Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਤਮਿਲ ਨਾਡੂ ਦੇ ਸਾਬਕਾ ਮੰਤਰੀ ਡਾ. ਐੱਚਵੀ ਹਾਂਡੇ ਨਾਲ ਮੁਲਾਕਾਤ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਓਡੀਸ਼ਾ ਦੇ ਸਾਬਕਾ ਮੁੱਖ ਮੰਤਰੀ ਬੀਜੂ ਪਟਨਾਇਕ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ (ਜਯੰਤੀ)  ‘ਤੇ ਸਰਧਾਂਜਲੀਆਂ ਅਰਪਿਤ ਕੀਤੀਆਂ।

ਸ਼੍ਰੀ ਮੋਦੀ ਨੇ ਕਿਹਾ ਕਿ ਮਹਾਨ ਬੀਜੂ ਪਟਨਾਇਕ ਜੀ ਦੀ ਦੂਰਦਰਸ਼ੀ ਅਗਵਾਈ ਅਤੇ ਉਨ੍ਹਾਂ ਦੀ ਅਜਿੱਤ ਭਾਵਨਾ ਆਉਣ ਵਾਲੀਆਂ ਪੀੜ੍ਹੀਆਂ ਨੂੰ ਹਮੇਸ਼ਾ ਪ੍ਰੇਰਿਤ ਕਰਦੀ ਰਹੇਗੀ।

ਇੱਕ ਐਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ  ਕਿਹਾ;

 “ਮੈਂ ਮਹਾਨ ਬੀਜੂ ਪਟਨਾਇਕ ਜੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ (ਜਯੰਤੀ)  ‘ਤੇ ਸ਼ਰਧਾਂਜਲੀ ਅਰਪਿਤ ਕਰਦਾ ਹਾਂ। ਉਨ੍ਹਾਂ ਦੀ ਦੂਰਦਰਸ਼ੀ ਅਗਵਾਈ ਅਤੇ ਅਜਿੱਤ ਭਾਵਨਾ ਆਉਣ ਵਾਲੀਆਂ ਪੀੜ੍ਹੀਆਂ ਨੂੰ ਹਮੇਸ਼ਾ ਪ੍ਰੇਰਿਤ ਕਰਦੀ ਰਹੇਗੀ। ਸਾਡੇ ਰਾਸ਼ਟਰ ਦੇ ਲਈ ਉਨ੍ਹਾਂ ਦਾ ਯੋਗਦਾਨ ਅਤੇ ਵਿਕਾਸ ਦੇ ਪ੍ਰਤੀ ਉਨ੍ਹਾਂ ਦੀ ਅਟੁੱਟ ਪ੍ਰਤੀਬੱਧਤਾ ਮਿਸਾਲੀ ਹੈ। ਅੱਜ, ਇਹ ਵਿਸ਼ੇਸ਼ ਦਿਵਸ ‘ਤੇ, ਮੈਂ ਚੰਡੀਖੋਲ  (Chandikhole) ਵਿੱਚ ਵਿਭਿੰਨ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਦੇ ਦੌਰਾਨ ਓਡੀਸ਼ਾ ਦੇ ਲੋਕਾਂ ਦੇ ਦਰਮਿਆਨ ਰਹਿਣ ਦੇ ਲਈ ਉਤਸੁਕ ਹਾਂ। ਮੈਂ ਬੀਜੇਪੀ, ਓਡੀਸ਼ਾ(@BJP4Odisha) ਦੀ ਇੱਕ ਜਨਤਕ ਮੀਟਿੰਗ ਨੂੰ ਭੀ ਸੰਬੋਧਨ ਕਰਾਂਗਾ।”

 

*********

ਡੀਐੱਸ/ਐੱਸਟੀ