Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੈਨੇਡਾ ਵਿੱਚ ਹਿੰਦੂ ਮੰਦਿਰ ’ਤੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੈਨੇਡਾ ਦੇ ਹਿੰਦੂ ਮੰਦਿਰ ’ਤੇ ਹੋਏ ਹਾਲੀਆ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਇਸ ਦੇ ਨਾਲ ਹੀ, ਉਨ੍ਹਾਂ ਨੇ ਭਾਰਤੀ ਰਾਜਦੂਤਾਂ ਨੂੰ ਡਰਾਉਣ-ਧਮਕਾਉਣ ਦੀ ਕਥਿਤ ਕੋਸ਼ਿਸ਼ਾਂ ਦੀ ਵੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਭਾਰਤ ਦੇ ਮਜ਼ਬੂਤ ਇਰਾਦੇ ’ਤੇ ਜ਼ੋਰ ਦਿੰਦੇ ਹੋਏ, ਕੈਨੇਡਾ ਸਰਕਾਰ ਨੂੰ ਇਨਸਾਫ਼ ਅਤੇ ਕਾਨੂੰਨ  ਦਾ ਰਾਜ ਕਾਇਮ ਰੱਖਣ ਦਾ ਸੱਦਾ ਦਿੱਤਾ ਹੈ।

 

ਐਕਸ ’ਤੇ ਪੋਸਟ ਕੀਤੇ ਆਪਣੇ ਬਿਆਨ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਕਿਹਾ:

“ਮੈਂ ਕੈਨੇਡਾ ਵਿੱਚ ਇੱਕ ਹਿੰਦੂ ਮੰਦਿਰ ’ਤੇ ਜਾਣ-ਬੁੱਝ ਕੇ ਕੀਤੇ ਗਏ ਹਮਲੇ ਦੀ ਸਖ਼ਤ ਨਿੰਦਾ ਕਰਦਾ ਹਾਂ। ਸਾਡੇ ਰਾਜਦੂਤਾਂ ਨੂੰ ਡਰਾਉਣ-ਧਮਕਾਉਣ ਦੀਆਂ ਕਾਇਰਾਨਾ ਕੋਸ਼ਿਸ਼ਾਂ ਵੀ ਉਂਨੀਆਂ ਹੀ ਡਰਾਵਨੀਆਂ ਹਨ। ਹਿੰਸਾ ਦੇ ਅਜਿਹੇ ਕੰਮ ਕਦੇ ਵੀ ਭਾਰਤ ਦੇ ਇਰਾਦੇ ਨੂੰ ਕਮਜ਼ੋਰ ਨਹੀਂ ਕਰ ਪਾਉਣਗੇ। ਅਸੀਂ ਉਮੀਦ ਕਰਦੇ ਹਾਂ ਕਿ ਕੈਨੇਡਾ ਸਰਕਾਰ ਨਿਆਂ ਸੁਨਿਸ਼ਚਿਤ ਕਰੇਗੀ ਅਤੇ ਕਾਨੂੰਨ ਦਾ ਰਾਜ ਕਾਇਮ ਰੱਖੇਗੀ।”

************

ਐੱਮਜੇਪੀਐੱਸ/ਐੱਸਐੱਸ