Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸ਼੍ਰੀ ਸੀ. ਰਾਜਾਗੋਪਾਲਚਾਰੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਯਾਦ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਸੀ. ਰਾਜਾਗੋਪਾਲਚਾਰੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਯਾਦ ਕਰਦੇ ਹੋਏ ਕਿਹਾ ਕਿ ਉਹ ਇੱਕ ਬਹੁਮੁਖੀ ਸ਼ਖਸੀਅਤ ਸਨ, ਜਿਨ੍ਹਾਂ ਨੇ ਸ਼ਾਸਨ, ਸਾਹਿਤ ਅਤੇ ਸਮਾਜਿਕ ਸਸ਼ਕਤੀਕਰਣ ‘ਤੇ ਗਹਿਰਾ ਪ੍ਰਭਾਵ ਛੱਡਿਆ।

 

ਐਕਸ (X) ‘ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਕਿਹਾ:

“ਸ਼੍ਰੀ ਸੀ. ਰਾਜਾਗੋਪਾਲਚਾਰੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਯਾਦ ਕਰਦੇ ਹੋਏ। ਉਨ੍ਹਾਂ ਨੂੰ ਭਾਰਤ ਦੇ ਸੁਤੰਤਰਤਾ ਸੰਗ੍ਰਾਮ ਵਿੱਚ ਉਨ੍ਹਾਂ ਦੇ ਸਮ੍ਰਿੱਧ ਯੋਗਦਾਨ ਅਤੇ ਭਾਰਤ ਦੀ ਪ੍ਰਗਤੀ ਨੂੰ ਅੱਗੇ ਵਧਾਉਣ ਦੇ ਯਤਨਾਂ ਦੇ ਲਈ ਯਾਦ ਕੀਤਾ ਜਾਂਦਾ ਹੈ। ਉਹ ਇੱਕ ਬਹੁਮੁਖੀ ਸ਼ਖਸੀਅਤ ਸਨ, ਜਿਨ੍ਹਾਂ ਨੇ ਸ਼ਾਸਨ, ਸਾਹਿਤ ਅਤੇ ਸਮਾਜਿਕ ਸਸ਼ਕਤੀਕਰਣ ‘ਤੇ ਗਹਿਰਾ ਪ੍ਰਭਾਵ ਛੱਡਿਆ। ਰਾਜਾਜੀ ਦੇ ਸਿਧਾਂਤ ਸਾਨੂੰ ਇਹ ਸੁਨਿਸ਼ਚਿਤ ਕਰਨ ਦੇ ਲਈ ਪ੍ਰੇਰਿਤ ਕਰਦੇ ਹਨ ਕਿ ਹਰ ਭਾਰਤੀ ਸਨਮਾਨ ਅਤੇ ਸਮ੍ਰਿੱਧੀ ਦਾ ਜੀਵਨ ਜੀਵੇ।”

************

ਐੱਮਜੇਪੀਐੱਸ/ਐੱਸਆਰ/ਐੱਸਕੇਐੱਸ