਹਾਂ ਨੂੰ ਲੱਖਾਂ ਉਮੀਦਵਾਰਾਂ ਵਿੱਚੋਂ ਚੁਣਿਆ ਗਿਆ ਹੈ। ਦੇਸ਼ ਭਰ ਵਿੱਚ ਮਨਾਏ ਜਾ ਰਹੇ ਗਣੇਸ਼ ਉਤਸਵ ਦਾ ਜ਼ਿਕਰ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਪਾਵਨ ਕਾਲ ਵਿੱਚ ਨਿਯੁਕਤ ਲੋਕਾਂ ਲਈ ਇਹ ਉਨ੍ਹਾਂ ਦੇ ਨਵ ਜੀਵਨ ਦਾ ‘ਸ਼੍ਰੀ ਗਣੇਸ਼’ਹੈ। ਪ੍ਰਧਾਨ ਮੰਤਰੀ ਨੇ ਕਿਹਾ , “ਭਗਵਾਨ ਗਣੇਸ਼ ਸਿੱਧੀ ਦੇ ਦੇਵਤਾ ਹਨ”। ਉਨ੍ਹਾਂ ਨੇ ਵਿਸ਼ਵਾਸ ਵਿਅਕਤ ਕੀਤਾ ਕਿ ਸੇਵਾ ਦੇ ਪ੍ਰਤੀ ਇਨ੍ਹਾਂ ਨਵ ਨਿਯੁਕਤ ਵਿਅਕਤੀਆਂ ਦਾ ਸਮਰਪਣ ਦੇਸ਼ ਨੂੰ ਆਪਣੇ ਲਕਸ਼ ਪੂਰਾ ਕਰਨ ਵਿੱਚ ਸਮਰਥ ਬਣਾਏਗਾ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ ਇਤਿਹਾਸਿਕ ਉਪਲਬਧੀਆਂ ਦਾ ਗਵਾਹ ਬਣ ਰਿਹਾ ਹੈ। ਉਨ੍ਹਾਂ ਨੇ ਅੱਧੀ ਆਬਾਦੀ ਨੂੰ ਸਸ਼ਕਤ ਬਣਾਉਣ ਵਾਲੇ ਨਾਰੀਸ਼ਕਤੀ ਵੰਦਨ ਅਧਿਨਿਯਮ ਦਾ ਜ਼ਿਕਰ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ, “ਮਹਿਲਾ ਰਾਖਵਾਂਕਰਨ ਦਾ ਵਿਸ਼ਾ, ਜੋ 30-ਸਾਲਾਂ ਤੋਂ ਲਟਕਿਆ ਹੋਇਆ ਸੀ, ਉਸ ਨੂੰ ਦੋਵਾਂ ਸਦਨਾਂ ਦੁਆਰਾ ਰਿਕਾਰਡ ਵੋਟਾਂ ਨਾਲ ਪਾਸ ਕਰ ਦਿੱਤਾ ਗਿਆ ਹੈ। ਇਹ ਫੈਸਲਾ ਨਵੀਂ ਸੰਸਦ ਦੇ ਪਹਿਲੇ ਸੈਸ਼ਨ ਵਿੱਚ ਲਿਆ ਗਿਆ ਹੈ, ਇੱਕ ਤਰ੍ਹਾਂ ਨਾਲ, ਇਹ ਨਵੀਂ ਸੰਸਦ ਵਿੱਚ, ਦੇਸ਼ ਦੇ ਨਵੇਂ ਭਵਿੱਖ ਦੀ ਸ਼ੁਰੂਆਤ ਹੋਈ ਹੈ।”
ਨਵੇਂ ਭਰਤੀ ਹੋਣ ਵਾਲਿਆਂ ਵਿੱਚ ਮਹਿਲਾਵਾਂ ਦੀ ਮਹੱਤਵਪੂਰਨ ਮੌਜੂਦਗੀ ਬਾਰੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ ਦੀਆਂ ਧੀਆਂ ਹਰ ਖੇਤਰ ਵਿੱਚ ਨਾਮ ਰੌਸ਼ਨ ਕਰ ਰਹੀਆਂ ਹਨ। ਉਨ੍ਹਾਂ ਨੇ ਕਿਹਾ, “ਮੈਂਨੂੰ ਨਾਰੀਸ਼ਕਤੀ ਦੀ ਸਫ਼ਲਤਾ ‘ਤੇ ਬਹੁਤ-ਬਹੁਤ ਮਾਣ ਹੁੰਦਾ ਹੈ ਅਤੇ ਇਹ ਸਰਕਾਰ ਦੀ ਨੀਤੀ ਹੈ ਕਿ ਉਹ ਉਨ੍ਹਾਂ ਦੀ ਤਰੱਕੀ ਲਈ ਨਿਤ ਨਵੇਂ ਰਾਹ ਖੋਲ੍ਹੇ ਜਾਣ। ਪ੍ਰਧਾਨ ਮਤੰਰੀ ਨੇ ਕਿਹਾ ਕਿ ਕਿਸੇ ਵੀ ਖੇਤਰ ਵਿੱਚ ਮਹਿਲਾਵਾਂ ਦੀ ਮੌਜੂਦਗੀ ਨਾਲ ਹਮੇਸ਼ਾ ਉਸ ਖੇਤਰ ਵਿੱਚ ਸਕਾਰਾਤਮਕ ਬਦਲਾਅ ਆਇਆ ਹੈ।
