Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸਿੰਗਾਪੁਰ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ

ਪ੍ਰਧਾਨ ਮੰਤਰੀ ਨੇ ਸਿੰਗਾਪੁਰ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਿੰਗਾਪੁਰ ਦੇ ਰਾਸ਼ਟਰਪਤੀ, ਸ਼੍ਰੀ ਥਰਮਨ ਸ਼ਰਮੁਗਰਤਨਮ (Tharman Shanmugaratnam) ਨਾਲ ਮੁਲਾਕਾਤ ਕੀਤੀ। ਸ਼੍ਰੀ ਮੋਦੀ ਨੇ ਕਿਹਾ, “ਅਸੀਂ ਭਾਰਤ-ਸਿੰਗਾਪੁਰ ਵਿਆਪਕ ਰਣਨੀਤਕ ਸਾਂਝੇਦਾਰੀ ਨਾਲ ਜੁੜੇ ਸਾਰੇ ਪਹਿਲੂਆਂ ‘ਤੇ ਚਰਚਾ ਕੀਤੀ। ਅਸੀਂ ਸੈਮੀਕੰਡਕਟਰ, ਡਿਜੀਟਲੀਕਰਣ, ਕੌਸ਼ਲ ਵਿਕਾਸ, ਕਨੈਕਟੀਵਿਟੀ ਅਤੇ ਭਵਿੱਖ ਦੇ ਹੋਰ ਉਭਰਦੇ ਖੇਤਰਾਂ ਨੂੰ ਲੈ ਕੇ ਗੱਲਬਾਤ ਕੀਤੀ।”

 ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

“ਅੱਜ ਸ਼ਾਮ ਨੂੰ ਸਿੰਗਾਪੁਰ ਦੇ ਰਾਸ਼ਟਰਪਤੀ ਸ਼੍ਰੀ ਥਰਮਨ ਸ਼ਰਮੁਗਰਤਨਮ ਨਾਲ ਮੁਲਾਕਾਤ ਕੀਤੀ। ਅਸੀਂ ਭਾਰਤ-ਸਿੰਗਾਪੁਰ ਵਿਆਪਕ ਰਣਨੀਤਕ ਸਾਂਝੇਦਾਰੀ ਨਾਲ ਜੁੜੇ ਸਾਰੇ ਪਹਿਲੂਆਂ ‘ਤੇ ਚਰਚਾ ਕੀਤੀ। ਅਸੀਂ ਸੈਮੀਕੰਡਕਟਰ, ਡਿਜੀਟਲੀਕਰਣ, ਕੌਸ਼ਲ, ਕਨੈਕਟੀਵਿਟੀ ਜਿਹੇ ਭਵਿੱਖ ਦੇ ਕਈ ਹੋਰ ਉਭਰਦੇ ਖੇਤਰਾਂ ਬਾਰੇ ਗੱਲਬਾਤ ਕੀਤੀ। ਉਦਯੋਗ, ਬੁਨਿਆਦੀ ਢਾਂਚੇ ਅਤੇ ਸੱਭਿਆਚਾਰ ਦੇ ਖੇਤਰ ਵਿੱਚ ਸਹਿਯੋਗ ਨੂੰ ਬਿਹਤਰ ਬਣਾਉਣ ਦੇ ਤਰੀਕਿਆਂ ‘ਤੇ ਵੀ ਚਰਚਾ ਹੋਈ।”

@Tharman_S

***

ਐੱਮਜੇਪੀਐੱਸ/ਵੀਜੇ