Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰਪਤੀ ਪੁਤਿਨ ਨਾਲ ਗੱਲਬਾਤ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰੂਸ ਦੇ ਰਾਸ਼ਟਰਪਤੀ , ਮਹਾਮਹਿਮ, ਸ਼੍ਰੀ ਵਲਾਦੀਮੀਰ ਪੁਤਿਨ ਦੇ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ।

ਪ੍ਰਧਾਨ ਮੰਤਰੀ ਨੇ ਪਿਛਲੇ ਮਹੀਨੇ 22ਵੇਂ ਭਾਰਤ-ਰੂਸ ਦੁਵੱਲੇ ਸਮਿਟ ਵਿੱਚ ਹਿੱਸਾ ਲੈਣ ਲਈ ਰੂਸ ਦੀ ਆਪਣੀ ਸਫ਼ਲ ਯਾਤਰਾ ਨੂੰ ਯਾਦ ਕੀਤਾ।

ਦੋਵੇਂ ਨੇਤਾਵਾਂ ਨੇ ਅਨੇਕ ਦੁਵੱਲੇ ਮੁੱਦਿਆਂ ‘ਤੇ ਪ੍ਰਗਤੀ ਦੀ ਸਮੀਖਿਆ ਕੀਤੀ ਅਤੇ ਭਾਰਤ ਅਤੇ ਰੂਸ ਦਰਮਿਆਨ ਵਿਸ਼ਿਸ਼ਟ ਅਤੇ ਵਿਸ਼ੇਸ਼ ਅਧਿਕਾਰ ਪ੍ਰਾਪਤ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਬਣਾਉਣ ਦੇ ਉਪਾਵਾਂ ‘ਤੇ ਚਰਚਾ ਕੀਤੀ।

ਉਨ੍ਹਾਂ ਨੇ ਆਪਸੀ ਹਿਤ ਦੇ ਵਿਭਿੰਨ ਖੇਤਰੀ ਅਤੇ ਗਲੋਬਲ ਮੁੱਦਿਆਂ ‘ਤੇ ਵੀ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ।

ਦੋਵੇਂ ਨੇਤਾਵਾਂ ਨੇ ਰੂਸ-ਯੂਕ੍ਰੇਨ ਸੰਘਰਸ਼ ‘ਤੇ ਆਪਣੇ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ। ਪ੍ਰਧਾਨ ਮੰਤਰੀ ਨੇ ਯੂਕ੍ਰੇਨ ਦੀ ਆਪਣੀ ਹਾਲ ਦੀ ਯਾਤਰਾ ਤੋਂ ਪ੍ਰਾਪਤ ਅੰਤਰਦ੍ਰਿਸ਼ਟੀ ਸਾਂਝੀ ਕੀਤੀ। ਉਨ੍ਹਾਂ ਨੇ ਸੰਘਰਸ਼ ਦੇ ਸਥਾਈ ਅਤੇ ਸ਼ਾਂਤੀਪੂਰਨ ਸਮਾਧਾਨ ਲਈ ਸਾਰੇ ਹਿਤਧਾਰਕਾਂ ਦੇ ਦਰਮਿਆਨ ਸੰਵਾਦ ਅਤੇ ਕੂਟਨੀਤੀ ਦੇ ਨਾਲ-ਨਾਲ ਇਮਾਨਦਾਰ ਅਤੇ ਵਿਵਹਾਰਿਕ ਸਹਿਯੋਗ ਦੇ ਮਹੱਤਵ ਨੂੰ ਰੇਖਾਂਕਿਤ ਕੀਤਾ।

ਦੋਵੇਂ ਨੇਤਾਵਾਂ ਨੇ ਇਕ ਦੂਸਰੇ ਦੇ ਸੰਪਰਕ ਵਿੱਚ ਬਣੇ ਰਹਿਣ ‘ਤੇ ਸਹਿਮਤੀ ਵਿਅਕਤ ਕੀਤੀ।

 

*****

ਐੱਮਜੇਪੀਐੱਸ/ਐੱਸਟੀ/ਐੱਸਕੇਐੱਸ