Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਫਸਟ ਖੇਲੋ ਇੰਡੀਆ ਪੈਰਾ ਗੇਮਸ ਵਿੱਚ ਹਿੱਸਾ ਲੈਣ ਵਾਲੇ ਸਾਰੇ ਐਥਲੀਟਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉਨ੍ਹਾਂ ਸਾਰੇ ਐਥਲੀਟਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਜੋ ਫਸਟ ਖੇਲੋ ਇੰਡੀਆ ਪੈਰਾ ਗੇਮਸ ਵਿੱਚ ਹਿੱਸਾ ਲੈ ਰਹੇ ਹਨ।

 

ਕੇਂਦਰੀ ਯੁਵਾ ਮਾਮਲੇ ਅਤੇ ਖੇਡ ਮੰਤਰੀ, ਸ਼੍ਰੀ ਅਨੁਰਾਗ ਸਿੰਘ ਠਾਕੁਰ ਦੇ ਐਕਸ (X) ਪੋਸਟ ਵਿੱਚ ਦਿੱਲੀ ਵਿੱਚ ਫਸਟ ਖੇਲੋ ਇੰਡੀਆ ਪੈਰਾ ਗੇਮਸ ਦੀ ਸ਼ੁਰੂਆਤ ਬਾਰੇ ਦਿੱਤੀ ਗਈ ਜਾਣਕਾਰੀ ‘ਤੇ ਪ੍ਰਤੀਕ੍ਰਿਆ ਪ੍ਰਗਟ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਐਕਸ (X) ਪੋਸਟ ਵਿੱਚ ਕਿਹਾ;

 

 “ਫਸਟ ਖੇਲੋ ਇੰਡੀਆ ਪੈਰਾ ਗੇਮਸ ਸ਼ੁਰੂ ਹੋ ਗਈਆਂ ਹਨ। ਇਨ੍ਹਾਂ ਵਿੱਚ ਹਿੱਸਾ ਲੈਣ ਵਾਲੇ ਸਾਰੇ ਐਥਲੀਟਾਂ ਨੂੰ ਮੇਰੀਆਂ ਸ਼ੁਭਕਾਮਨਾਵਾਂ। ਇਹ ਸਮਾਵੇਸ਼ਨ ਅਤੇ ਸਸ਼ਕਤੀਕਰਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ!”

 

 

***

 

ਡੀਐੱਸ/ਐੱਸਟੀ