ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 24 ਨਵੰਬਰ ਨੂੰ ਸ਼ਾਮ ਕਰੀਬ 5:30 ਵਜੇ ਨਵੀਂ ਦਿੱਲੀ ਦੇ ਜਵਾਹਰਲਾਲ ਨਹਿਰੂ ਸਟੇਡੀਅਮ ਵਿੱਚ ‘ਓਡੀਸ਼ਾ ਪਰਬ 2024’ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ। ਇਸ ਅਵਸਰ ‘ਤੇ ਉਹ ਉਪਲਬਧ ਜਨਸਮੂਹ ਨੂੰ ਵੀ ਸੰਬੋਧਨ ਕਰਨਗੇ।
ਓਡੀਸ਼ਾ ਪਰਬ ਨਵੀਂ ਦਿੱਲੀ ਵਿੱਚ ਓਡੀਆ ਸਮਾਜ ਫਾਊਡੇਸ਼ਨ ਦੁਆਰਾ ਆਯੋਜਿਤ ਇੱਕ ਪ੍ਰਮੁੱਖ ਪ੍ਰੋਗਰਾਮ ਹੈ। ਇਸ ਦੇ ਮਾਧਿਅਮ ਨਾਲ, ਉਹ ਓਡੀਸ਼ਾ ਵਿਰਾਸਤ ਦੀ ਸੁਰੱਖਿਆ ਅਤੇ ਪ੍ਰਚਾਰ ਦੀ ਦਿਸ਼ਾ ਵਿੱਚ ਵਡਮੁੱਲਾ ਸਹਿਯੋਗ ਪ੍ਰਦਾਨ ਕਰਨ ਵਿੱਚ ਲਗੇ ਹੋਏ ਹਨ। ਪਰੰਪਰਾ ਨੂੰ ਜਾਰੀ ਰੱਖਦੇ ਹੋਏ ਇਸ ਵਰ੍ਹੇ ਓਡੀਸ਼ਾ ਪਰਬ ਦਾ ਆਯੋਜਨ 22 ਤੋਂ 24 ਨਵੰਬਰ ਤੱਕ ਕੀਤਾ ਜਾ ਰਿਹਾ ਹੈ। ਇਹ ਓਡੀਸ਼ਾ ਦੀ ਸਮ੍ਰਿੱਧ ਵਿਰਾਸਤ ਨੂੰ ਪ੍ਰਦਰਸ਼ਿਤ ਕਰਦੇ ਹੋਏ ਰੰਗ-ਬਿਰੰਗੇ ਸੱਭਿਆਚਾਰਕ ਰੂਪਾਂ ਨੂੰ ਪ੍ਰਦਰਸ਼ਿਤ ਕਰੇਗਾ ਅਤੇ ਰਾਜ ਦੇ ਜੀਵੰਤ ਸਮਾਜਿਕ, ਸੱਭਿਆਚਾਰਕ ਅਤੇ ਰਾਜਨੀਤਿਕ ਲੋਕਾਚਾਰ ਨੂੰ ਪ੍ਰਦਰਸ਼ਿਤ ਕਰੇਗਾ। ਨਾਲ ਹੀ ਵਿਭਿੰਨ ਖੇਤਰਾਂ ਦੇ ਪ੍ਰਮੁੱਖ ਪੇਸ਼ੇਵਰਾਂ ਅਤੇ ਪ੍ਰਸਿੱਧ ਮਾਹਿਰਾਂ ਦੀ ਅਗਵਾਈ ਵਿੱਚ ਇੱਕ ਰਾਸ਼ਟਰੀ ਸੈਮੀਨਾਰ ਅਤੇ ਕਨਕਲੇਵ ਦਾ ਆਯੋਜਨ ਕੀਤਾ ਜਾਵੇਗਾ।
***
ਐੱਮਜੇਪੀਐੱਸ/ਵੀਜੇ