ਨਵੇਂ ਭਾਰਤ ਦੀਆਂ ਵਧਦੀਆਂ ਆਸ਼ਾਵਾਂ ਦਾ ਜ਼ਿਕਰ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਨਵੇਂ ਭਾਰਤ ਦੇ ਸੁਪਨੇ ਬਹੁਤ ਉੱਚੇ ਹਨ। ਪ੍ਰਧਾਨ ਮੰਤਰੀ ਨੇ ਕਿਹਾ, “ਭਾਰਤ ਨੇ 2047 ਤੱਕ ਵਿਕਸਿਤ ਭਾਰਤ ਬਣਨ ਦਾ ਸੰਕਲਪ ਲਿਆ ਹੈ।” ਉਨ੍ਹਾਂ ਨੇ ਰੇਖਾਂਕਿਤ ਕੀਤਾ ਕਿ ਅਗਲੇ ਕੁਝ ਵਰ੍ਹਿਆਂ ਵਿੱਚ ਦੇਸ਼ ਵਿਸ਼ਵ ਦੀ ਤੀਸਰੀ ਸਭ ਤੋਂ ਵੱਡੀ ਅਰਥਵਿਵਸਥਾ ਬਣ ਜਾਵੇਗਾ, ਅਜਿਹੇ ਵਿੱਚ ਆਉਣ ਵਾਲੇ ਸਮੇਂ ਵਿੱਚ ਸਰਕਾਰੀ ਕਰਮਚਾਰੀਆਂ ਦੀ ਭੂਮਿਕਾ ਬਹੁਤ ਜ਼ਿਆਦਾ ਵਧਣ ਵਾਲੀ ਹੈ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਉਹ ‘ਸਿਟੀਜ਼ਨ ਫਸਟ’ ਦੇ ਦ੍ਰਿਸ਼ਟੀਕੋਣ ਦਾ ਪਾਲਣ ਕਰਦੇ ਹਨ। ਅੱਜ ਨਿਯੁਕਤ ਹੋਣ ਵਾਲੇ ਉਮੀਦਵਾਰ ਟੈਕਨੋਲੋਜੀ ਦੇ ਨਾਲ ਵੱਡੇ ਹੋਏ ਹਨ, ਇਸ ਗੱਲ ‘ਤੇ ਗੌਰ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਉਨ੍ਹਾਂ ਤੋਂ ਆਪਣੇ ਕਾਰਜ ਖੇਤਰ ਵਿੱਚ ਇਸਦਾ ਉਪਯੋਗ ਕਰਨ ਅਤੇ ਸ਼ਾਸਨ ਦੀ ਕੁਸ਼ਲਤਾ ਵਿੱਚ ਸੁਧਾਰ ਕਰਨ ‘ਤੇ ਜ਼ੋਰ ਦਿੱਤਾ।
ਸ਼ਾਸਨ ਵਿੱਚ ਟੈਕਨੋਲੋਜੀ ਦੇ ਉਪਯੋਗ ਬਾਰੇ ਵਿਸਤਾਰ ਨਾਲ ਚਰਚਾ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਔਨਲਾਈਨ ਰੇਲਵੇ ਰਿਜ਼ਰਵੇਸ਼ਨ, ਆਧਾਰ ਕਾਰਡ, ਡਿਜੀਲੌਕਰ, ਈਕੇਵਾਈਸੀ, ਗੈਸ ਬੁਕਿੰਗ, ਬਿਲ ਭੁਗਤਾਨ, ਡੀਬੀਟੀ, ਅਤੇ ਡਿਜੀਯਾਤਰਾ ਦੁਆਰਾ ਦਸਤਾਵੇਜ਼ਾਂ ਦੀ ਗੁੰਝਲਦਾਰਤਾ ਸਮਾਪਤ ਹੋਣ ਦਾ ਜ਼ਿਕਰ ਕੀਤਾ। ਪ੍ਰਧਾਨ ਮੰਤਰੀ ਨੇ ਨਵੇਂ ਭਰਤੀ ਹੋਣ ਵਾਲਿਆਂ ਨਾਲ ਇਸ ਦਿਸ਼ਾ ਵਿੱਚ ਕੰਮ ਕਰਨ ਦੀ ਅਪੀਲ ਕਰਦੇ ਹੋਏ ਕਿਹਾ, “ਟੈਕਨੋਲੋਜੀ ਨੇ ਭ੍ਰਿਸ਼ਟਾਚਾਰ ਰੋਕਿਆ ਹੈ, ਭਰੋਸੇਯੋਗਤਾ ਵਿੱਚ ਸੁਧਾਰ ਕੀਤਾ ਹੈ, ਜਟਿਲਤਾ ਵਿੱਚ ਕਮੀ ਲਿਆਂਦੀ ਹੈ ਅਤੇ ਸੁਵਿਧਾ ਵਿੱਚ ਵਾਧਾ ਕੀਤਾ ਹੈ।”
