Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਇਟਲੀ ਦੇ ਪ੍ਰਧਾਨ ਮੰਤਰੀ ਜਾਰਜੀਆ ਮੇਲੋਨੀ ਨਾਲ ਗੱਲਬਾਤ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇਟਲੀ ਦੇ ਪ੍ਰਧਾਨ ਮੰਤਰੀ ਜਾਰਜੀਆ ਮੇਲੋਨੀ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ।

ਪ੍ਰਧਾਨ ਮੰਤਰੀ ਨੇ ਮੁਕਤੀ ਦਿਵਸ ਦੀ 79ਵੀਂ ਵਰ੍ਹੇਗੰਢ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਮੇਲੋਨੀ ਅਤੇ ਇਟਲੀ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

ਉਨ੍ਹਾਂ ਇਟਲੀ ਦੇ ਪੁਗਲੀਆ ਵਿੱਚ ਜੂਨ 2024 ਵਿੱਚ ਹੋਣ ਵਾਲੇ ਜੀ7 ਸਮਿਟ ਆਊਟਰੀਚ ਸੈਸ਼ਨਾਂ ਦੇ ਸੱਦੇ ਲਈ ਪ੍ਰਧਾਨ ਮੰਤਰੀ ਮੇਲੋਨੀ ਦਾ ਧੰਨਵਾਦ ਕੀਤਾ। ਦੋਵਾਂ ਨੇਤਾਵਾਂ ਨੇ ਭਾਰਤ ਦੀ ਜੀ-20 ਪ੍ਰੈਜ਼ੀਡੈਂਸੀ ਦੇ ਮਹੱਤਵਪੂਰਨ ਨਤੀਜਿਆਂ ਨੂੰ, ਖਾਸ ਤੌਰ ‘ਤੇ ਜੋ ਗਲੋਬਲ ਸਾਊਥ ਦਾ ਸਮਰਥਨ ਕਰਦੇ ਹੋਏ ਇਟਲੀ ਦੀ ਪ੍ਰੈਜ਼ੀਡੈਂਸੀ ਅਧੀਨ ਜੀ7 ਸਿਖਰ ਸੰਮੇਲਨ ਵਿੱਚ ਅੱਗੇ ਵਧਾਉਣ ਬਾਰੇ ਚਰਚਾ ਕੀਤੀ।

ਉਨ੍ਹਾਂ ਨੇ ਦੁਵੱਲੀ ਰਣਨੀਤਕ ਭਾਈਵਾਲੀ ਨੂੰ ਮਜ਼ਬੂਤ ਕਰਨ ਲਈ ਆਪਣੀ ਵਚਨਬੱਧਤਾ ਦੀ ਪੁਸ਼ਟੀ ਕੀਤੀ।

ਦੋਵੇਂ ਨੇਤਾਵਾਂ ਨੇ ਆਪਸੀ ਹਿੱਤਾਂ ਦੇ ਖੇਤਰੀ ਅਤੇ ਆਲਮੀ ਮੁੱਦਿਆਂ ‘ਤੇ ਵੀ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ।

************

ਡੀਐੱਸ/ਐੱਸਟੀ