ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਅੱਜ ਔਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਮਹਾਮਹਿਮ ਏਂਥਨੀ ਅਲਬਾਨੀਜ਼ ਨੇ ਟੈਲੀਫੋਨ ਕਰਕੇ ਵਧਾਈ ਦਿੱਤੀ। ਪ੍ਰਧਾਨ ਮੰਤਰੀ ਮੋਦੀ ਨੇ ਔਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਦਾ ਉਨ੍ਹਾਂ ਦੀਆਂ ਸ਼ੁਭਕਾਮਨਾਵਾਂ ਦੇ ਲਈ ਧੰਨਵਾਦ ਕੀਤਾ।
ਪ੍ਰਧਾਨ ਮੰਤਰੀ ਨੇ 2023 ਵਿੱਚ ਔਸਟ੍ਰੇਲੀਆ ਦੀ ਆਪਣੀ ਯਾਤਰਾ ਅਤੇ ਪਿਛਲੇ ਸਤੰਬਰ ਵਿੱਚ ਦਿੱਲੀ ਵਿੱਚ ਜੀ-20 ਸਮਿਟ ਦੇ ਦੌਰਾਨ ਪ੍ਰਧਾਨ ਮੰਤਰੀ ਅਲਬਾਨੀਜ਼ ਦੇ ਨਾਲ ਆਪਣੀ ਮੀਟਿੰਗ ਨੂੰ ਯਾਦ ਕੀਤਾ।
ਪ੍ਰਧਾਨ ਮੰਤਰੀ ਨੇ ਔਸਟ੍ਰਲੀਆਈ ਪ੍ਰਧਾਨ ਮੰਤਰੀ ਦੇ ਨਾਲ ਮਿਲ ਕੇ ਸਮੁੱਚੀ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਅਤੇ ਹਿੰਦ-ਪ੍ਰਸ਼ਾਂਤ ਖੇਤਰ ਵਿੱਚ ਸਾਂਝੀਆਂ ਪ੍ਰਾਥਮਿਕਤਾਵਾਂ ‘ਤੇ ਇਕੱਠੇ ਕੰਮ ਕਰਨ ਦੀ ਆਪਣੀ ਪ੍ਰਤੀਬੱਧਤਾ ਦੁਹਰਾਈ।
*********
ਡੀਐੱਸ/ਐੱਸਆਰ