Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਦੇ ਪ੍ਰਮੁੱਖ ਸਕੱਤਰ ਨੇ ਮੁੰਬਈ ਵਿੱਚ ਵਿਕਸਿਤ ਭਾਰਤ ਸੰਕਲਪ ਯਾਤਰਾ ਵਿੱਚ ਹਿੱਸਾ ਲਿਆ


ਪ੍ਰਧਾਨ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਪੀਕੇ ਮਿਸ਼ਰਾ ਨੇ ਅੱਜ ਮੁੰਬਈ ਦੇ ਗੋਰੇਗਾਓਂ ਪੂਰਬ ਵਿੱਚ ਵਿਕਸਿਤ ਭਾਰਤ ਸੰਕਲਪ ਯਾਤਰਾ ਵਿੱਚ ਹਿੱਸਾ ਲਿਆ 

ਪ੍ਰੋਗਰਾਮ ਵਿੱਚ 1500 ਤੋਂ ਅਧਿਕ ਲੋਕਾਂ ਦੀ ਉਤਸ਼ਾਹਪੂਰਨ ਭਾਗੀਦਾਰੀ ਦੇਖੀ ਗਈ। ਪ੍ਰਮੁੱਖ ਸਕੱਤਰ ਨੇ ਸਾਰੇ ਪ੍ਰਤੀਭਾਗੀਆਂ ਦੇ ਨਾਲ ਵਿਕਸਿਤ ਭਾਰਤ ਦਾ ਸੰਕਲਪ ਲਿਆ। ਮੇਰੀ ਕਹਾਣੀ ਮੇਰੀ ਜ਼ੁਬਾਨੀ ਪਹਿਲ ਦੇ ਤਹਿਤ ਕੇਂਦਰ ਸਰਕਾਰ ਦੀਆਂ ਵਿਭਿੰਨ ਯੋਜਨਾਵਾਂ ਦੇ ਲਾਭਾਰਥੀਆਂ ਨੇ ਆਪਣੇ ਅਨੁਭਵਾਂ ਅਤੇ ਸਫ਼ਲਤਾ ਦੀਆਂ ਕਹਾਣੀਆਂ ਸਾਂਝੀਆਂ ਕੀਤੀਆਂ।

ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਦਾ ਰਿਕਾਰਡ ਕੀਤਾ ਗਿਆ ਵੀਡਿਓ ਸੰਦੇਸ਼ ਪ੍ਰਸਾਰਿਤ ਕੀਤਾ ਗਿਆ ਅਤੇ ਵਿਕਸਿਤ ਭਾਰਤ ਸੰਕਲਪ ਯਾਤਰਾ ਦੇ ਉਦੇਸ਼ਾਂ ‘ਤੇ ਅਧਾਰਿਤ ਫਿਲਮ ਵੀ ਦਿਖਾਈ ਗਈ 

ਪ੍ਰਮੁੱਖ ਸਕੱਤਰ ਨੇ ਮੁਦਰਾ ਯੋਜਨਾ, ਪੀਐੱਮ ਸਵਨਿਧੀ ਸਹਿਤ ਕਈ ਯੋਜਨਾਵਾਂ ਦੇ ਲਾਭਾਰਥੀਆਂ ਨੂੰ ਸਰਟੀਫਿਕੇਟ ਅਤੇ ਲਾਭ ਵੀ ਵੰਡੇ।

ਪ੍ਰਧਾਨ ਸਕੱਤਰ ਨੇ ਸਰਕਾਰੀ ਯੋਜਨਾਵਾਂ ਦੇ ਸਟਾਲਾਂ ਦਾ ਵੀ ਦੌਰਾ ਕੀਤਾ, ਜੋ ਸੰਤੁਸ਼ਟੀ ਦੇ ਲਈ ਪ੍ਰਮੁੱਖ ਸਰਕਾਰੀ ਯੋਜਨਾਵਾਂ ਬਾਰੇ ਜਾਗਰੂਕਤਾ ਫੈਲਾਉਣ ਅਤੇ ਉਨ੍ਹਾਂ ਸਾਰੇ ਲਾਭਾਰਥੀਆਂ ਤੱਕ ਪਹੁੰਚਣ ਲਈ ਲਗਾਏ ਗਏ ਸਨ, ਜੋ ਹੁਣ ਤੱਕ ਇਨ੍ਹਾਂ ਯੋਜਨਾਵਾਂ ਦਾ ਲਾਭ ਨਹੀਂ ਉਠਾ ਪਾਏ ਹਨ।

ਪ੍ਰਧਾਨ ਮੰਤਰੀ ਦੇ ਪ੍ਰਮੁੱਖ ਸਕੱਤਰ ਨੇ ਵੀ ਪ੍ਰਤੀਭਾਗੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਪ੍ਰਧਾਨ ਮੰਤਰੀ ਦੀ ਵਿਕਸਿਤ ਭਾਰਤ ਦੀ ਕਲਪਨਾ ਬਾਰੇ ਗੱਲ ਕੀਤੀ ਅਤੇ ਨਾਗਰਿਕਾਂ ਨੂੰ ਪੂਰੇ ਜੋਸ਼ ਨਾਲ ਯਾਤਰਾ ਵਿੱਚ ਹਿੱਸਾ ਲੈਣ ਦੀ ਤਾਕੀਦ ਕੀਤੀ। ਉਨ੍ਹਾਂ ਨੇ ਸਰਕਾਰੀ ਯੋਜਨਾਵਾਂ ਦੇ ਲਾਗੂਕਰਨ ਦੀ ਪਰਿਪੂਰਨਤਾ ਅਤੇ ਅੰਤਿਮ ਮੀਲ ਵੰਡ ‘ਤੇ ਵੀ ਗੱਲ ਕੀਤੀ।

ਪ੍ਰਮੁੱਖ ਸਕੱਤਰ ਨੇ ਮੁੰਬਈ ਸ਼ਹਿਰ ਵਿੱਚ ਸਫ਼ਲ ਵਿਕਸਿਤ ਭਾਰਤ ਸੰਕਲਪ ਯਾਤਰਾ ਦੇ ਆਯੋਜਨ ਦੇ ਲਈ ਬੀਐੱਮਸੀ ਪ੍ਰਸ਼ਾਸਨ ਦੀ ਸ਼ਲਾਘਾ ਕੀਤੀ।

PM India

PM India

PM India

***

 

ਡੀਐੱਸ/ਐੱਲਪੀ