Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਏਸ਼ਿਆਈ ਖੇਡਾਂ 2022 ਵਿੱਚ ਮਹਿਲਾ ਜੈਵਲਿਨ ਥ੍ਰੋਅ ਮੁਕਾਬਲੇ ਵਿੱਚ ਅਨੂ ਰਾਣੀ ਨੂੰ ਗੋਲਡ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਾਂਗਝੂ ਵਿੱਚ ਚਲ ਰਹੀਆਂ ਏਸ਼ਿਆਈ ਖੇਡਾਂ 2022 ਵਿੱਚ ਮਹਿਲਾ ਜੈਵਲਿਨ ਥ੍ਰੋਅ ਮੁਕਾਬਲੇ ਵਿੱਚ ਗੋਲਡ ਮੈਡਲ ਜਿੱਤਣ ‘ਤੇ ਅਨੂ ਰਾਣੀ ਨੂੰ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

“ਐਥਲੈਟਿਕਸ ਵਿੱਚ ਇੱਕ ਹੋਰ ਗੋਲਡ!

ਏਸ਼ਿਆਈ ਖੇਡਾਂ ਵਿੱਚ ਮਹਿਲਾ ਜੈਵਲਿਨ ਥ੍ਰੋਅ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਦੇ ਲਈ ਅਨੂ ਰਾਣੀ ‘ਤੇ ਬੇਹੱਦ ਮਾਣ ਹੈ।

ਇਸ ਗੋਲਡ ਮੈਡਲ ਨੇ ਭਾਰਤ ਨੂੰ ਮਾਣ ਮਹਿਸੂਸ ਕਰਵਾਇਆ ਹੈ। ਉਹ ਉੱਚੇ ਲਕਸ਼ਾਂ ਨੂੰ ਪ੍ਰਾਪਤ ਕਰਨ ਦੀ ਕੋਸ਼ਿਸ਼ ਕਰਦੇ ਰਹਿਣ ਅਤੇ ਸਾਨੂੰ ਸਾਰਿਆਂ ਨੂੰ ਪ੍ਰੇਰਿਤ ਕਰਦੇ ਰਹਿਣ!”

 

***

 

ਡੀਐੱਸ/ਟੀਐੱਸ