ਪ੍ਰਧਾਨ ਮੰਤਰੀ ਨੇ ਕਿਹਾ ਕਿ ਪਿਛਲੇ 9 ਵਰ੍ਹਿਆਂ ਤੋਂ ਸਰਕਾਰ ਦੀਆਂ ਨੀਤੀਆਂ ਨਵੀਂ ਮਾਨਸਿਕਤਾ, ਨਿਰੰਤਰ ਨਿਗਰਾਨੀ, ਮਿਸ਼ਨ ਮੋਡ ਲਾਗੂ ਕਰਨ ਅਤੇ ਜਨ ਭਾਗੀਦਾਰੀ ‘ਤੇ ਅਧਾਰਿਤ ਹਨ, ਜਿਨ੍ਹਾਂ ਨੇ ਮਹੱਤਵਪੂਰਨ ਲਕਸ਼ਾਂ ਦੀ ਪੂਰਤੀ ਦਾ ਰਾਹ ਪੱਧਰਾ ਕੀਤਾ ਹੈ। ਸਵੱਛ ਭਾਰਤ ਅਤੇ ਜਲ ਜੀਵਨ ਮਿਸ਼ਨ ਜਿਹੇ ਅਭਿਯਾਨਾਂ ਦਾ ਉਦਾਹਰਣ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਸਰਕਾਰ ਦੇ ਮਿਸ਼ਨ ਮੋਡ ਲਾਗੂ ਕਰਨ ਦੇ ਦ੍ਰਿਸ਼ਟੀਕੋਣ ਨੂੰ ਉਜਾਗਰ ਕੀਤਾ ਜਿੱਥੇ ਸੰਤੁਸ਼ਟੀ ਪ੍ਰਾਪਤ ਕਰਨ ਦੇ ਪ੍ਰਯਾਸ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਦੇਸ਼ ਭਰ ਵਿੱਚ ਪ੍ਰੋਜੈਕਟਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਇਸ ਦੇ ਲਈ ਉਨ੍ਹਾਂ ਨੇ ਖੁਦ ਆਪਣੇ ਦੁਆਰਾ ਉਪਯੋਗ ਵਿੱਚ ਲਿਆਏ ਜਾ ਰਹੇ ਪ੍ਰਗਤੀ ਪਲੈਟਫਾਰਮ ਦਾ ਉਦਾਹਰਣ ਦਿੱਤਾ।
ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸਰਕਾਰੀ ਸਕੀਮਾਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਦੀ ਸਰਬਉੱਚ ਜ਼ਿੰਮੇਵਾਰੀ ਸਰਕਾਰੀ ਕਰਮਚਾਰੀਆਂ ਦੀ ਹੁੰਦੀ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ ਲੱਖਾਂ ਨੌਜਵਾਨ ਸਰਕਾਰੀ ਸੇਵਾਵਾਂ ਨਾਲ ਜੁੜਦੇ ਹਨ, ਤਾਂ ਨੀਤੀਆਂ ਦੇ ਲਾਗੂਕਰਨ ਦੀ ਗਤੀ ਅਤੇ ਪੈਮਾਨੇ ਨੂੰ ਉਤਸ਼ਾਹ ਮਿਲਦਾ ਹੈ, ਜਿਸ ਨਾਲ ਸਰਕਾਰੀ ਖੇਤਰ ਦੇ ਬਾਹਰ ਵੀ ਰੋਜ਼ਗਾਰ ਦੇ ਅਵਸਰ ਸਿਰਜਤ ਹੁੰਦੇ ਹਨ ਅਤੇ ਕੰਮਕਾਜ ਦੀ ਨਵੀਂ ਵਿਵਸਥਾ ਬਣਦੀ ਹੈ।
