Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਮਹਾਰਿਸ਼ੀ ਦਯਾਨੰਦ ਸਰਸਵਤੀ ਨੂੰ ਉਨ੍ਹਾਂ ਦੀ ਜਯੰਤੀ (ਜਨਮ ਵਰ੍ਹੇਗੰਢ) ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਨ ਵਿਚਾਰਕ, ਸਮਾਜ ਸੁਧਾਰਕ ਅਤੇ ਉਤਸ਼ਾਹੀ ਰਾਸ਼ਟਰਵਾਦੀ ਚਿੰਤਕ ਮਹਾਰਿਸ਼ੀ ਦਯਾਨੰਦ ਸਰਸਵਤੀ ਨੂੰ ਉਨ੍ਹਾਂ ਦੀ ਜਯੰਤੀ (ਜਨਮ ਵਰ੍ਹੇਗੰਢ) ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ।

ਐਕਸ (X) ‘ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ:

 “ਮਹਾਨ ਚਿੰਤਕ, ਸਮਾਜ ਸੁਧਾਰਕ ਅਤੇ ਉਤਸ਼ਾਹੀ ਰਾਸ਼ਟਰਵਾਦੀ ਮਹਾਰਿਸ਼ੀ ਦਯਾਨੰਦ ਸਰਸਵਤੀ ਜੀ ਨੂੰ ਉਨ੍ਹਾਂ ਦੀ ਜਨਮ-ਜਯੰਤੀ ‘ਤੇ ਕੋਟਿ-ਕੋਟਿ ਨਮਨ। ਉਹ ਜੀਵਨ ਭਰ ਸਮਾਜ ਨੂੰ ਅਗਿਆਨਤਾ, ਅੰਧਵਿਸ਼ਵਾਸ ਅਤੇ ਅਡੰਬਰ ਦੇ ਖ਼ਿਲਾਫ਼ ਜਾਗਰੂਕ ਕਰਨ ਵਿੱਚ ਜੁਟੇ ਰਹੇ। ਸਿੱਖਿਆ ਅਤੇ ਮਹਿਲਾ ਸਸ਼ਕਤੀਕਰਣ ਦੇ ਨਾਲ-ਨਾਲ ਭਾਰਤੀ ਵਿਰਾਸਤ ਅਤੇ ਸੰਸਕ੍ਰਿਤੀ ਦੀ ਸੰਭਾਲ਼ ਦੇ ਲਈ ਉਨ੍ਹਾਂ ਦੇ ਪ੍ਰਯਾਸ ਦੇਸ਼ਵਾਸੀਆਂ ਨੂੰ ਸਦਾ ਪ੍ਰੇਰਿਤ ਕਰਦੇ ਰਹਿਣਗੇ।”

 

***

ਐੱਮਜੇਪੀਐੱਸ/ਐੱਸਆਰ/ਐੱਸਕੇਐੱਸ