Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ 19ਵੇਂ ਪੂਰਬੀ ਏਸ਼ੀਆ ਸਮਿਟ ਵਿੱਚ ਸ਼ਾਮਲ ਹੋਏ

ਪ੍ਰਧਾਨ ਮੰਤਰੀ 19ਵੇਂ ਪੂਰਬੀ ਏਸ਼ੀਆ ਸਮਿਟ ਵਿੱਚ ਸ਼ਾਮਲ ਹੋਏ


ਪ੍ਰਧਾਨ ਮੰਤਰੀ ਨੇ 11 ਅਕਤੂਬਰ 2024 ਨੂੰ ਵਿਯਨਤਿਯਾਨੇ, ਲਾਓ ਪੀਡੀਆਰ ਵਿੱਚ 19ਵੇਂ ਪੂਰਬੀ ਏਸ਼ਿਆ ਸਮਿਟ (ਈਏਐੱਸ) ਵਿੱਚ ਭਾਗੀਦਾਰੀ ਕੀਤੀ।

ਇਸ ਅਵਸਰ ‘ਤੇ ਆਪਣੇ ਸੰਬੋਧਨ ਵਿੱਚ, ਪ੍ਰਧਾਨ ਮੰਤਰੀ ਨੇ ਹਿੰਦ –ਪ੍ਰਸ਼ਾਂਤ ਖੇਤਰੀ ਪਰਿਦ੍ਰਿਸ਼, ਭਾਰਤ ਦੀ ਹਿੰਦ-ਪ੍ਰਸ਼ਾਂਤ ਧਾਰਨਾ ਅਤੇ ਕੁਆਡ ਸਹਿਯੋਗ ਵਿੱਚ ਆਸੀਆਨ ਦੀ ਕੇਂਦਰੀ ਭੂਮਿਕਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਜ਼ਿਕਰ ਕੀਤਾ ਕਿ ਪੂਰਬੀ ਏਸ਼ੀਆ ਸਮਿਟ ਵਿੱਚ ਭਾਰਤ ਦੀ ਭਾਗੀਦਾਰੀ ਉਸ ਦੀ ਐਕਟ ਈਸਟ ਨੀਤੀ ਦਾ ਇੱਕ ਮਹੱਤਵਪੂਰਨ ਸਤੰਭ ਹੈ। ਉਨ੍ਹਾਂ ਨੇ ਕਿਹਾ ਕਿ ਸ਼ਾਂਤੀ ਅਤੇ ਵਿਕਾਸ ਲਈ ਸੁਤੰਤਰ, ਮੁਕਤ, ਸਮਾਵੇਸ਼ੀ, ਸਮ੍ਰਿੱਧ ਅਤੇ ਨਿਯਮ-ਅਧਾਰਿਤ ਵਿਵਸਥਾ ਹਿੰਦ ਪ੍ਰਸ਼ਾਂਤ ਖੇਤਰ ਲਈ ਮਹੱਤਵਪੂਰਨ ਹੈ। ਉਨ੍ਹਾਂ ਨੇ ਭਾਰਤ ਦੀ ਹਿੰਦ-ਪ੍ਰਸ਼ਾਂਤ ਮਹਾਸਾਗਰ ਪਹਿਲ ਅਤੇ ਹਿੰਦ-ਪ੍ਰਸ਼ਾਂਤ ‘ਤੇ ਆਸੀਆਨ ਦ੍ਰਿਸ਼ਟੀਕੋਣ ਦਰਮਿਆਨ ਸਮਾਨਤਾ ਅਤੇ ਸਰਵ-ਸਹਿਮਤੀ ਦ੍ਰਿਸ਼ਟੀਕੋਣ ‘ਤੇ ਵੀ ਚਰਚਾ ਕੀਤੀ। ਉਨ੍ਹਾਂ ਨੇ ਕਿਹਾ ਕਿ ਖੇਤਰ ਨੂੰ ਵਿਸਤਾਰਵਾਦ ‘ਤੇ ਅਧਾਰਿਤ ਦ੍ਰਿਸ਼ਟੀਕੋਣ ਦੀ ਬਜਾਏ ਵਿਕਾਸ ਅਧਾਰਿਤ ਦ੍ਰਿਸ਼ਟੀਕੋਣ ਅਪਣਾਉਣਾ ਚਾਹੀਦਾ ਹੈ। 