ਜੀਡੀਪੀ ਵਿੱਚ ਵਾਧਾ ਅਤੇ ਉਤਪਾਦਨ ਅਤੇ ਨਿਰਯਾਤ ਵਿੱਚ ਵਾਧੇ ਦਾ ਜ਼ਿਕਰ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਆਧੁਨਿਕ ਇਨਫ੍ਰਾਸਟ੍ਰਕਚਰ ਵਿੱਚ ਬੇਮਿਸਾਲ ਨਿਵੇਸ਼ ਹੋਇਆ ਹੈ। ਉਨ੍ਹਾਂ ਨੇ ਨਵਿਆਉਣਯੋਗ ਊਰਜਾ, ਜੈਵਿਕ ਖੇਤੀ, ਰੱਖਿਆ ਅਤੇ ਟੂਰਿਜ਼ਮ ਜਿਹੇ ਖੇਤਰਾਂ ਦਾ ਜ਼ਿਕਰ ਕੀਤਾ ਜਿਨ੍ਹਾਂ ਵਿੱਚ ਬੇਮਿਸਾਲ ਤੇਜ਼ੀ ਦੇਖੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਮੋਬਾਈਲ ਫੋਨ ਤੋਂ ਲੈ ਕੇ ਏਅਰਕ੍ਰਾਫਟ ਕੈਰੀਅਰਜ਼ ਤੱਕ, ਕੋਰੋਨਾ ਵੈਕਸੀਨ ਤੋਂ ਲੈ ਕੇ ਫਾਈਟਰ ਜੈੱਟ ਤੱਕ, ਭਾਰਤ ਦੇ ਆਤਮਨਿਰਭਰ ਅਭਿਯਾਨ ਦੀ ਤਾਕਤ ਸਭ ਦੇ ਸਾਹਮਣੇ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਨੌਜਵਾਨਾਂ ਲਈ ਨਵੇਂ ਅਵਸਰ ਬਣ ਰਹੇ ਹਨ।
ਪ੍ਰਧਾਨ ਮੰਤਰੀ ਨੇ ਦੇਸ਼ ਅਤੇ ਨਵ ਨਿਯੁਕਤਾਂ ਦੇ ਜੀਵਨ ਵਿੱਚ ਅੰਮ੍ਰਿਤ ਕਾਲ ਦੇ ਅਗਲੇ 25 ਵਰ੍ਹਿਆ ਦੇ ਮਹੱਤਵ ਨੂੰ ਦੁਹਰਾਇਆ। ਪ੍ਰਧਾਨ ਮੰਤਰੀ ਨੇ ਉਨ੍ਹਾਂ ਤੋਂ ਟੀਮ ਵਰਕ ਨੂੰ ਸਰਬਉੱਚ ਪ੍ਰਾਥਮਿਕਤਾ ਦੇਣ ਨੂੰ ਕਿਹਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਜੀ20 ਸਾਡੀ ਪਰੰਪਰਾ, ਸੰਕਲਪ ਅਤੇ ਮਹਿਮਾਨ ਨਵਾਜ਼ੀ ਦਾ ਆਯੋਜਨ ਬਣ ਗਿਆ। ਇਹ ਸਫ਼ਲਤਾ ਵਿਭਿੰਨ ਜਨਤਕ ਅਤੇ ਨਿਜੀ ਵਿਭਾਗਾਂ ਦੀ ਵੀ ਸਫ਼ਲਤਾ ਹੈ। ਜੀ20 ਦੀ ਸਫ਼ਲਤਾ ਦੇ ਲਈ ਸਾਰਿਆਂ ਨੇ ਇੱਕ ਟੀਮ ਵਜੋਂ ਕੰਮ ਕੀਤਾ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਕਿਹਾ, “ਮੈਨੂੰ ਖੁਸ਼ੀ ਹੈ ਕਿ ਅੱਜ ਤੁਸੀਂ ਵੀ ਸਰਕਾਰੀ ਕਰਮਚਾਰੀਆਂ ਦੀ ਟੀਮ ਇੰਡੀਆ ਦਾ ਹਿੱਸਾ ਬਣਨ ਜਾ ਰਹੇ ਹੋਂ।”
