Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸਿੱਖਿਆ ਦੇ ਖੇਤਰ ਵਿੱਚ ਗੁਣਾਤਮਕ ਪਰਿਵਰਤਨ ਦੇ ਪ੍ਰਤੀ ਆਪਣੀ ਪ੍ਰਤੀਬੱਧਤਾ ਦੁਹਰਾਈ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਿੱਖਿਆ ਦੇ ਖੇਤਰ ਵਿੱਚ ਗੁਣਾਤਮਕ ਪਰਿਵਰਤਨ ਦੇ ਪ੍ਰਤੀ ਆਪਣੀ ਪ੍ਰਤੀਬੱਧਤਾ ਦੁਹਰਾਈ ਹੈ। ਉਨ੍ਹਾਂ ਨੇ ਕਿਊਐੱਸ ਵਰਲਡ ਯੂਨੀਵਰਸਿਟੀ ਰੈਂਕਿੰਗ ਵਿੱਚ ਭਾਰਤੀ ਯੂਨੀਵਰਸਿਟੀਆਂ ਦੇ ਪ੍ਰਦਰਸ਼ਨ ਵਿੱਚ ਸੁਧਾਰ ਤੇ ਪ੍ਰਸੰਨਤਾ ਵੀ ਪ੍ਰਗਟ ਕੀਤੀ ਹੈ।

ਕਿਊਐੱਸ ਵਰਲਡ ਯੂਨੀਵਰਸਿਟੀ ਰੈਂਕਿੰਗ ਵਿੱਚ ਭਾਰਤੀ ਯੂਨੀਵਰਸਿਟੀਆਂ ਦੇ ਪ੍ਰਦਰਸ਼ਨ ਵਿੱਚ ਨਿਰੰਤਰ ਸੁਧਾਰ  ਬਾਰੇ ਕਿਊਐੱਸ ਕੁਆਕੁਏਰੇਲੀ ਸਾਇਮੰਡਸ ਲਿਮਿਟੇਡ ਦੇ ਸੀਈਓ ਅਤੇ ਮੈਨੇਜਿੰਗ ਡਾਇਰੈਕਟਰ, ਸ਼੍ਰੀ ਨੁੰਜਿਓ ਕੁਆਕੁਏਰੇਲੀ ਨੂੰ ਜਵਾਬ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਐਕਸ (X) ਤੇ ਪੋਸਟ ਕੀਤਾ;

ਪਿਛਲੇ ਦਹਾਕੇ ਵਿੱਚ, ਅਸੀਂ ਸਿੱਖਿਆ ਦੇ ਖੇਤਰ ਵਿੱਚ ਗੁਣਾਤਮਕ ਪਰਿਵਰਤਨਾਂ ਤੇ ਧਿਆਨ ਕੇਂਦ੍ਰਿਤ ਕੀਤਾ ਹੈ। ਇਹ ਕਿਊਐੱਸ ਵਰਲਡ ਯੂਨੀਵਰਸਿਟੀ ਰੈਂਕਿੰਗ ਵਿੱਚ ਪਰਿਲਕਸ਼ਿਤ ਹੁੰਦਾ ਹੈ। ਵਿਦਿਆਰਥੀਆਂ, ਸਿੱਖਿਅਕਾਂ ਅਤੇ ਸੰਸਥਾਵਾਂ ਨੂੰ ਉਨ੍ਹਾਂ ਦੀ ਸਖਤ ਮਿਹਨਤ ਅਤੇ ਸਮਰਪਣ ਦੇ ਲਈ ਵਧਾਈ। ਇਸ ਕਾਰਜਕਾਲ ਵਿੱਚ, ਅਸੀਂ ਰਿਸਰਚ ਅਤੇ ਇਨੋਵੇਸ਼ਨ ਨੂੰ ਹੁਲਾਰਾ ਦੇਣ ਦੇ ਲਈ ਹੋਰ ਵੀ ਅਧਿਕ ਕੰਮ ਕਰਨਾ ਚਾਹੁੰਦੇ ਹਾਂ।

***

ਡੀਐੱਸ/ਐੱਸਟੀ