Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਕੁਵੈਤ ਦੇ ਕ੍ਰਾਊਨ ਪ੍ਰਿੰਸ ਨਾਲ ਮੁਲਾਕਾਤ ਕੀਤੀ

ਪ੍ਰਧਾਨ ਮੰਤਰੀ ਨੇ ਕੁਵੈਤ ਦੇ ਕ੍ਰਾਊਨ ਪ੍ਰਿੰਸ ਨਾਲ ਮੁਲਾਕਾਤ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੁਵੈਤ ਦੇ ਕ੍ਰਾਊਨ ਪ੍ਰਿੰਸ ਮਹਾਮਹਿਮ ਸ਼ੇਖ ਸਬਾਹ ਅਲ-ਖਾਲਿਦ ਅਲ-ਹਮਦ ਅਲ-ਮੁਬਾਰਕ ਅਲ-ਸਬਾਹ (His Highness Sheikh Sabah Al-Khaled Al-Hamad Al-Mubarak Al-Sabah) ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਨੇ ਸਤੰਬਰ 2024 ਵਿੱਚ ਸੰਯੁਕਤ ਰਾਸ਼ਟਰ ਮਹਾ ਸਭਾ (ਯੂਐੱਨਜੀਏ-UNGA) ਦੇ ਸੈਸ਼ਨ ਦੇ ਮੌਕੇ ‘ਤੇ ਮਹਾਮਹਿਮ ਕ੍ਰਾਊਨ ਪ੍ਰਿੰਸ (His Highness the Crown Prince) ਦੇ ਨਾਲ ਆਪਣੀ ਮੁਲਾਕਾਤ ਨੂੰ ਯਾਦ ਕੀਤਾ। 

ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਕੁਵੈਤ ਦੇ ਨਾਲ ਆਪਣੇ ਦੁਵੱਲੇ ਸਬੰਧਾਂ ਨੂੰ ਅਤਿਅਧਿਕ ਮਹੱਤਵ ਦਿੰਦਾ ਹੈ। ਦੋਹਾਂ ਨੇਤਾਵਾਂ ਨੇ ਸਵੀਕਾਰ ਕੀਤਾ ਕਿ ਦੁਵੱਲੇ ਸਬੰਧ ਅੱਛੀ ਤਰ੍ਹਾਂ ਨਾਲ ਅੱਗੇ ਵਧ ਰਹੇ ਹਨ ਅਤੇ ਉਨ੍ਹਾਂ ਨੇ ਸਬੰਧਾਂ ਨੂੰ ਰਣਨੀਤਕ ਸਾਂਝੇਦਾਰੀ (Strategic Partnership) ਦੇ ਪੱਧਰ ਤੱਕ ਵਧਾਉਣ ਦਾ ਸੁਆਗਤ ਕੀਤਾ। ਦੋਹਾਂ ਨੇਤਾਵਾਂ ਨੇ ਸੰਯੁਕਤ ਰਾਸ਼ਟਰ ਅਤੇ ਹੋਰ ਬਹੁਪੱਖੀ ਮੰਚਾਂ (UN and other multilateral fora) ‘ਤੇ ਦੋਹਾਂ ਪੱਖਾਂ ਦੇ ਦਰਮਿਆਨ ਨਿਕਟ ਤਾਲਮੇਲ ‘ਤੇ ਜ਼ੋਰ ਦਿੱਤਾ। ਪ੍ਰਧਾਨ ਮੰਤਰੀ ਨੇ ਵਿਸ਼ਵਾਸ ਵਿਅਕਤ ਕੀਤਾ ਕਿ ਕੁਵੈਤ ਦੀ ਪ੍ਰਧਾਨਗੀ (Presidency of Kuwait) ਵਿੱਚ ਭਾਰਤ-ਜੀਸੀਸੀ ਸਬੰਧ (India-GCC relations) ਹੋਰ ਮਜ਼ਬੂਤ ਹੋਣਗੇ।

 ਪ੍ਰਧਾਨ ਮੰਤਰੀ ਨੇ ਕੁਵੈਤ ਦੇ ਮਹਾਮਹਿਮ ਕ੍ਰਾਊਨ ਪ੍ਰਿੰਸ ਨੂੰ ਪਰਸਪਰ ਤੌਰ ‘ਤੇ ਸੁਵਿਧਾਜਨਕ ਤਾਰੀਖ ‘ਤੇ ਭਾਰਤ ਆਉਣ ਦੇ ਲਈ ਸੱਦਾ ਦਿੱਤਾ।

ਕੁਵੈਤ ਦੇ ਮਹਾਮਹਿਮ ਕ੍ਰਾਊਨ ਪ੍ਰਿੰਸ ਨੇ ਪ੍ਰਧਾਨ ਮੰਤਰੀ ਦੇ ਸਨਮਾਨ ਵਿੱਚ ਇੱਕ ਭੋਜ ਦਾ ਆਯੋਜਨ ਕੀਤਾ।

*******

ਐੱਮਜੇਪੀਐੱਸ/ਐੱਸਟੀ/ਐੱਸਕੇਐੱਸ