ਨਵੇਂ ਭਰਤੀ ਹੋਣ ਵਾਲਿਆਂ ਨੂੰ ਸਰਕਾਰ ਦੇ ਨਾਲ ਸਿੱਧੇ ਕੰਮ ਕਰਨ ਦਾ ਅਵਸਰ ਮਿਲਣ ਵੱਲ ਇਸ਼ਾਰਾ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਉਨ੍ਹਾਂ ਤੋਂ ਸਿੱਖਣ ਦੀ ਆਪਣੀ ਯਾਤਰਾ ਜਾਰੀ ਰੱਖਣ ਅਤੇ ਆਪਣੀ ਦਿਲਚਸਪੀ ਦੇ ਖੇਤਰਾਂ ਵਿੱਚ ਗਿਆਨ ਵਧਾਉਣ ਦੇ ਲਈ ਆਈਜੀਓਟੀ ਕਰਮਯੋਗੀ ਪੋਰਟਲ ਦਾ ਉਪਯੋਗ ਕਰਨ ਦੀ ਅਪੀਲੀ ਕੀਤੀ। ਸੰਬੋਧਨ ਦੀ ਸਮਾਪਤੀ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਨਿਯੁਕਤ ਵਿਅਕਤੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਤੋਂ ਅਗਲੇ 25 ਵਰ੍ਹਿਆਂ ਵਿੱਚ ਵਿਕਸਿਤ ਰਾਸ਼ਟਰ ਦੇ ਸੰਕਲਪ ਨੂੰ ਸਿੱਧੀ ਤੱਕ ਲਿਆਉਣ ਦੀ ਅਪੀਲ ਕੀਤੀ।
ਪਿਛੋਕੜ
ਰੋਜ਼ਗਾਰ ਮੇਲਾ ਦੇਸ਼ ਭਰ ਵਿੱਚ 46 ਸਥਾਨਾਂ ‘ਤੇ ਆਯੋਜਿਤ ਕੀਤਾ ਗਿਆ। ਇਸ ਪਹਿਲ ਦਾ ਸਮਰਥਨ ਕਰਨ ਵਾਲੇ ਕੇਂਦਰ ਸਰਕਾਰ ਦੇ ਵਿਭਾਗਾਂ ਅਤੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀ ਸਰਕਾਰਾਂ ਵਿੱਚ ਭਰਤੀਆਂ ਹੋ ਰਹੀਆਂ ਹਨ। ਦੇਸ਼ ਭਰ ਤੋਂ ਚੁਣੇ ਗਏ ਉਮੀਦਵਾਰ ਡਾਕ ਵਿਭਾਗ, ਭਾਰਤੀ ਆਡਿਟ ਅਤੇ ਲੇਖਾ ਵਿਭਾਗ, ਪਰਮਾਣੂ ਊਰਜਾ ਵਿਭਾਗ, ਰੈਵੇਨਿਊ ਵਿਭਾਗ, ਉੱਚ ਸਿੱਖਿਆ ਵਿਭਾਗ, ਖੇਤੀਬਾੜੀ ਮੰਤਰਾਲੇ, ਰੱਖਿਆ, ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਆਦਿ ਸਮੇਤ ਵਿਭਿੰਨ ਮੰਤਰਾਲਿਆਂ/ਵਿਭਾਗਾਂ ਵਿੱਚ ਸਰਕਾਰ ਨਾਲ ਜੁੜਨਗੇ।
ਰੋਜ਼ਗਾਰ ਮੇਲਾ ਰੋਜ਼ਗਾਰ ਸਿਰਜਣ ਨੂੰ ਸਰਬਉੱਚ ਪ੍ਰਾਥਮਿਕਤਾ ਦੇਣ ਦੀ ਪ੍ਰਧਾਨ ਮੰਤਰੀ ਦੀ ਪ੍ਰਤੀਬੱਧਤਾ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਉਠਾਇਆ ਗਿਆ ਕਦਮ ਹੈ। ਉਮੀਦ ਹੈ ਕਿ ਰੋਜ਼ਗਾਰ ਮੇਲਾ ਅੱਗੇ ਰੋਜ਼ਗਾਰ ਸਿਰਜਣ ਵਿੱਚ ਉਤਪ੍ਰੇਰਕ ਵਜੋਂ ਕੰਮ ਕਰੇਗਾ ਅਤੇ ਨੌਜਵਾਨਾਂ ਨੂੰ ਉਨ੍ਹਾਂ ਦੇ ਸਸ਼ਕਤੀਕਰਣ ਅਤੇ ਰਾਸ਼ਟਰੀ ਵਿਕਾਸ ਵਿੱਚ ਭਾਗੀਦਾਰੀ ਦੇ ਲਈ ਸਾਰਥਕ ਅਵਸਰ ਪ੍ਰਦਾਨ ਕਰੇਗਾ।
