Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਲੋਕਮਾਨਯ ਤਿਲਕ ਦੀ ਜਨਮ ਵਰ੍ਹੇਗੰਢ (ਜਯੰਤੀ) ‘ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਲੋਕਮਾਨਯ ਤਿਲਕ ਦੀ ਜਨਮ ਵਰ੍ਹੇਗੰਢ (ਜਯੰਤੀ) ‘ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ। ਸ਼੍ਰੀ ਮੋਦੀ ਨੇ ਪਿਛਲੇ ਸਾਲ ਪੁਣੇ (Pune) ਵਿੱਚ ਆਯੋਜਿਤ ਪ੍ਰੋਗਰਾਮ ਵਿੱਚ ਦਿੱਤਾ ਆਪਣਾ ਭਾਸ਼ਣ ਭੀ ਸਾਂਝਾ ਕੀਤਾ, ਜਿੱਥੇ ਉਨ੍ਹਾਂ ਨੂੰ ਲੋਕਮਾਨਯ ਤਿਲਕ ਰਾਸ਼ਟਰੀ ਪੁਰਸਕਾਰ (Lokmanya Tilak National Award) ਪ੍ਰਾਪਤ ਕਰਨ ਦਾ ਸਨਮਾਨ ਪ੍ਰਾਪਤ ਹੋਇਆ ਸੀ। 

ਇੱਕ ਐਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 “ਲੋਕਮਾਨਯ ਤਿਲਕ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ (ਜਯੰਤੀ) ‘ਤੇ ਸ਼ਰਧਾਂਜਲੀਆਂ। ਉਨ੍ਹਾਂ ਨੂੰ ਭਾਰਤ ਦੇ ਸੁਤੰਤਰਤਾ ਸੰਗ੍ਰਾਮ ਦੀ ਇੱਕ ਮਹਾਨ ਸ਼ਖ਼ਸੀਅਤ ਦੇ ਰੂਪ ਵਿੱਚ ਸਦਾ ਯਾਦ ਕੀਤਾ ਜਾਵੇਗਾ। ਉਹ ਦੂਰਦਰਸ਼ੀ ਸਨ ਜਿਨ੍ਹਾਂ ਨੇ ਰਾਸ਼ਟਰਵਾਦ ਦੀ ਭਾਵਨਾ ਪ੍ਰਜਵਲਿਤ ਕਰਨ ਦੇ ਲਈ ਅਣਥੱਕ ਪ੍ਰਯਾਸ ਕੀਤਾ ਅਤੇ ਨਾਲ ਹੀ ਸਿੱਖਿਆ ਅਤੇ ਸੇਵਾ ‘ਤੇ ਜ਼ੋਰ ਦਿੱਤਾ। ਪਿਛਲੇ ਸਾਲ ਪੁਣੇ ਵਿੱਚ ਆਯੋਜਿਤ ਪ੍ਰੋਗਰਾਮ ਵਿੱਚ ਦਿੱਤਾ ਆਪਣਾ ਭਾਸ਼ਣ ਸਾਂਝਾ ਕਰ ਰਿਹਾ ਹਾਂ, ਜਿੱਥੇ ਮੈਨੂੰ ਲੋਕਮਾਨਯ ਤਿਲਕ ਰਾਸ਼ਟਰੀ ਪੁਰਸਕਾਰ (Lokmanya Tilak National Award) ਪ੍ਰਾਪਤ ਕਰਨ ਦਾ ਸਨਮਾਨ ਪ੍ਰਾਪਤ ਹੋਇਆ ਸੀ। 

 

***********

 

ਡੀਐੱਸ/ਐੱਸਟੀ