Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਫਰਾਂਸ ਦੇ ਮਾਯੋਤ ਵਿੱਚ ਚੱਕਰਵਾਤ ਚਿਡੋ ਨਾਲ ਹੋਈ ਤਬਾਹੀ ‘ਤੇ ਗਹਿਰਾ ਦੁਖ ਜਤਾਇਆ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਫਰਾਂਸ ਦੇ ਮਾਯੋਤ  ਵਿੱਚ ਚੱਕਰਵਾਤ ਚਿਡੋ ਨਾਲ ਹੋਈ ਤਬਾਹੀ ‘ਤੇ ਦੁਖ ਜਤਾਉਂਦੇ ਹੋਏ ਕਿਹਾ ਕਿ ਭਾਰਤ ਫਰਾਂਸ ਦੇ ਨਾਲ ਇਕਜੁੱਟਤਾ ਨਾਲ ਖੜ੍ਹਾ ਹੈ ਅਤੇ ਹਰ ਸੰਭਵ ਸਹਾਇਤਾ ਦੇਣ ਦੇ ਲਈ ਤਿਆਰ ਹੈ। ਸ਼੍ਰੀ ਮੋਦੀ ਨੇ ਵਿਸ਼ਵਾਸ ਵਿਅਕਤ ਕੀਤਾ ਕਿ ਰਾਸ਼ਟਰਪਤੀ ਇਮੈਨੁਅਲ ਮੈਕ੍ਰੋਂ ਦੀ ਅਗਵਾਈ ਵਿੱਚ ਫਰਾਂਸ ਦ੍ਰਿੜ੍ਹਤਾ ਅਤੇ ਦ੍ਰਿੜ੍ਹ ਸੰਕਲਪ ਦੇ ਨਾਲ ਇਸ ਤਰਾਸਦੀ ਨੂੰ ਸਰ ਕਰ ਲਵੇਗਾ।

ਐਕਸ(X) ‘ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ:

 “ਮਾਯੋਤ ਵਿੱਚ ਚੱਕਰਵਾਤ ਚਿਡੋ ਦੇ ਕਾਰਨ ਹੋਈ ਤਬਾਹੀ ਤੋਂ ਬਹੁਤ ਦੁਖੀ ਹਾਂ । ਮੇਰੀਆਂ ਸੰਵੇਦਨਾਵਾਂ ਅਤੇ ਪ੍ਰਾਰਥਨਾਵਾਂ ਪੀੜਿਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਨਾਲ ਹਨ। ਮੈਨੂੰ ਵਿਸ਼ਵਾਸ ਹੈ ਕਿ ਰਾਸ਼ਟਰਪਤੀ ਇਮੈਨੁਅਲ ਮੈਕ੍ਰੋਂ (@EmmanuelMacron) ਦੀ ਅਗਵਾਈ ਵਿੱਚ, ਫਰਾਂਸ ਦ੍ਰਿੜ੍ਹਤਾ ਅਤੇ ਦ੍ਰਿੜ੍ਹ ਸੰਕਲਪ ਦੇ ਨਾਲ ਇਸ ਤਰਾਸਦੀ ਨੂੰ ਸਰ ਕਰ ਲਵੇਗਾ। ਭਾਰਤ ਫਰਾਂਸ ਦੇ ਨਾਲ ਇਕਜੁੱਟਤਾ ਵਿੱਚ ਖੜ੍ਹਾ ਹੈ ਅਤੇ ਹਰ ਸੰਭਵ ਸਹਾਇਤਾ ਦੇਣ ਦੇ ਲਈ ਤਿਆਰ ਹੈ।”

 

***

ਐੱਮਜੇਪੀਐੱਸ/ਐੱਸਆਰ/ਐੱਸਕੇਐੱਸ