ਈਏਐੱਸ ਵਿਵਸਥਾ ਦੇ ਮਹੱਤਵ ਨੂੰ ਦੁਹਰਾਉਣ ਦੇ ਨਾਲ-ਨਾਲ ਇਸ  ਨੂੰ ਹੋਰ ਮਜ਼ਬੂਤ ਬਣਾਉਣ ਦੇ ਲਈ ਭਾਰਤ ਦੇ ਸਮਰਥਨ ਦੀ ਪੁਸ਼ਟੀ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਨਾਲੰਦਾ ਯੂਨੀਵਰਸਿਟੀ ਦੇ ਪੁਨਰ ਉਥਾਰ ֲ‘ਤੇ ਈਏਐੱਸ ਸਹਿਭਾਗੀ ਦੇਸ਼ਾਂ ਤੋਂ ਪ੍ਰਾਪਤ ਸਮਰਥਨ ਨੂੰ ਵੀ ਯਾਦ ਕੀਤਾ। ਪ੍ਰਧਾਨ ਮੰਤਰੀ ਨੇ ਇਸ ਅਵਸਰ ‘ਤੇ ਨਾਲੰਦਾ ਯੂਨੀਵਰਸਿਟੀ ਵਿੱਚ ਆਯੋਜਿਤ ਹੋਣ ਵਾਲੇ ਉੱਚ ਸਿੱਖਿਆ ਪ੍ਰਮੁੱਖਾਂ ਦੇ ਸੰਮੇਲਨ ਲਈ ਈਏਐੱਸ ਦੇਸ਼ਾਂ ਨੂੰ ਸੱਦਾ ਦਿੱਤਾ।

ਇਸ ਅਵਸਰ ‘ਤੇ ਉਪਸਥਿਤ ਨੇਤਾਵਾਂ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿੱਚ ਸ਼ਾਂਤੀ, ਸਥਿਰਤਾ ਅਤੇ ਸਮ੍ਰਿਧੀ ਨੂੰ ਪ੍ਰਭਾਵਿਤ ਕਰਨ ਵਾਲੇ ਖੇਤਰੀ ਅਤੇ ਅੰਤਰਰਾਸ਼ਟਰੀ ਮੁੱਦਿਆਂ ‘ਤੇ ਵੀ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ। ਆਲਮੀ ਦੱਖਣੀ ਸੰਘਰਸ਼ਾਂ ਦੇ ਗੰਭੀਰ ਪ੍ਰਭਾਵ ਦਾ ਜ਼ਿਕਰ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਦੁਨੀਆ ਵਿੱਚ ਸੰਘਰਸ਼ਾਂ ਦੇ ਸ਼ਾਂਤੀਪੂਰਨ ਸਮਾਧਾਨ ਦੇ ਲਈ ਮਾਨਵੀ ਦ੍ਰਿਸ਼ਟੀਕੋਣ ‘ਤੇ ਅਧਾਰਿਤ ਸੰਵਾਦ ਅਤੇ ਕੂਟਨੀਤਿਕ ਮਾਰਗ ਅਪਣਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਯੁੱਧ ਦੇ ਮੈਦਾਨ ਵਿੱਚ ਇਨ੍ਹਾਂ ਦਾ ਕੋਈ ਸਮਾਧਾਨ ਨਹੀਂ ਹੈ। ਪ੍ਰਧਾਨ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸਾਈਬਰ ਅਤੇ ਸਮੁੰਦਰੀ ਚੁਣੌਤੀਆਂ ਦੇ ਨਾਲ-ਨਾਲ ਆਤੰਕਵਾਦ ਆਲਮੀ ਸ਼ਾਂਤੀ ਅਤੇ ਸੁਰੱਖਿਆ ਲਈ ਗੰਭੀਰ ਖ਼ਤਰਾ ਹੈ, ਜਿਸ ਲਈ ਦੇਸ਼ਾਂ ਨੂੰ ਇਨ੍ਹਾਂ ਦਾ ਮੁਕਾਬਲਾ ਕਰਨ ਲਈ ਇਕੱਠੇ ਹੋ ਕੇ ਆਉਣਾ ਚਾਹੀਦਾ ਹੈ। 

ਪ੍ਰਧਾਨ ਮੰਤਰੀ ਨੇ ਪੂਰਬੀ ਏਸ਼ੀਆ ਸਮਿਟ ਦੀ ਸਫਲਤਾਪੂਰਵਕ ਮੇਜ਼ਬਾਨੀ ਕਰਨ ਲਈ ਲਾਓਸ ਦੇ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਆਸੀਆਨ ਦੇ ਨਵੇਂ ਚੇਅਰ ਦੇ ਰੂਪ ਵਿੱਚ ਮਲੇਸ਼ੀਆ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਇਸ ਦੇ ਲਈ ਭਾਰਤ ਦਾ ਪੂਰਨ ਸਮਰਥਨ ਵੀ ਵਿਅਕਤ ਕੀਤਾ। 

 

************

ਐੱਮਜੇਪੀਐੱਸ/ਐੱਸਆਰ