Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਕੇਂਦਰੀ ਮੰਤਰੀ ਮੰਡਲ ਨੇ ਅਯੁੱਧਿਆ ਹਵਾਈ ਅੱਡੇ ਨੂੰ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਰੂਪ ਵਿੱਚ ਮਨਜ਼ੂਰੀ ਦਿੱਤੀ ਅਤੇ ਇਸ ਦਾ ਨਾਮ “ਮਹਾਰਿਸ਼ੀ ਵਾਲਮੀਕੀ ਅੰਤਰਰਾਸ਼ਟਰੀ ਹਵਾਈ ਅੱਡਾ, ਅਯੁੱਧਿਆਧਾਮ” ਰੱਖਿਆ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਕੇਂਦਰੀ ਮੰਤਰੀ ਮੰਡਲ ਨੇ ਅਯੁੱਧਿਆ ਹਵਾਈ ਅੱਡੇ ਨੂੰ ਅੰਤਰਰਾਸ਼ਟਰੀ ਹਵਾਈ ਅੱਡਾ ਐਲਾਨ ਕਰਨ ਅਤੇ ਇਸ ਦਾ ਨਾਮ “ਮਹਾਰਿਸ਼ੀ ਵਾਲਮੀਕੀ ਅੰਤਰਰਾਸ਼ਟਰੀ ਹਵਾਈ ਅੱਡਾ, ਅਯੁੱਧਿਆਧਾਮ” ਰੱਖਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਹੈ।

ਅਯੁੱਧਿਆ ਦੀ ਆਰਥਿਕ ਸਮਰੱਥਾ ਅਤੇ ਗਲੋਬਲ ਤੀਰਥ ਸਥਾਨ ਵਜੋਂ ਇਸ ਦੇ ਮਹੱਤਵ ਨੂੰ ਸਮਝਣ, ਵਿਦੇਸ਼ੀ ਸ਼ਰਧਾਲੂਆਂ ਅਤੇ ਟੂਰਿਸਟਾਂ ਦੇ ਲਈ ਇਸ ਦੇ ਦਰਵਾਜ਼ੇ ਖੋਲ੍ਹਣ ਲਈ ਅਯੁੱਧਿਆ ਹਵਾਈ ਅੱਡੇ ਨੂੰ ਅੰਤਰਰਾਸ਼ਟਰੀ ਦਰਜਾ ਦੇਣਾ ਬਹੁਤ ਮਹੱਤਵਪੂਰਨ ਹੈ।

ਹਵਾਈ ਅੱਡੇ ਦਾ, “ਮਹਾਰਿਸ਼ੀ ਵਾਲਮੀਕੀ ਅੰਤਰਰਾਸ਼ਟਰੀ ਹਵਾਈ ਅੱਡਾ, ਅਯੁੱਧਿਆਧਾਮ” ਨਾਮ ਮਹਾਰਿਸ਼ੀ ਵਾਲਮੀਕੀ ਨੂੰ ਸ਼ਰਧਾਂਜਲੀ ਦਿੰਦਾ ਹੈ, ਜਿਨ੍ਹਾਂ ਨੇ ਰਾਮਾਇਣ ਮਹਾਂਕਾਵਿ ਦੀ ਰਚਨਾ ਕੀਤੀ ਹੈ। ਇਸ ਨਾਮ ਨਾਲ ਹਵਾਈ ਅੱਡੇ ਦੀ ਪਹਿਚਾਣ ਵਿੱਚ ਇੱਕ ਸੱਭਿਆਚਾਰਕ ਭਾਵ ਵੀ ਜੁੜ ਗਿਆ ਹੈ।

ਆਪਣੀਆਂ ਗਹਿਰੀ ਸੱਭਿਆਚਾਰਕ ਜੜ੍ਹਾਂ ਦੇ ਨਾਲ ਅਯੁੱਧਿਆ ਰਣਨੀਤਕ ਰੂਪ ਨਾਲ ਇੱਕ ਪ੍ਰਮੁੱਖ ਆਰਥਿਕ ਕੇਂਦਰ ਅਤੇ ਤੀਰਥ ਸਥਾਨ ਬਣਨ ਦੀ ਸਥਿਤੀ ਵਿੱਚ ਹੈ। ਅੰਤਰਰਾਸ਼ਟਰੀ ਸ਼ਰਧਾਲੂਆਂ ਅਤੇ ਵਪਾਰਾਂ ਨੂੰ ਆਕਰਸ਼ਿਤ ਕਰਨ ਦੀ ਇਸ ਹਵਾਈ ਅੱਡੇ ਦੀ ਸਮਰੱਥਾ ਸ਼ਹਿਰ ਦੀ ਇਤਿਹਾਸਿਕ ਪ੍ਰਮੁੱਖਤਾ ਦੇ ਅਨੁਰੂਪ ਹੈ।

*******

ਡੀਐੱਸ/ਐੱਸਕੇਐੱਸ