Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਗੋਆ ਮੁਕਤੀ ਦਿਵਸ ‘ਤੇ ਅਸੀਂ ਉਨ੍ਹਾਂ ਮਹਾਨ ਮਹਿਲਾਵਾਂ ਅਤੇ ਪੁਰਸ਼ਾਂ ਦੀ ਵੀਰਤਾ ਅਤੇ ਦ੍ਰਿੜ੍ਹ ਸੰਕਲਪ ਨੂੰ ਯਾਦ ਕਰਦੇ ਹਾਂ ਜਿਨ੍ਹਾਂ ਨੇ ਗੋਆ ਸੁਤੰਤਰਤਾ ਸੰਗ੍ਰਾਮ ਵਿੱਚ ਸਰਗਰਮੀ ਨਾਲ ਹਿੱਸਾ ਲਿਆ: ਪ੍ਰਧਾਨ ਮੰਤਰੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੋਆ ਮੁਕਤੀ ਦਿਵਸ ‘ਤੇ ਲੋਕਾਂ ਨੂੰ ਵਧਾਈਆਂ ਦਿੰਦੇ ਹੋਏ ਗੋਆ ਦੇ ਸੁਤੰਤਰਤਾ ਅੰਦੋਲਨ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਵਾਲੀਆਂ ਮਹਾਨ ਮਹਿਲਾਵਾਂ ਅਤੇ ਪੁਰਸ਼ਾਂ ਦੀ ਵੀਰਤਾ ਅਤੇ ਦ੍ਰਿੜ੍ਹ ਸੰਕਲਪ ਨੂੰ ਯਾਦ ਕੀਤਾ।

 

ਐਕਸ (X) ‘ਤੇ ਇੱਕ ਪੋਸਟ ਵਿੱਚ, ਸ਼੍ਰੀ ਮੋਦੀ ਨੇ ਲਿਖਿਆ:

 “ਅੱਜ, ਗੋਆ ਮੁਕਤੀ ਦਿਵਸ ‘ਤੇ ਅਸੀਂ ਉਨ੍ਹਾਂ ਮਹਾਨ ਮਹਿਲਾਵਾਂ ਅਤੇ ਪੁਰਸ਼ਾਂ ਦੀ ਬਹਾਦਰੀ ਅਤੇ ਦ੍ਰਿੜ੍ਹ ਸੰਕਲਪ ਨੂੰ ਯਾਦ ਕਰਦੇ ਹਾਂ ਜੋ ਗੋਆ ਨੂੰ ਮੁਕਤ ਕਰਨ ਦੇ ਅੰਦੋਲਨ ਵਿੱਚ ਸਰਗਰਮ ਤੌਰ ‘ਤੇ ਸ਼ਾਮਲ ਸਨ। ਉਨ੍ਹਾਂ ਦੀ ਵੀਰਤਾ ਸਾਨੂੰ ਗੋਆ ਦੀ ਬਿਹਤਰੀ ਅਤੇ ਰਾਜ ਦੇ ਲੋਕਾਂ ਦੀ ਸਮ੍ਰਿੱਧੀ ਦੇ ਲਈ ਕੰਮ ਕਰਦੇ ਰਹਿਣ ਦੇ ਲਈ ਪ੍ਰੇਰਿਤ ਕਰਦੀ ਹੈ।”

 

 

*************

ਐੱਮਜੇਪੀਐੱਸ/ਐੱਸਆਰ