Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਏਸ਼ਿਆਈ ਖੇਡਾਂ ਵਿੱਚ ਮਹਿਲਾਵਾਂ ਦੀ 5000 ਮੀਟਰ ਦੀ ਦੌੜ ਵਿੱਚ ਗੋਲਡ ਮੈਡਲ ਜਿੱਤਣ ‘ਤੇ ਐਥਲੀਟ ਪਾਰੁਲ ਚੌਧਰੀ ਨੂੰ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ਿਆਈ ਖੇਡਾਂ ਵਿੱਚ ਮਹਿਲਾਵਾਂ ਦੀ 5000 ਮੀਟਰ ਦੇ ਮੁਕਾਬਲੇ ਵਿੱਚ ਗੋਲਡ ਮੈਡਲ ਜਿੱਤਣ ਦੇ ਲਈ ਟ੍ਰੈਕ ਐਂਡ ਫੀਲਡ ਐਥਲੀਟ ਪਾਰੁਲ ਚੌਧਰੀ ਨੂੰ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਉਨ੍ਹਾਂ ਦੇ ਪ੍ਰਦਰਸ਼ਨ ਦੀ ਸ਼ਲਾਘਾ ਕਰਦੇ ਹੋਏ, ਇਸ ਨੂੰ ਵਾਸਤਵ ਵਿੱਚ ਹੈਰਾਨ ਕਰ ਦੇਣ ਵਾਲਾ ਦੱਸਿਆ ਅਤੇ ਭਵਿੱਖ ਵਿੱਚ ਉਨ੍ਹਾਂ ਦੀ ਸਫ਼ਲਤਾ ਦੀ ਕਾਮਨਾ ਕੀਤੀ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ

“ਮਹਿਲਾਵਾਂ ਦੇ 5000 ਮੀਟਰ ਮੁਕਾਬਲੇ ਵਿੱਚ ਗੋਲਡ ਮੈਡਲ ਜਿੱਤਣ ‘ਤੇ ਪਾਰੁਲ ਚੌਧਰੀ ‘ਤੇ ਮਾਣ ਹੈ।

ਉਨ੍ਹਾਂ ਦਾ ਪ੍ਰਦਰਸ਼ਨ ਵਾਸਤਵ ਵਿੱਚ ਹੈਰਾਨੀਜਨਕ ਸੀ। ਉਹ ਇਸੇ ਤਰ੍ਹਾਂ ਹੀ ਉੱਚੀ ਉਡਾਣ ਭਰਦੇ ਰਹਿਣ ਅਤੇ ਸਫ਼ਲਤਾ ਦੀ ਤਰਫ਼ ਵਧਦੇ ਰਹਿਣ।”

 

 

***

 

ਡੀਐੱਸ/ਆਰਟੀ