Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਜੀ-7 ਸਮਿਟ ਮੌਕੇ ਯੂਕ੍ਰੇਨ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ

ਪ੍ਰਧਾਨ ਮੰਤਰੀ ਨੇ ਜੀ-7 ਸਮਿਟ ਮੌਕੇ ਯੂਕ੍ਰੇਨ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 14 ਜੂਨ, 2024 ਨੂੰ ਇਟਲੀ ਵਿੱਚ ਜੀ-7 ਸਮਿਟ ਦੇ ਮੌਕੇ ‘ਤੇ ਯੂਕ੍ਰੇਨ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਵੋਲੋਡੀਮੀਰ ਜ਼ੈਲੈਂਸਕੀ (Volodymyr Zelenskyy) ਨਾਲ ਦੁਵੱਲੀ ਬੈਠਕ ਕੀਤੀ। ਪ੍ਰਧਾਨ ਮੰਤਰੀ ਨੇ ਤੀਸਰੇ ਕਾਰਜਕਾਲ ਲਈ ਚਾਰਜ ਸੰਭਾਲਣ ‘ਤੇ ਹਾਰਦਿਕ ਸ਼ੁਭਕਾਮਨਾਵਾਂ ਲਈ ਰਾਸ਼ਟਰਪਤੀ ਜੈਲੈਂਸਕੀ ਦਾ ਧੰਨਵਾਦ ਕੀਤਾ।

2. ਦੋਨੋਂ ਨੇਤਾਵਾਂ ਦੀ ਸਾਰਥਕ ਬੈਠਕ ਹੋਈ ਜਿਸ ਵਿੱਚ ਉਨ੍ਹਾਂ ਨੇ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਦੇ ਤਰੀਕਿਆਂ ਬਾਰੇ ਚਰਚਾ ਕੀਤੀ। ਦੋਨੋਂ ਨੇਤਾਵਾਂ ਨੇ ਯੂਕ੍ਰੇਨ ਦੀ ਸਥਿਤੀ ਅਤੇ ਸਵਿਟਜ਼ਰਲੈਂਡ ਦੁਆਰਾ ਆਯੋਜਿਤ ਹੋਣ ਵਾਲੇ ਆਗਾਮੀ ਸ਼ਾਂਤੀ ਸਮਿਟ ‘ਤੇ ਵੀ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ।

3. ਪ੍ਰਧਾਨ ਮੰਤਰੀ ਨੇ ਦੱਸਿਆ ਕਿ ਭਾਰਤ ਗੱਲਬਾਤ ਅਤੇ ਕੂਟਨੀਤੀ ਦੇ ਜ਼ਰੀਏ ਸੰਘਰਸ਼ ਦੇ ਸ਼ਾਂਤੀਪੂਰਨ ਹੱਲ਼ ਨੂੰ ਪ੍ਰੋਤਸਾਹਿਤ ਕਰਨਾ ਜਾਰੀ ਰੱਖੇਗਾ ਅਤੇ ਦੁਹਰਾਇਆ ਕਿ ਭਾਰਤ ਸ਼ਾਂਤੀਪੂਰਨ ਹੱਲ ਦਾ ਸਮਰਥਨ ਕਰਨ ਲਈ ਆਪਣੇ ਸਾਧਨਾਂ ਦੇ ਅੰਦਰ ਹੀ ਸਭ ਕੁਝ ਕਰਨਾ ਜਾਰੀ ਰੱਖੇਗਾ।

4 ਦੋਨੋਂ ਨੇਤਾ ਆਪਸੀ ਸੰਪਰਕ ਵਿੱਚ ਬਣੇ ਰਹਿਣ ‘ਤੇ ਸਹਿਮਤ ਹੋਏ।

*****

ਡੀਐੱਸ/ਬੀਐੱਮ/ਐੱਸਟੀ