ਨਵਨਿਯੁਕਤ ਵਿਅਕਤੀਆਂ ਨੂੰ ਆਈਜੀਓਟੀ ਕਰਮਯੋਗੀ ਪੋਰਟਲ ‘ਤੇ ਔਨਲਾਈਨ ਮੌਡਿਯੂਲ ਕਰਮਯੋਗੀ ਪ੍ਰਰੰਭ ਰਾਹੀਂ ਖੁਦ ਨੂੰ ਟ੍ਰੇਨਡ ਕਰਨ ਦਾ ਅਵਸਰ ਵੀ ਮਿਲ ਰਿਹਾ ਹੈ, ਜਿੱਥੇ 680 ਤੋਂ ਅਧਿਕ ਈ-ਲਰਨਿੰਗ ਕੋਰਸ ‘ਕਿੱਥੇ ਵੀ ਕਿਸੇ ਵੀ ਡਿਵਾਈਸ’ ਲਰਨਿੰਗ ਫਾਰਮੈਟ ਲਈ ਉਪਲਬਧ ਕਰਵਾਏ ਗਏ ਹਨ।
Rozgar Mela stands as our dedicated effort to empower young individuals and strengthen their active engagement in the country’s development. https://t.co/S1ZBRkXcR7
— Narendra Modi (@narendramodi) September 26, 2023
*********
ਡੀਐੱਸ/ਟੀਐੱਸ
Rozgar Mela stands as our dedicated effort to empower young individuals and strengthen their active engagement in the country's development. https://t.co/S1ZBRkXcR7
— Narendra Modi (@narendramodi) September 26, 2023
देश आज नई-नई टेक्नोलॉजी को अपनाकर जिस तेजी से आगे बढ़ रहा है, उसमें हर सरकारी कर्मचारी की भूमिका बहुत ज्यादा बढ़ गई है। pic.twitter.com/OnrrNatBDn
— Narendra Modi (@narendramodi) September 26, 2023
पिछले 9 वर्षों में हमारी नीतियों ने बड़े से बड़ा लक्ष्य हासिल करने का रास्ता तैयार किया है। सरकारी सेवाओं से लाखों युवाओं के जुड़ने से इन्हें लागू करने की स्पीड और स्केल कहीं ज्यादा बढ़ने वाली है। pic.twitter.com/3520aO3P22
— Narendra Modi (@narendramodi) September 26, 2023