ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਅਟਲ ਬਿਹਾਰੀ ਵਾਜਪੇਈ ਦੀ 100 ਵੀਂ ਜਯੰਤੀ (ਜਨਮ ਵਰ੍ਹੇਗੰਢ) ਦੇ ਅਵਸਰ ‘ਤੇ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 25 ਦਸੰਬਰ ਨੂੰ ਮੱਧ ਪ੍ਰਦੇਸ਼ ਦਾ ਦੌਰਾ ਕਰਨਗੇ। ਦੁਪਹਿਰ ਲਗਭਗ 12:30 ਵਜੇ ਉਹ ਖਜੁਰਾਹੋ (Khajuraho) ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ।
ਪ੍ਰਧਾਨ ਮੰਤਰੀ ਕੇਨ-ਬੇਤਵਾ ਨਦੀ ਜੋੜੋ ਨੈਸ਼ਨਲ ਪ੍ਰੋਜੈਕਟ (Ken- Betwa river linking national project) ਦਾ ਨੀਂਹ ਪੱਥਰ ਰੱਖਣਗੇ। ਇਹ ਰਾਸ਼ਟਰੀ ਪਰਿਪੇਖ ਯੋਜਨਾ ਦੇ ਤਹਿਤ ਦੇਸ਼ ਦਾ ਪਹਿਲਾ ਨਦੀ ਜੋੜੋ ਪ੍ਰੋਜੈਕਟ ਹੈ। ਇਸ ਪ੍ਰੋਜੈਕਟ ਨਾਲ ਮੱਧ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਸਿੰਚਾਈ ਦੀ ਸੁਵਿਧਾ ਮਿਲੇਗੀ, ਜਿਸ ਨਾਲ ਲੱਖਾਂ ਕਿਸਾਨ ਪਰਿਵਾਰਾਂ ਨੂੰ ਲਾਭ ਮਿਲੇਗਾ। ਇਸ ਪ੍ਰੋਜੈਕਟ ਨਾਲ ਖੇਤਰ ਦੇ ਲੋਕਾਂ ਨੂੰ ਪੀਣ ਦੇ ਪਾਣੀ ਦੀ ਸੁਵਿਧਾ ਭੀ ਮਿਲੇਗੀ। ਇਸ ਦੇ ਨਾਲ ਹੀ, ਪਣਬਿਜਲੀ ਪ੍ਰੋਜੈਕਟ ਹਰਿਤ ਊਰਜਾ ਵਿੱਚ 100 ਮੈਗਾਵਾਟ (100 MW) ਵਿੱਚ ਅਧਿਕ ਦਾ ਯੋਗਦਾਨ ਦੇਣਗੇ। ਇਸ ਪ੍ਰੋਜੈਕਟ ਨਾਲ ਰੋਜ਼ਗਾਰ ਦੇ ਕਈ ਅਵਸਰਾਂ ਦੀ ਸਿਰਜਣਾ ਹੋਵੇਗੀ ਅਤੇ ਗ੍ਰਾਮੀਣ ਅਰਥਵਿਵਸਥਾ ਭੀ ਮਜ਼ਬੂਤ ਹੋਵੇਗੀ।
ਪ੍ਰਧਾਨ ਮੰਤਰੀ ਮੋਦੀ, ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਅਟਲ ਬਿਹਾਰੀ ਵਾਜਪੇਈ ਦੀ 100ਵੀਂ ਜਯੰਤੀ (ਜਨਮ ਵਰ੍ਹੇਗੰਢ) ਦੇ ਅਵਸਰ ‘ਤੇ ਇੱਕ ਸਮਾਰਕ ਡਾਕ ਟਿਕਟ ਅਤੇ ਸਿੱਕਾ ਜਾਰੀ ਕਰਨਗੇ। ਉਹ 1153 ਅਟਲ ਗ੍ਰਾਮ ਸੁਸ਼ਾਸਨ (Atal Gram Sushasan) ਭਵਨਾਂ ਦਾ ਨੀਂਹ ਪੱਥਰ ਭੀ ਰੱਖਣਗੇ। ਇਹ ਭਵਨ ਸਥਾਨਕ ਪੱਧਰ ‘ਤੇ ਸੁਸ਼ਾਸਨ ਦੇ ਲਈ ਗ੍ਰਾਮ ਪੰਚਾਇਤਾਂ ਦੇ ਕਾਰਜ ਅਤੇ ਜ਼ਿੰਮੇਦਾਰੀਆਂ ਦੇ ਵਿਹਾਰਕ ਸੰਚਾਲਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।
ਊਰਜਾ ਦੀ ਆਤਮਨਿਰਭਰਤਾ ਅਤੇ ਹਰਿਤ ਊਰਜਾ ਨੂੰ ਹੁਲਾਰਾ ਦੇਣ ਦੀ ਆਪਣੀ ਪ੍ਰਤੀਬੱਧਤਾ ਦੇ ਅਨੁਰੂਪ, ਪ੍ਰਧਾਨ ਮੰਤਰੀ ਮੱਧ ਪ੍ਰਦੇਸ਼ ਦੇ ਖੰਡਵਾ ਜ਼ਿਲ੍ਹੇ ਦੇ ਓਅੰਕਾਰੇਸ਼ਵਰ ਵਿਖੇ ਸਥਾਪਿਤ ਓਅੰਕਾਰੇਸ਼ਵਰ ਫਲੋਟਿੰਗ ਸੋਲਰ ਪ੍ਰੋਜੈਕਟ ਦਾ ਭੀ ਉਦਘਾਟਨ ਕਰਨਗੇ। ਇਹ ਪ੍ਰੋਜੈਕਟ ਕਾਰਬਨ ਉਤਸਰਜਨ ਨੂੰ ਘੱਟ ਕਰੇਗਾ ਅਤੇ ਵਰ੍ਹੇ 2070 ਤੱਕ ਨੈੱਟ ਜ਼ੀਰੋ ਕਾਰਬਨ ਉਤਸਰਜਨ ਦੇ ਸਰਕਾਰ ਦੇ ਮਿਸ਼ਨ ਵਿੱਚ ਯੋਗਦਾਨ ਦੇਵੇਗਾ। ਇਹ ਜਲ ਵਾਸ਼ਪੀਕਰਨ ਨੂੰ ਘੱਟ ਕਰਕੇ ਜਲ ਸੰਭਾਲ਼ ਵਿੱਚ ਭੀ ਮਦਦ ਕਰੇਗਾ।
***
ਐੱਮਜੇਪੀਐੱਸ